October 18, 2026, 7:19 pm
----------- Advertisement -----------
HomeNewsਪੁਲਿਸ ਨੇ ਇੱਕ ITI ਵਿਦਿਆਰਥੀ ਨੂੰ ਕੀਤਾ ਗ੍ਰਿਫ.ਤਾਰ, ਕਿੱਲੋ ਅਫੀਮ ਕਾਬੂ

ਪੁਲਿਸ ਨੇ ਇੱਕ ITI ਵਿਦਿਆਰਥੀ ਨੂੰ ਕੀਤਾ ਗ੍ਰਿਫ.ਤਾਰ, ਕਿੱਲੋ ਅਫੀਮ ਕਾਬੂ

Published on

----------- Advertisement -----------

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ITI ਵਿਦਿਆਰਥੀ ਨੂੰ ਡੇਢ ਕਿੱਲੋ ਅਫੀਮ ਸਮੇਤ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਬਰਜਿੰਦਰ ਸਿੰਘ ਉਰਫ ਬਰਜੀਨ ਵਾਸੀ ਰਾਜ ਨਗਰ ਬਸਤੀ ਬਾਵਾ ਖੇਲ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕੁੱਟਮਾਰ ਦਾ ਕੇਸ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। 

ਡੀਸੀਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸੀਆਈਏ ਸਟਾਫ਼ ਦੀ ਟੀਮ ਨੇ ਰਾਜਾ ਗਾਰਡਨ, ਕਪੂਰਥਲਾ ਰੋਡ ਨੇੜਿਓਂ ਮੁਲਜ਼ਮ ਨੂੰ ਕਾਬੂ ਕੀਤਾ। ਚੈਕਿੰਗ ਦੌਰਾਨ ਪੁਲਿਸ ਨੇ ਡੇਢ ਕਿਲੋ ਅਫੀਮ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਸੀਪੀ ਵਿਰਕ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।

 ਪੁਲਿਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਸ ਦੀ ਉਮਰ 25 ਸਾਲ ਹੈ ਅਤੇ ਉਸ ਨੇ ਮੇਹਰ ਚੰਦ ਟੈਕਨੀਕਲ ਕਾਲਜ ਤੋਂ ਆਈ.ਟੀ.ਆਈ ਦੀ ਪੜ੍ਹਾਈ ਕੀਤੀ ਸੀ। ਆਈਟੀਆਈ ਪੂਰੀ ਕਰਨ ਤੋਂ ਬਾਅਦ, ਉਸਨੇ ਮਕਸੂਦ ਦੇ ਹੈਂਡ ਐਂਡ ਟੂਲ ਇੰਸਟੀਚਿਊਟ ਤੋਂ ਸੀਐਨਸੀ ਦੀ ਪੜ੍ਹਾਈ ਸ਼ੁਰੂ ਕੀਤੀ। ਮੁਲਜ਼ਮ ਨੇ ਮੰਨਿਆ ਕਿ ਉਸ ਦਾ ਵਿਆਹ ਨਹੀਂ ਹੋਇਆ ਸੀ। ਹੋਰ ਪੈਸੇ ਕਮਾਉਣ ਲਈ ਉਸ ਨੇ ਅਫੀਮ ਵੇਚਣੀ ਸ਼ੁਰੂ ਕਰ ਦਿੱਤੀ। ਉਹ ਸਸਤੇ ਭਾਅ ‘ਤੇ ਅਫੀਮ ਲਿਆ ਕੇ ਸ਼ਹਿਰ ‘ਚ ਮਹਿੰਗੇ ਭਾਅ ‘ਤੇ ਵੇਚਦਾ ਸੀ। ਪੁਲਿਸ ਜਲਦ ਹੀ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...