November 19, 2026, 1:05 am
----------- Advertisement -----------
HomeNewsBreaking NewsPM ਮੋਦੀ ਨੇ ਪੰਜਾਬ ਨੂੰ ਦਿੱਤੇ ਆਹ 2 ਵੱਡੇ ਤੋਹਫ਼ੇ ! ਪੜੋ...

PM ਮੋਦੀ ਨੇ ਪੰਜਾਬ ਨੂੰ ਦਿੱਤੇ ਆਹ 2 ਵੱਡੇ ਤੋਹਫ਼ੇ ! ਪੜੋ ਵੇਰਵਾ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਦੋ ਵੱਡੇ ਤੋਹਫੇ ਦੇਣ ਜਾ ਰਹੇ ਹਨ। ਇਹ ਦੋਵੇਂ ਤੋਹਫ਼ੇ ਸਿਹਤ ਦੇ ਲਿਹਾਜ਼ ਨਾਲ ਬਹੁਤ ਮਹੱਤਵਪੂਰਨ ਹਨ। ਇਸ ਵਿੱਚ ਪ੍ਰਧਾਨ ਮੰਤਰੀ ਵੱਲੋਂ ਇੱਕ ਫ਼ਿਰੋਜ਼ਪੁਰ 100 ਬਿਸਤਰਿਆਂ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਵਰਚੁਅਲ ਨੀਂਹ ਪੱਥਰ ਰੱਖਿਆ ਜਾਵੇਗਾ, ਜਦਕਿ ਸੰਗਰੂਰ ਵਿੱਚ 300 ਬਿਸਤਰਿਆਂ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਪ੍ਰਧਾਨ ਮੰਤਰੀ ਵੱਲੋਂ ਦੇਸ਼ ਨੂੰ ਸਮਰਪਿਤ ਕੀਤਾ ਜਾਵੇਗਾ।

ਨਾਲ ਹੀ ਪੀਜੀਆਈ ਚੰਡੀਗੜ੍ਹ ਦੇ ਡਾਇਰੈਕਟਰ ਡਾ: ਵਿਵੇਕ ਲਾਲ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਪੀਜੀਆਈ ਚੰਡੀਗੜ੍ਹ ਆਉਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਪੀਜੀਆਈ ਚੰਡੀਗੜ੍ਹ ਵਿੱਚ ਸਹੂਲਤਾਂ ਉਪਲਬਧ ਹਨ। ਫ਼ਿਰੋਜ਼ਪੁਰ ਅਤੇ ਸੰਗਰੂਰ ਦੇ ਸੈਟੇਲਾਈਟ ਸੈਂਟਰਾਂ ਵਿੱਚ ਵੀ ਉਹੀ ਡਾਕਟਰ ਅਤੇ ਉਹੀ ਸਹੂਲਤਾਂ ਉਪਲਬਧ ਹੋਣਗੀਆਂ। 

ਇਸਤੋਂ ਇਲਾਵਾ ਇਹਨਾਂ ਨੇ ਕਿਹਾ ਕਿ ਪੀਜੀਆਈ ਚੰਡੀਗੜ੍ਹ ਅਤੇ ਪੰਜਾਬ ਲਈ ਅੱਜ ਦਾ ਦਿਨ ਬਹੁਤ ਵੱਡਾ ਹੈ। ਉਨ੍ਹਾਂ ਕਿਹਾ ਕਿ ਪੀਜੀਆਈ ਇੱਕ ਧਾਮ ਹੈ, ਇਹ ਪੰਜਾਬ ਲਈ ਇੱਕ ਵੱਡਾ ਤੋਹਫ਼ਾ ਹੈ। ਹੁਣ ਕੈਂਸਰ ਵਰਗੀਆਂ ਹੋਰ ਵੱਡੀਆਂ ਬਿਮਾਰੀਆਂ ਦਾ ਇਲਾਜ ਪੰਜਾਬ ਦੇ ਲੋਕਾਂ ਦੇ ਘਰਾਂ ਦੇ ਨੇੜੇ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਫਿਰੋਜ਼ਪੁਰ ਅਤੇ ਸੰਗਰੂਰ ਪੀਜੀਆਈ ਸੈਟੇਲਾਈਟ ਸੈਂਟਰ ਦੇ ਕੰਮ ਨੂੰ ਆਪਣੇ ਰਡਾਰ ‘ਤੇ ਰੱਖ ਕੇ ਅੱਗੇ ਵਧਾਇਆ ਹੈ।

ਦੱਸ ਦਈਏ ਕਿ ਯੂ.ਪੀ.ਏ.-2 ਸ਼ਾਸਨ ਦੇ ਆਖਰੀ ਪੜਾਅ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਫਿਰੋਜ਼ਪੁਰ ਅਤੇ ਸੰਗਰੂਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਬਣਾਉਣ ਦਾ ਐਲਾਨ ਕੀਤਾ ਸੀ, ਇਹ ਕੇਂਦਰ ਸੰਗਰੂਰ ਵਿੱਚ ਬਣ ਕੇ ਤਿਆਰ ਹੈ। ਜਿਸ ਨੂੰ ਪ੍ਰਧਾਨ ਮੰਤਰੀ ਮੋਦੀ ਅੱਜ ਦੇਸ਼ ਨੂੰ ਸਮਰਪਿਤ ਕਰਨ ਜਾ ਰਹੇ ਹਨ, ਜਦਕਿ ਅੱਜ ਫਿਰੋਜ਼ਪੁਰ ਦੇ ਕੇਂਦਰ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...