ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਵੱਡੀ ਪੱਧਰ ਤੇ ਮੁਹਿੰਮ ਛੇੜੀ ਹੋਈ ਹੈ। ਇਸੇ ਮੁਹਿਮ ਤਹਿਤ ਸੀਆਈਏ ਸਟਾਫ ਦੋ ਦੀ ਟੀਮ ਵੱਲੋਂ ਗਸ਼ਤ ਦੌਰਾਨ ਸੱਸ ਜਵਾਈ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਹਨਾਂ ਕੋਲੋਂ 50 ਗ੍ਰਾਮ ਹੈਰੋਇਨ ਅਤੇ 8 ਹਜਾਰ ਰੁਪਏ ਦੀ ਡਰੱਗ ਮਣੀ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਦੋ ਦੇ ਇੰਚਾਰਜ ਇੰਸਪੈਕਟਰ ਕਰਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਤੋਂ ਬਿਆਣਾ ਬਸਤੀ ਵਿੱਚ ਪੈਟਰੋਲਿੰਗ ਕੀਤੀ ਜਾ ਰਹੀ ਸੀ ਇਸ ਦੌਰਾਨ ਹੀ ਦੇ ਆਧਾਰ ਤੇ ਇੱਕ ਔਰਤ ਅਤੇ ਮਰਦ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਇਹਨਾਂ ਕੋਲੋਂ 50 ਗ੍ਰਾਮ ਹਰਰੋਇਨ ਅਤੇ 8 ਹਜਾਰ ਰੁਪਏ ਡਰੱਗ ਮਣੀ ਬਰਾਮਦ ਕੀਤੀ ਗਈ ।
ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਹਿਚਾਣ ਮਨਜੀਤ ਕੌਰ ਵਾਸੀ ਧੋਬੀਆਣਾ ਬਸਤੀ ਅਤੇ ਗੁਰਦਿਆਲ ਆਰਾਮ ਨਿਵਾਸੀ ਜਿਲਾ ਹਨੁਮਾਨ ਗੜ ਰਾਜਸਥਾਨ ਵਜੋਂ ਹੋਈ ਅਤੇ ਇਹ ਰਿਸ਼ਤੇ ਵਿੱਚ ਸੱਸ ਜਵਾਈ ਹਨ ਮਨਜੀਤ ਕੌਰ ਖਿਲਾਫ ਪਹਿਲਾਂ ਵੀ ਸੱਤ ਐਨਡੀਪੀਐਸ ਐਕਟ ਦੇ ਮਾਮਲੇ ਦਰਜ ਹਨ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਨੂੰ ਮੈਡੀਕਲ ਕਰਾਉਣ ਤੋਂ ਬਾਅਦ ਕੋਰਟ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਅਦਾਲਤ ਤੋਂ ਰਿਮਾਂਡ ਲੈਣ ਉਪਰੰਤ ਪੁੱਛਗਿਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ ਉਹਨਾਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਏ ਲੋਕਾਂ ਨੂੰ ਕਿਸੇ ਵੀ ਹਾਲਾਤ ਵਿੱਚ ਨਹੀਂ ਬਖਸ਼ਿਆ ਜਾਵੇਗਾ ਅਤੇ ਉਨਾਂ ਖਿਲਾਫ ਸਖਤ ਐਕਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।











