August 15, 2026, 11:58 pm
----------- Advertisement -----------
HomeNewsBreaking Newsਜਲੰਧਰ 'ਚ ਪੁਲਿਸ ਨੇ 8 ਨਜਾਇਜ਼ ਪਿਸਤੌ.ਲਾਂ ਸਮੇਤ 4 ਦੋਸ਼ੀਆਂ ਨੂੰ ਕੀਤਾ...

ਜਲੰਧਰ ‘ਚ ਪੁਲਿਸ ਨੇ 8 ਨਜਾਇਜ਼ ਪਿਸਤੌ.ਲਾਂ ਸਮੇਤ 4 ਦੋਸ਼ੀਆਂ ਨੂੰ ਕੀਤਾ ਗ੍ਰਿਫ.ਤਾਰ

Published on

----------- Advertisement -----------

ਪੰਜਾਬ ਦੇ ਜਲੰਧਰ ‘ਚ ਸਿਟੀ ਪੁਲਿਸ ਨੇ 8 ਨਜਾਇਜ਼ ਪਿਸਤੌਲਾਂ ਸਮੇਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 8 ਹਥਿਆਰਾਂ ਸਮੇਤ 12 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਸਿਟੀ ਪੁਲਿਸ ਨੇ ਉਪਰੋਕਤ ਕੁਝ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਉਕਤ ਗਰੋਹ ਕੋਲੋਂ ਹੁਣ ਤੱਕ 25 ਦੇ ਕਰੀਬ ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ।

ਦੱਸ ਦਈਏ ਕਿ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਉਕਤ ਮੁਲਜ਼ਮ ਪੂਰੇ ਪੰਜਾਬ ਵਿਚ ਹਥਿਆਰ ਸਪਲਾਈ ਕਰਦੇ ਸਨ। ਲੁਧਿਆਣਾ ਤੋਂ ਉਕਤ ਅਸਲਾ ਸਪਲਾਈ ਚੇਨ ਚਲਾਉਂਦਾ ਸੀ। ਜਲਦ ਹੀ ਪੁਲਿਸ ਸਾਰੇ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ। ਪੁਲਿਸ ਵੱਲੋਂ ਉਕਤ ਮੁਲਜ਼ਮਾਂ ਕੋਲੋਂ ਹੋਰ ਹਥਿਆਰ ਬਰਾਮਦ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। 

ਮਿਲੀ ਜਾਣਕਾਰੀ ਅਨੁਸਾਰ 10 ਮਾਰਚ ਨੂੰ ਗੁਰਪ੍ਰੀਤ ਸਿੰਘ ਉਰਫ਼ ਲਾਡਾ ਨੂੰ ਪੁਲਿਸ ਨੇ ਇੱਕ ਨਜਾਇਜ਼ ਪਿਸਤੌਲ ਅਤੇ ਦੋ ਕਾਰਤੂਸਾਂ ਸਮੇਤ ਕਾਬੂ ਕੀਤਾ ਸੀ। ਜਾਂਚ ਦੌਰਾਨ ਹੋਰ ਮੁਲਜ਼ਮਾਂ ਦੇ ਨਾਂ ਸਾਹਮਣੇ ਆਏ। ਜਿਨ੍ਹਾਂ ਦੀ ਪਛਾਣ ਅਭਿਸ਼ੇਕ ਉਰਫ ਭੋਲੂ, ਰਮਨਦੀਪ ਸਿੰਘ ਅਤੇ ਜਗਰੂਪ ਸਿੰਘ ਵਜੋਂ ਹੋਈ ਹੈ ਅਤੇ ਉਨ੍ਹਾਂ ਕੋਲੋਂ 7 ਪਿਸਤੌਲ, 12 ਕਾਰਤੂਸ, 11 ਮੈਗਜ਼ੀਨ, ਇਕ ਸਵਿਫਟ ਕਾਰ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

 ਸੂਤਰਾਂ ਤੋਂ ਪਤਾ ਲੱਗਾ ਹੈ ਕਿ ਗੁਰਪ੍ਰੀਤ ਸਿੰਘ ਨੇ ਨਿੱਜੀ ਦੁਸ਼ਮਣੀ ਕਾਰਨ ਲੁਧਿਆਣਾ ਤੋਂ ਹਥਿਆਰ ਖਰੀਦੇ ਸਨ। ਜਦੋਂ ਕਿ ਅਭਿਸ਼ੇਕ ਮੱਧ ਪ੍ਰਦੇਸ਼ ਦੀਆਂ ਥਾਵਾਂ ‘ਤੇ ਪਹੁੰਚਣ ਲਈ ਰਮਨਦੀਪ ਸਿੰਘ ਦੀ ਮਦਦ ‘ਤੇ ਨਿਰਭਰ ਸੀ। ਪੁਲਿਸ ਨੇ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਲ ਹੀ ਮੁਲਜ਼ਮ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਹਿੱਸਾ ਸਨ। ਉਸ ਦੇ ਤਿੰਨ ਸਾਥੀਆਂ ਨੂੰ ਸਿਟੀ ਪੁਲਿਸ ਨੇ ਪਿਛਲੇ ਮਹੀਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਕੋਲੋਂ ਕੁੱਲ 17 ਪਿਸਤੌਲ ਬਰਾਮਦ ਹੋਏ। ਇਸੇ ਮਾਮਲੇ ਦੀ ਜਾਂਚ ਤੋਂ ਬਾਅਦ ਅੱਜ ਪੁਲਿਸ ਨੇ ਅੱਠ ਹੋਰ ਹਥਿਆਰ ਬਰਾਮਦ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...