June 6, 2026, 2:54 am
----------- Advertisement -----------
HomeNewsLatest Newsਪੀ.ਐਮ ਮੋਦੀ ਨੇ ਕੈਂਸਰ ਹਸਪਤਾਲ ਦੇ ਰੂਪ 'ਚ ਪੰਜਾਬ ਨੂੰ ਦਿੱਤਾ ਅਨਮੋਲ...

ਪੀ.ਐਮ ਮੋਦੀ ਨੇ ਕੈਂਸਰ ਹਸਪਤਾਲ ਦੇ ਰੂਪ ‘ਚ ਪੰਜਾਬ ਨੂੰ ਦਿੱਤਾ ਅਨਮੋਲ ਤੋਹਫਾ: ਅਸ਼ਵਨੀ ਸ਼ਰਮਾ

Published on

----------- Advertisement -----------

ਚੰਡੀਗੜ, 24 ਅਗਸਤ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੋਹਾਲੀ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖਣ ਦਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਭਾਜਪਾ ਅਤੇ ਪੰਜਾਬ ਦੇ ਲੋਕਾਂ ਦੀ ਤਰਫੋਂ ਸੁਆਗਤ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਸਮੇਤ ਇਸ ਦੇ ਨਾਲ ਲੱਗਦੇ ਸੂਬਿਆਂ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੈਸਰ ਹਸਪਤਾਲ ਦਾ ਨੀਂਹ ਪੱਥਰ ਰੱਖ ਕੇ ਪੰਜਾਬੀਆਂ ਨੂੰ ਇੱਕ ਅਨਮੋਲ ਤੋਹਫ਼ਾ ਮਿਲਿਆ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਾਲਵਾ ਖੇਤਰ ਦੇ ਕਈ ਇਲਾਕਿਆਂ ਦੇ ਲੋਕ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਹਨ। ਜਿਨ੍ਹਾਂ ਲੋਕਾਂ ਨੂੰ ਪਹਿਲਾਂ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਲੀ ਜਾਣਾ ਪੈਂਦਾ ਸੀ, ਉਨ੍ਹਾਂ ਨੂੰ ਇਸ ਕੈਂਸਰ ਹਸਪਤਾਲ ਦੇ ਬਣਨ ਨਾਲ ਬਹੁਤ ਫਾਇਦਾ ਹੋਵੇਗਾ। ਭਾਰਤ ਸਰਕਾਰ ਦੇਸ਼ ਵਿੱਚ ਆਧੁਨਿਕ ਕੈਂਸਰ ਸਹੂਲਤਾਂ ਪੈਦਾ ਕਰਨ ਵਿੱਚ ਮੋਹਰੀ ਭੂਮਿਕਾ ਨਿਭਾ ਰਹੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਿਹਤ ਦੇ ਖੇਤਰ ਵਿੱਚ ਠੋਸ ਕਦਮ ਚੁੱਕਦਿਆਂ ਅੱਜ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਗਰੀਬ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਦੇਸ਼ ਦੇ ਲੋਕ ਫਾਇਦਾ ਲੈ ਰਹੇ ਹਨI ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਦੇ ਉਦਘਾਟਨ ਮੌਕੇ ਪੰਜਾਬ ਦੇ ਲੋਕਾਂ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿੰਨਾ ਪਿਆਰ ਕਰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਖਾਸ ਲਗਾਅ ਹੈ। ਪ੍ਰਧਾਨ ਮੰਤਰੀ ਮੋਦੀ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਲੋਕਾਂ ਦੀਆਂ ਕਈ ਮੰਗਾਂ ਪੂਰੀਆਂ ਕਰ ਚੁੱਕੇ ਹਨ। ਪੰਜਾਬ ਪ੍ਰਤੀ ਆਪਣੇ ਇਸ ਮੋਹ ਕਾਰਨ ਪ੍ਰਧਾਨ ਮੰਤਰੀ ਮੋਦੀ ਪੰਜਾਬ ਲਈ ਵਿਕਾਸ ਪ੍ਰੋਜੈਕਟਾਂ ਨੂੰ ਖੁੱਲ੍ਹੇ ਮਨ ਨਾਲ ਦੇਣ ਤੋਂ ਕਦੇ ਵੀ ਪਿੱਛੇ ਨਹੀਂ ਹਟੇ। ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੜ ਪੰਜਾਬ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਪ੍ਰਧਾਨ ਮੰਤਰੀ ਨੇ ਤੁਰੰਤ ਪ੍ਰਵਾਨ ਕਰ ਲਿਆ ਅਤੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਮੁੜ ਪੰਜਾਬ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...