October 26, 2026, 11:51 am
----------- Advertisement -----------
HomeNewsBreaking Newsਚੰਗਾ ਹੁੰਦਾ ਜੇ ਪ੍ਰਧਾਨ ਮੰਤਰੀ ਅਜ਼ਾਦੀ ਦਿਵਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ...

ਚੰਗਾ ਹੁੰਦਾ ਜੇ ਪ੍ਰਧਾਨ ਮੰਤਰੀ ਅਜ਼ਾਦੀ ਦਿਵਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਦੇ – ਭਾਈ ਗਰੇਵਾਲ

Published on

----------- Advertisement -----------

ਅੰਮ੍ਰਿਤਸਰ, 15 ਅਗਸਤ 2023 – ਦੇਸ਼ ਨੂੰ ਅਜ਼ਾਦ ਹੋਇਆ 77 ਵਰ੍ਹੇ ਬੀਤਣ ਤੋਂ ਬਾਅਦ ਵੀ ਦੇਸ਼ ਦੀ ਅਜ਼ਾਦੀ ’ਚ ਅਹਿਮ ਰੋਲ ਅਦਾ ਕਰਨ ਵਾਲੀ ਸਿੱਖ ਕੌਮ ਆਪਣੇ ਹੱਕਾਂ ਤੇ ਮਸਲਿਆਂ ਬਾਰੇ ਸੰਘਰਸ਼ ਕਰ ਰਹੀ ਹੈ। ਅੱਜ ਚੰਗਾ ਹੁੰਦਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ’ਤੇ ਕੀਤੇ ਵਾਅਦੇ ਨੂੰ ਵਫ਼ਾ ਕਰਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਲਾਲ ਕਿਲ੍ਹੇ ਦੀ ਫਸੀਲ ਤੋਂ ਦੇਸ਼ ਲਈ ਆਪਣੇ ਸੰਬੋਧਨ ’ਚ ਕਰਦੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਮੋਦੀ ਦੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੇ 10ਵੇਂ ਵਰ੍ਹੇ ਦੇ ਸੰਬੋਧਨ ਤੇ ਟਿੱਪਣੀ ਕਰਦਿਆਂ ਕੀਤਾ।

ਭਾਈ ਗਰੇਵਾਲ ਨੇ ਕਿਹਾ ਕਿ ਦੇਸ਼ ਦੀ ਗੁਲਾਮ ਮਾਨਸਿਕਤਾ ਨੂੰ ਮਜ਼ਬੂਤ ਕਰਨ ਅਤੇ ਉਠਾਉਣ ਲਈ ਮੁਗਲਾਂ ਅਤੇ ਅੰਗਰੇਜ਼ਾਂ ਦੇ ਜ਼ੁਲਮ ਦੇ ਖਿਲਾਫ਼ ਸਿੱਖਾਂ ਨੇ ਆਪਣੇ ਛੋਟੇ ਵਜੂਦ ਹੋਣ ’ਤੇ ਵੀ ਵੱਡੀ ਟੱਕਰ ਦਿੱਤੀ। ਸਿੱਖਾਂ ਦੀਆਂ 90 ਫੀਸਦੀ ਕੁਰਬਾਨੀਆਂ ਨਾਲ 77 ਸਾਲਾ ਪਹਿਲਾਂ ਦੇਸ਼ ਦੇ ਲੋਕਾਂ ਨੇ ਅਜ਼ਾਦੀ ਦਾ ਸੁਖ ਪ੍ਰਾਪਤ ਕੀਤਾ। ਪਰ ਅੱਜ ਅਸੀਂ ਮਹਿਸੂਸ ਕਰਦੇ ਹਾਂ ਕਿ ਕਾਂਗਰਸ ਵੱਲੋਂ ਸਿੱਖਾਂ ਖਿਲਾਫ਼ ਕੀਤੀ ਧੱਕੇਸ਼ਾਹੀ ਤੇ ਜ਼ੁਲਮਾਂ ਦਾ ਦੌਰ ਅੱਜ ਵੀ ਜਿਉਂ ਦਾ ਤਿਉਂ ਜਾਰੀ ਹੈ।

ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਬਦੌਲਤ ਦੇਸ਼ ਦੀ ਅਜ਼ਾਦੀ ਦੇ ਸੰਗਰਾਮ ਦਾ ਮੁੱਢ ਬੱਝਾ, ਪਰ ਸਰਕਾਰਾਂ ਨੇ ਹਮੇਸ਼ਾਂ ਸਿੱਖਾਂ ਨੂੰ ਅਣਗੌਲਿਆ ਕੀਤਾ। ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ, ਸਿੱਖਾਂ ਦੀਆਂ ਸੰਸਥਾਵਾਂ ’ਤੇ ਹਮਲੇ, ਸਿੱਖੀ ਦੀ ਹੋਂਦ ਨੂੰ ਚੁਣੌਤੀ ਸਮੇਤ ਅਨੇਕਾਂ ਮਾਮਲਿਆਂ ’ਤੇ ਮੌਜੂਦਾ ਮੋਦੀ ਸਰਕਾਰ ਕੋਈ ਗੌਰ ਨਹੀਂ ਕਰ ਰਹੀ। ਸਿੱਖ ਮਾਨਸਿਕਤਾ ਇਹ ਸਮਝ ਰਹੀ ਹੈ ਕਿ ਦੇਸ਼ ਦੀ ਅਜ਼ਾਦੀ ਦੇ 77 ਸਾਲ ਬੀਤਣ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਵੱਲੋਂ ਬੰਦੀ ਸਿੰਘਾਂ ਲਈ ਕੀਤੇ ਐਲਾਨ ਜਿਉਂ ਦੇ ਤਿਉਂ ਹਨ ਤੇ ਉਨ੍ਹਾਂ ਦਾ ਕੋਈ ਜ਼ਿਕਰ ਤੱਕ ਨਹੀਂ ਕੀਤਾ ਜਾ ਰਿਹਾ। ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਦੇਸ਼ ਦੀ ਏਕਤਾ ਅਖੰਡਤਾ ’ਤੇ ਜ਼ੋਰ ਦੇ ਰਿਹਾ ਹੈ, ਜਦਕਿ ਦੇਸ਼ ਅੰਦਰ ਅਹਿਮ ਅੰਗ ਸਿੱਖ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ।...

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...