October 29, 2026, 7:37 am
----------- Advertisement -----------
HomeNewsBreaking News ਲੁਧਿਆਣਾ 'ਚ ਪੁਲਿਸ ਨੇ ਗਊ ਤਸਕਰਾਂ ਨੂੰ ਕੀਤਾ ਕਾਬੂ, ਪਿਆਜ਼ ਦੀਆਂ ਬੋਰੀਆਂ...

 ਲੁਧਿਆਣਾ ‘ਚ ਪੁਲਿਸ ਨੇ ਗਊ ਤਸਕਰਾਂ ਨੂੰ ਕੀਤਾ ਕਾਬੂ, ਪਿਆਜ਼ ਦੀਆਂ ਬੋਰੀਆਂ ਹੇਠ ਛੁਪਾਇਆ ਸੀ ਮਾ.ਸ

Published on

----------- Advertisement -----------

ਲੁਧਿਆਣਾ ਵਿੱਚ ਪੁਲਿਸ ਨੇ ਗਊ ਤਸਕਰਾਂ ਨੂੰ ਫੜਿਆ ਹੈ। ਨੋਇਡਾ ਤੋਂ ਜੰਮੂ-ਕਸ਼ਮੀਰ ਨੂੰ ਛੋਟੇ ਟਰੱਕਾਂ ‘ਚ ਬੀਫ ਲਿਜਾਇਆ ਜਾ ਰਿਹਾ ਸੀ। ਤਸਕਰਾਂ ਨੇ ਬੀਫ ਨੂੰ ਪਿਆਜ਼ ਦੀਆਂ ਬੋਰੀਆਂ ਹੇਠ ਛੁਪਾ ਦਿੱਤਾ ਸੀ।

ਸਮਰਾਲਾ ਚੌਕ ਨੇੜੇ ਜਦੋਂ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਤਾਂ ਉਨ੍ਹਾਂ ਛਾਪਾ ਮਾਰ ਕੇ ਤਸਕਰਾਂ ਨੂੰ ਕਾਬੂ ਕਰ ਲਿਆ। ਜਦੋਂ ਗੱਡੀ ਦੀ ਚੈਕਿੰਗ ਕੀਤੀ ਗਈ ਤਾਂ ਪਿਆਜ਼ ਦੀਆਂ ਬੋਰੀਆਂ ਲੱਦੀਆ ਹੋਈਆ ਸਨ। ਜਦੋਂ ਬੋਰੀਆਂ ਖੋਲ੍ਹੀਆਂ ਗਈਆਂ ਤਾਂ ਪੁਲਿਸ ਨੂੰ ਬੋਰੀਆਂ ਦੇ ਹੇਠਾਂ ਛੁਪਾਇਆ ਹੋਇਆ ਬੀਫ ਮਿਲਿਆ। ਬੀਫ ਮਿਲਣ ਨਾਲ ਇਲਾਕੇ ‘ਚ ਹਲਚਲ ਮਚ ਗਈ ਹੈ। ਥਾਣਾ ਮੋਤੀ ਨਗਰ ਦੀ ਪੁਲਿਸ ਨੇ ਤਸਕਰ ਅਤੇ ਗੱਡੀ ਨੂੰ ਕਬਜ਼ੇ ‘ਚ ਲੈ ਲਿਆ ਹੈ। 

ਜਾਣਕਾਰੀ ਦਿੰਦੇ ਹੋਏ ਗਊ ਸੁਰੱਖਿਆ ਟੀਮ ਦੇ ਪੰਜਾਬ ਮੀਡੀਆ ਇੰਚਾਰਜ ਕਰਨ ਵਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਬੀਫ ਨਾਲ ਭਰਿਆ ਇੱਕ ਟਰੱਕ ਨੋਇਡਾ ਤੋਂ ਸ਼੍ਰੀਨਗਰ ਲਈ ਰਵਾਨਾ ਹੋਇਆ ਹੈ।  ਉਨ੍ਹਾਂ ਦੀ ਟੀਮ ਨੇ ਟਰੱਕ ਡਰਾਈਵਰ ਨੂੰ ਸ਼ੇਰਪੁਰ ਚੌਕ ਨੇੜੇ ਕਾਬੂ ਕਰ ਲਿਆ। ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਵੀ ਕੀਤੀ ਪਰ ਫੜੇ ਗਏ।

ਇੱਕ ਮੁਲਜ਼ਮ ਨੂੰ ਅਸ਼ੋਕ ਅਕਸਾਫ਼ ਡਰਾਈਵਰ ਅਤੇ ਸ਼ੌਕਤ ਅਹਿਮਦ ਗੁੱਜਰ ਨੂੰ ਕੰਡਕਟਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਦੋਸ਼ੀ ਨੇ ਦੱਸਿਆ ਕਿ ਉਹ ਸ਼੍ਰੀਨਗਰ ‘ਚ ਆਸਿਫ ਖਾਨ ਨਾਂ ਦੇ ਵਿਅਕਤੀ ਨੂੰ ਮੀਟ ਪਹੁੰਚਾਉਣ ਜਾ ਰਿਹੇ ਸਨ। 

ਮੋਤੀ ਨਗਰ ਥਾਣੇ ਦੇ ਐਸਐਚਓ ਸਤਵੰਤ ਸਿੰਘ ਨੇ ਦੱਸਿਆ ਕਿ ਬੀਫ ਤਸਕਰਾਂ ਦੀ ਗੱਡੀ ਦੇਰ ਰਾਤ ਫੜੀ ਗਈ। ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ ਹੈ। ਫਿਲਹਾਲ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਿੰਨੇ ਸਮੇਂ ਤੋਂ ਬੀਫ ਦੀ ਤਸਕਰੀ ਕਰ ਰਿਹਾ ਸੀ। ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।   

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...