November 16, 2026, 12:32 pm
----------- Advertisement -----------
HomeNewsBreaking Newsਦਸਤਾਰ ਸਜਾ ਪਟਿਆਲਾ ਪੁੱਜੇ ਪੀ.ਐਮ ਮੋਦੀ; ਵਿਰੋਧੀਆਂ 'ਤੇ ਸਾਧੇ ਨਿਸ਼ਾਨੇ

ਦਸਤਾਰ ਸਜਾ ਪਟਿਆਲਾ ਪੁੱਜੇ ਪੀ.ਐਮ ਮੋਦੀ; ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਿਆਲਾ ਪਹੁੰਚ ਗਏ ਹਨ। ਉਹ ਇੱਥੇ ਰੈਲੀ ਨੂੰ ਸੰਬੋਧਨ ਕਰ ਰਹੇ ਹਨ।ਇਸ ਦੌਰਾਨ ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ‘ਚ ਕੀ ਹੋਇਆ ਸਭ ਨੂੰ ਪਤਾ ਹੈ। ਸਾਡੇ ਆਗੂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਫਗਾਨਿਸਤਾਨ ਤੋਂ ਸਿਰ ‘ਤੇ ਚੁੱਕ ਕੇ ਲਿਆਏ ਸਨ। ਮੇਰਾ ਤੁਹਾਡੇ ਨਾਲ ਖੂਨ ਦਾ ਰਿਸ਼ਤਾ ਹੈ। ਜੇਕਰ ਤੁਸੀਂ ਅੱਜ ਜਾਮ ਨਗਰ ਵਿੱਚ ਜਾਓ ਤਾਂ ਉੱਥੇ ਸਭ ਤੋਂ ਵੱਡਾ ਹਸਪਤਾਲ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਹੈ, ਪਰ ਸੱਚਾਈ ਤੁਹਾਡੇ ਤੱਕ ਨਹੀਂ ਪਹੁੰਚਾਈ ਜਾਂਦੀ।
ਪੀਐਮ ਨੇ ਕਿਹਾ ਕਿ ਮੈਂ ਜਿੰਨੀ ਸੇਵਾ ਕਰ ਸਕਦਾ ਸੀ, ਕੀਤੀ ਹੈ। ਅੱਜ ਕਰਤਾਰਪੁਰ ਸਾਹਿਬ ਤੁਹਾਡੇ ਸਾਹਮਣੇ ਹੈ। ਸਾਡੀ ਸਰਕਾਰ ਨੇ ਲੰਗਰ ਨੂੰ ਟੈਕਸ ਤੋਂ ਛੋਟ ਦਿੱਤੀ ਹੈ। ਪਹਿਲਾਂ ਦੀਆਂ ਸਰਕਾਰਾਂ ਵੀ ਅਜਿਹਾ ਕਰ ਸਕਦੀਆਂ ਸਨ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਵਿਦੇਸ਼ਾਂ ਤੋਂ ਸ਼ਰਧਾਲੂ ਦਾਨ ਨਹੀਂ ਦੇ ਸਕਦੇ ਸਨ ਪਰ ਮੋਦੀ ਨੇ ਇਸ ਦੇ ਨਿਯਮਾਂ ਵਿੱਚ ਢਿੱਲ ਦਿੱਤੀ। ਅੱਜ ਕੋਈ ਵੀ ਇਥੇ ਸੇਵਾ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ “ਇਹ ਕਾਂਗਰਸੀ ਹਨ ਜਿਨ੍ਹਾਂ ਨੇ ਸੱਤਾ ਲਈ ਭਾਰਤ ਨੂੰ ਵੰਡਿਆ। ਆਜ਼ਾਦੀ ਤੋਂ ਬਾਅਦ ਉਹ ਦੂਰਬੀਨ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਸਨ। 1971 ਦੀ ਜੰਗ ਵਿੱਚ ਸਾਡੇ ਹੱਥਾਂ ਵਿੱਚ 90 ਹਜ਼ਾਰ ਸੈਨਿਕ ਸਨ। ਦੋਸਤੋ, ਮੈਂ ਭਰੋਸੇ ਨਾਲ ਕਹਿੰਦਾ ਹਾਂ, ਜੇਕਰ ਮੋਦੀ ਉਸ ਸਮੇਂ ਹੁੰਦੇ ਤਾਂ ਮੈਂ ਉਨ੍ਹਾਂ ਤੋਂ ਕਰਤਾਰਪੁਰ ਸਾਹਿਬ ਲੈ ਲੈਂਦਾ। “
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ “ਮੋਦੀ ਨੇ ਹਰੇਕ ਲਈ 5 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਹੈ। ਮੋਦੀ ਨੇ ਜਲ ਜੀਵਨ ਯੋਜਨਾ ਸ਼ੁਰੂ ਕੀਤੀ ਹੈ। ਇਸ ਨਾਲ ਪਾਣੀ ਕਾਰਨ ਹੋਣ ਵਾਲੀਆਂ ਕਈ ਜਾਨਲੇਵਾ ਬਿਮਾਰੀਆਂ ਤੋਂ ਬਚਾਇਆ ਜਾ ਸਕੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...