July 23, 2026, 12:28 pm
----------- Advertisement -----------
HomeNewsBreaking NewsPM ਮੋਦੀ ਅਗਲੇ ਮਹੀਨੇ ਆਉਣਗੇ ਪੰਜਾਬ, ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ 'ਚ ਲੱਗਿਆ...

PM ਮੋਦੀ ਅਗਲੇ ਮਹੀਨੇ ਆਉਣਗੇ ਪੰਜਾਬ, ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ‘ਚ ਲੱਗਿਆ ਪੁਲਿਸ ਵਿਭਾਗ

Published on

----------- Advertisement -----------

ਚੰਡੀਗੜ੍ਹ, 23 ਅਪ੍ਰੈਲ 2024 – ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ। ਭਾਜਪਾ ਵੱਲੋਂ ਮਈ ਦੇ ਆਖਰੀ ਹਫ਼ਤੇ ਪ੍ਰਧਾਨ ਮੰਤਰੀ ਦੀ ਰੈਲੀ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਭਾਜਪਾ ਨੇ ਵੀ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਜਲਦੀ ਹੀ ਇਸ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ, ਤਾਂ ਜੋ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਸਕਣ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਪੰਜਾਬ ਦਾ ਦੌਰਾ ਕਰਨਗੇ। ਉਹ ਲੋਕ ਸਭਾ ਚੋਣ ਪ੍ਰਚਾਰ ਲਈ ਰੈਲੀਆਂ ਅਤੇ ਮੀਟਿੰਗਾਂ ਵਿੱਚ ਹਿੱਸਾ ਲੈਣਗੇ। ਪੰਜਾਬ ਸਰਕਾਰ ਦੇ ਜਨਰਲ ਸਟੇਟ ਮੈਨੇਜਮੈਂਟ ਵਿਭਾਗ ਦੀ ਪ੍ਰੋਟੋਕੋਲ ਸ਼ਾਖਾ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ, ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਹੈ। ਪੱਤਰ ਵਿੱਚ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪ੍ਰਧਾਨ ਮੰਤਰੀ ਲਈ ਸੁਰੱਖਿਆ ਪ੍ਰਬੰਧਾਂ ਸਬੰਧੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ।

ਪੱਤਰ ਅਨੁਸਾਰ ਸੂਬਾ ਪੱਧਰ ’ਤੇ ਸੁਰੱਖਿਆ ਪ੍ਰੋਟੋਕੋਲ ਸਬੰਧੀ ਜੋ ਵੀ ਪ੍ਰਬੰਧ ਕੀਤੇ ਗਏ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ। ਇਸ ਵਿੱਚ ਸੁਰੱਖਿਆ ਬੈਰੀਕੇਡ, ਪਾਰਕਿੰਗ ਸੁਵਿਧਾ, ਹੈਲੀਪੈਡ ਅਤੇ ਹੋਰ ਪ੍ਰਬੰਧ ਸ਼ਾਮਲ ਹਨ। ਜ਼ਿਆਦਾਤਰ ਵਿਭਾਗਾਂ ਨੇ ਇਸ ਸਬੰਧੀ ਆਪਣੀਆਂ ਸ਼ਾਖਾਵਾਂ ਨੂੰ ਹੋਰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CJP ਪ੍ਰਦਰਸ਼ਨ ‘ਚ ਮਹਿਲਾ ਨੂੰ ਥੱਪੜ ਮਾਰਨ ਵਾਲੇ ADCP ‘ਤੇ ਡਿੱਗੀ ਗਾਜ਼, ਹੋ ਗਿਆ ਵੱਡਾ ਐਕਸ਼ਨ

ਦਿੱਲੀ ਦੇ ਜੰਤਰ-ਮੰਤਰ ‘ਤੇ ਸੀਜੇਪੀ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਵਿਚ CJP ਪ੍ਰਦਰਸ਼ਨ...

ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਇੱਕ ਕੈਦੀ ਦੀ ਮੌਤ...

Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !

 ਲਲਿਤ ਮੋਦੀ ਹੁਣ 16 ਸਾਲਾਂ ਦੇ ਅੰਤਰਾਲ ਤੋਂ ਬਾਅਦ ਭਾਰਤ ਵਾਪਸ ਆਉਣ ਦੀ ਤਿਆਰੀ...

ਕਲੇਸ਼ ਤੋਂ ਬਾਅਦ ਇੱਕਠੇ ਬੈਠੇ ਨਜਰ ਆਏ ਚੰਨੀ ਤੇ ਵੜਿੰਗ, ਦਿੱਲੀ ਬੈਠਕ ‘ਚ ਕਾਂਗਰਸ ਨੇ ਦਿਖਾਇਆ ਏਕਾ

ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਬੀਤੇ ਕਈ ਦਿਨਾਂ ਤੋਂ ਮੀਡੀਆ ਦੀਆਂ ਸੁਰਖੀਆਂ ਬਣਿਆ ਹੋਇਆ...

ਡਾਇਬੀਟੀਜ਼ ਦੀਆਂ ਪੇਚੀਦਗੀਆਂ ਦਾ ਇਲਾਜ ਕਰਵਾਉਣ ਨਾਲੋਂ ਇਸ ਦੀ ਰੋਕਥਾਮ ਕਿਤੇ ਵੱਧ ਆਸਾਨ ਹੈ; ਪੇਚੀਦਗੀਆਂ ਹੋਣ ਦਾ ਇੰਤਜ਼ਾਰ ਨਾ ਕਰੋ: ਡਾ. ਬਲਬੀਰ ਸਿੰਘ

ਚੰਡੀਗੜ੍ਹ, 22 ਜੁਲਾਈ 2026:ਡਾਇਬੀਟੀਜ਼ ਸ਼ਾਇਦ ਹੀ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸ਼ੁਰੂ...

ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ –...

*ਨਵੀਂ ਦਿੱਲੀ, 22 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

*ਚੰਡੀਗੜ੍ਹ, 22 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ 'ਮੁੱਖ...

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ 

*ਚੰਡੀਗੜ੍ਹ, 22 ਜੁਲਾਈ,2026*:ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ...

‘ਦੇਸ਼ ਦੇ ਨੌਜਵਾਨਾਂ ਦਾ ਹਿੱਤ ਸਾਡੀ ਸਭ ਤੋਂ ਵੱਡੀ ਤਰਜੀਹ, ਦੋਸ਼ੀਆਂ ਨੂੰ ਦਿੱਤੀ ਜਾਏਗੀ ਸਖ਼ਤ ਸਜ਼ਾ’ ਪੇਪਰ ਲੀਕ ਮਾਮਲੇ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਹੋਏ NEET ਪ੍ਰੀਖਿਆ ਲੀਕ ਮਾਮਲੇ ਵਿਚ ਸ਼ਾਮਲ...