May 31, 2026, 4:02 am
----------- Advertisement -----------
HomeNewsLatest Newsਕਤਲ ਮਾਮਲੇ ਵਿੱਚ ਪੁਲਿਸ ਦੋਸ਼ੀਆਂ ਨੂੰ ਨਹੀਂ ਕਰ ਰਹੀ ਗ੍ਰਿਫਤਾਰ : ਮ੍ਰਿਤਕ...

ਕਤਲ ਮਾਮਲੇ ਵਿੱਚ ਪੁਲਿਸ ਦੋਸ਼ੀਆਂ ਨੂੰ ਨਹੀਂ ਕਰ ਰਹੀ ਗ੍ਰਿਫਤਾਰ : ਮ੍ਰਿਤਕ ਬਬਨਪ੍ਰੀਤ ਦੇ ਮਾਪੇ

Published on

----------- Advertisement -----------

ਮੋਹਾਲੀ, 16 ਅਗਸਤ (ਬਲਜੀਤ ਮਰਵਾਹਾ) : ਨੇੜਲੇ ਪਿੰਡ ਦੇਸੂ ਮਾਜਰੇ ਦੇ ਫਲਾਈਓਵਰ ਨਜ਼ਦੀਕ ਬੀਤੀ 14-15 ਫਰਵਰੀ 2023 ਨੂੰ ਹੋਏ ਝਗੜੇ ਵਿੱਚ ਮ੍ਰਿਤਕ ਬਬਨਪ੍ਰੀਤ ਸਿੰਘ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਬਬਨਪ੍ਰੀਤ ਸਿੰਘ ਦੇ ਮਾਪੇ ਦਫ਼ਤਰਾਂ ਵਿਚ ਠੋਕਰਾਂ ਖਾਣ ਲਈ ਮਜਬੂਰ ਹਨ। ਹਿਮਾਯੂਪੁਰ ਸਰਹੰਦ, ਜ਼ਿਲ੍ਹਾ ਸ੍ਰੀ ਫਤਿਹਗੜ ਸਾਹਿਬ ਦੇ ਰਹਿਣ ਵਾਲੇ ਅਤੇ ਹੁਣ ਅਜੀਤ ਇਨਕਲੈਵ ਰੰਧਾਵਾ ਰੋਡ ਖਰੜ ਦੇ ਵਸਨੀਕ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਲਈ ਦਫ਼ਤਰਾਂ ਦੇ ਚੱਕਰ ਮਾਰ ਰਿਹਾ ਹੈ।

ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਮ੍ਰਿਤਕ ਬਬਨਪ੍ਰੀਤ ਸਿੰਘ ਦੇ ਪਿਤਾ ਚਰਨਜੀਤ ਸਿੰਘ, ਮਾਤਾ ਅਮਨਦੀਪ ਕੌਰ, ਨਾਨੀ ਮਨਜੀਤ ਕੌਰ ਅਤੇ ਦੋਸਤ ਅਨਮੋਲ ਸਿੰਘ ਨੇ ਪੁਲਿਸ ਉਤੇ ਦੋਸ਼ ਲਗਾਇਆ ਕਿ ਪੁਲਿਸ ਦੋਸ਼ੀਆਂ ਨੂੰ ਜਾਣਬੁੱਝ ਕੇ ਗ੍ਰਿਫਤਾਰ ਨਹੀਂ ਕਰ ਰਹੀ। ਮਾਪਿਆਂ ਨੇ ਕਿਹਾ ਕਿ ਪੁਲਿਸ ਵੱਲੋਂ 7 ਦੋਸ਼ੀਆਂ ਵਿਚੋਂ ਸਿਰਫ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਅਜੇ ਤਿੰਨ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਉਨ੍ਹਾਂ ਦੱਸਿਆ ਸਾਗਰ ਨਾਹਰ, ਕੁਲਬੀਰ, ਅਮਨ ਸੇਠੀ ਤੇ ਰਮਨ ਕੁਮਾਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ, ਪ੍ਰੰਤੂ ਹੁਣ ਰਮਨ ਕੁਮਾਰ ਨੂੰ ਕੇਸ ਵਿਚੋਂ ਕੱਢ ਦਿੱਤਾ ਗਿਆ ਹੈ। ਜਦੋਂ ਕਿ ਤਰਨਜੀਤ ਸਿੰਘ ਪ੍ਰਿੰਸ ਵਾਸੀ ਰਾਏਪੁਰ ਕਲਾਂ, ਜਸਪ੍ਰੀਤ ਸਿੰਘ ਜਸਨ ਵਾਸੀ ਦੁਰਾਲੀ, ਪਰਮਿੰਦਰ ਸਿੰਘ, ਹਰਕੀਰਤ ਸਿੰਘ ਕਾਰ ਮਾਲਕ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ ਕਾਰਨ ਇਕ ਦੋਸ਼ੀ ਪਰਮਿੰਦਰ ਸਿੰਘ ਵਿਦੇਸ਼ ਭੱਜਣ ਵਿੱਚ ਸਫਲ ਹੋ ਗਿਆ। ਉਨ੍ਹਾਂ ਕਿਹਾ ਕਿ ਉਹ ਇਨਸਾਫ ਲਈ ਹੁਣ ਤੱਕ ਪੁਲਿਸ ਦੇ ਉਚ ਅਧਿਕਾਰੀਆਂ ਤੋਂ ਲੈ ਕੇ ਮੁੱਖ ਮੰਤਰੀ ਤੱਕ ਪਹੁੰਚ ਕਰ ਚੁੱਕੇ ਹਨ, ਪ੍ਰੰਤੂ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ। ਉਨ੍ਹਾਂ ਪੁਲਿਸ ਉਤੇ ਦੋਸ਼ ਲਗਾਇਆ ਕਿ ਜਦੋਂ ਉਹ ਪੁਲਿਸ ਨੂੰ ਦੋਸ਼ੀਆਂ ਬਾਰੇ ਜਾਣਕਾਰੀ ਦਿੰਦੇ ਹਨ ਤਾਂ ਪੁਲਿਸ ਮੌਕੇ ਉਤੇ ਨਹੀਂ ਪਹੁੰਚਦੀ। ਉਨ੍ਹਾਂ ਦੱਸਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅਤੇ ਉਨ੍ਹਾਂ ਦੇ ਦਫ਼ਤਰ ’ਚ ਨਿੱਜੀ ਤੌਰ ਉਤੇ ਪਹੁੰਚ ਕੇ ਇਨਸਾਫ ਦੀ ਮੰਗ ਕਰ ਚੁੱਕੇ ਹਨ, ਪ੍ਰੰਤੂ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ।

ਜ਼ਿਕਰਯੋਗ ਹੈ ਕਿ 14 ਅਤੇ 15 ਫਰਵਰੀ 2023 ਦੀ ਦਰਮਿਆਨੀ ਰਾਤ ਨੂੰ ਪਾਰਾ ਕਲੱਬ ਨੇੜੇ ਏਲੰਤੇ ਮਾਲ ਤੋਂ ਬਬਨਪ੍ਰੀਤ ਸਿੰਘ ਤੇ ਅਕਾਸ਼ਦੀਪ ਸਿੰਘ ਚੰਡੀਗੜ੍ਰ ਤੋਂ ਵਾਪਸ ਆ ਰਹੇ ਸਨ। ਪਾਰਾ ਕਲੱਬ ਵਿੱਚ ਉਨ੍ਹਾਂ ਦੀ ਸਾਗਰ ਨਾਹਰ ਵਾਸੀ ਸਹਿਰ ਬਡਾਲਾ, ਪਰਮਿੰਦਰ ਵਾਸੀ ਗਰੀਨ ਐਵੀਨਿਊ ਖਰੜ, ਕੁਲਬੀਰ ਸਰਾਓ ਵਾਸੀ ਨਿਆ ਸਹਿਰ ਬਡਾਲਾ, ਤਰਨਦੀਪ ਪ੍ਰਿੰਸ ਵਾਸੀ ਰਾਏਪੁਰ, ਜਸਪ੍ਰੀਤ ਸਿੰਘ ਜਸਨ ਵਾਸੀ ਦੁਰਾਲੀ, ਰਮਨ ਕੁਮਾਰ ਵਾਸੀ ਰਾਜਪੁਰਾ, ਹਰਕੀਰਤ ਸਿੰਘ ਕੁੰਭੜਾ ਤੇ ਹੋਰ 4-5 ਬੰਦਿਆਂ ਨਾਲ ਝਗੜਾ ਹੋ ਗਿਆ ਸੀ। ਇਨ੍ਹਾਂ ਸਾਰਿਆਂ ਨੇ ਗੱਡੀ ਦਾ ਪਿੱਛਾ ਕਰਦੇ ਹੋਏ ਫਲਾਈਓਵਰ ਦੇ ਨੇੜੇ ਗੱਡੀ ਨੂੰ ਘੇਰ ਕੇ ਉਨ੍ਹਾਂ ਉਤੇ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਬਬਨਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...