June 2, 2026, 10:43 am
----------- Advertisement -----------
HomeNewsLatest Newsਫਾਜ਼ਿਲਕਾ 'ਚ ਪੁਲਿਸ ਨੇ ਰਹੇ ਸੈ.ਕਸ ਰੈਕੇ.ਟ ਦਾ ਕੀਤਾ ਪਰਦਾਫਾਸ਼,  ਪਤੀ-ਪਤਨੀ ਸਮੇਤ...

ਫਾਜ਼ਿਲਕਾ ‘ਚ ਪੁਲਿਸ ਨੇ ਰਹੇ ਸੈ.ਕਸ ਰੈਕੇ.ਟ ਦਾ ਕੀਤਾ ਪਰਦਾਫਾਸ਼,  ਪਤੀ-ਪਤਨੀ ਸਮੇਤ 6 ਖਿਲਾਫ ਮਾਮਲਾ ਦ.ਰਜ

Published on

----------- Advertisement -----------

ਫਾਜ਼ਿਲਕਾ ਦੇ ਗਾਂਧੀ ਨਗਰ ਇਲਾਕੇ ‘ਚ ਪੁਲਿਸ ਨੇ ਇਕ ਘਰ ‘ਚ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਪਤੀ-ਪਤਨੀ ਅਤੇ 2 ਲੜਕਿਆਂ ਸਣੇ 2 ਲੜਕੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਲੜਕੀਆਂ ਨੂੰ ਵੀ ਨਾਬਾਲਗ ਦੱਸਿਆ ਜਾ ਰਿਹਾ ਹੈ। ਪੁਲਿਸ ਉਹਨਾਂ ਨੂੰ ਬੀਤੀ ਰਾਤ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਫਾਜ਼ਿਲਕਾ ਲੈ ਗਈ ਸੀ। ਹਾਲਾਂਕਿ ਇਸ ਸਬੰਧੀ ਜਦੋਂ ਉਥੇ ਮੌਜੂਦ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਇਸ ਸਬੰਧੀ ਕੁਝ ਵੀ ਦੱਸਣ ਤੋਂ ਗੁਰੇਜ਼ ਕੀਤਾ ਹੈ |

ਇਸਤੋਂ ਇਲਾਵਾ ਇਸ ਸਬੰਧੀ ਜਦੋਂ ਥਾਣਾ ਇੰਚਾਰਜ ਵੀਰਾ ਰਾਣੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਵੀ ਕੁਝ ਨਹੀਂ ਦੱਸਿਆ । ਇਸ ਤੋਂ ਬਾਅਦ ਜਦੋਂ ਥਾਣਾ ਸਿਟੀ ਫਾਜ਼ਿਲਕਾ ਦੇ ਐਸਐਚਓ ਦੇ ਅਧਿਕਾਰਤ ਨੰਬਰ ’ਤੇ ਸੰਪਰਕ ਕੀਤਾ ਤਾਂ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਜਦੋਂ ਡੀਐਸਪੀ ਫਾਜ਼ਿਲਕਾ ਸ਼ੁਬੇਗ ਸਿੰਘ ਨਾਲ ਗੱਲ ਕੀਤੀ ਗਈ ਤਾਂ ਪਹਿਲਾਂ ਤਾਂ ਉਨ੍ਹਾਂ ਵੀ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ।ਪਰ, ਬਾਅਦ ਵਿੱਚ ਜਦੋਂ ਅਸੀਂ ਉਨ੍ਹਾਂ ਦੇ ਦਫ਼ਤਰ ਗਏ ਅਤੇ ਇਸ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਨੇ ਇਸ ਮਾਮਲੇ ਬਾਰੇ ਕੁਝ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਦੱਸਿਆ ਕਿ ਗਸ਼ਤ ਦੌਰਾਨ ਮੁਖਬਰ ਖਾਸ ਨੇ ਪੁਲਿਸ ਪਾਰਟੀ ਨੂੰ ਸੂਚਨਾ ਦਿੱਤੀ ਸੀ ਕਿ ਗਾਂਧੀ ਨਗਰ ਨਿਵਾਸੀ ਅਮਿਤ ਗੁੰਬਰ ਅਤੇ ਉਸ ਦੀ ਪਤਨੀ ਰਜਨੀ ਸੈਕਸ ਰੈਕੇਟ ਚਲਾਉਂਦੇ ਹਨ। ਉਹ ਬਾਹਰੋਂ ਮਰਦ-ਔਰਤਾਂ ਬੁਲਾ ਕੇ ਉਨ੍ਹਾਂ ਤੋਂ ਪੈਸੇ ਵਸੂਲਦੇ ਹਨ। ਹੁਣ ਵੀ ਉਹ ਕੁਝ ਮਰਦ-ਔਰਤਾਂ ਨੂੰ ਆਪਣੇ ਘਰ ਬੁਲਾ ਕੇ ਉਨ੍ਹਾਂ ਤੋਂ ਗੰਦੇ ਕੰਮ ਕਰਵਾ ਰਹੇ ਹਨ।

 ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਉਨ੍ਹਾਂ ਦੇ ਘਰ ਛਾਪਾ ਮਾਰ ਕੇ 2 ਲੜਕੇ ਅਤੇ 2 ਲੜਕੀਆਂ ਨੂੰ ਇਤਰਾਜ਼ਯੋਗ ਹਾਲਤ ‘ਚ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਫਾਜ਼ਿਲਕਾ ਦੀ ਪੁਲਿਸ ਨੇ ਮਕਾਨ ਮਾਲਕ, ਪਤੀ-ਪਤਨੀ ਅਤੇ 4 ਹੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੜਕੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਕਿ ਉਹ ਬਾਲਗ ਹਨ ਜਾਂ ਨਾਬਾਲਗ। ਜਿਸ ਤੋਂ ਬਾਅਦ ਜੇਕਰ ਲੜਕੀਆਂ ਨਾਬਾਲਗ ਹਨ ਤਾਂ ਦੋਸ਼ੀਆਂ ਖਿਲਾਫ ਧਾਰਾ 376 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...