ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਨੂੰ ਰੋਕਣ ਦੇ ਲਈ ਲਗਾਤਾਰ ਹੀ ਪੰਜਾਬ ਪੁਲਿਸ ਵੱਲੋਂ ਨਾਕੇਬੰਦੀਆਂ ਕਰਕੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਤੇ ਨਸ਼ੇ ਦੀਆਂ ਵੱਡੀਆਂ ਖੇਪਾਂ ਵੀ ਬਰਾਮਦ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਹੁਣ ਪੁਲਿਸ ਵੱਲੋਂ ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ।
ਜਿਸ ਦੇ ਚਲਦੇ ਅੰਮ੍ਰਿਤਸਰ ਦੇ ਡੀਏਵੀ ਕਾਲਜ ਦੇ ਵਿੱਚ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ 700 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪੁਲਿਸ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਣਕਾਰੀ ਦਿੱਤੀ ਗਈ।
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਣਕਾਰੀ ਦਿੱਤੀ ਗਈ ਹੈ ਤੇ ਉਹਨਾਂ ਨੂੰ ਦੱਸਿਆ ਗਿਆ ਕਿ ਕੋਈ ਨਸ਼ਾ ਕਰਦਾ ਹੈ ਤਾਂ ਉਸਨੂੰ ਨਸ਼ੇ ਤੋਂ ਕਿਸ ਤਰ੍ਹਾਂ ਰੋਕਣਾ ਹੈ, ਸਭ ਕੁਝ ਅੱਜ ਦੇ ਸੈਮੀਨਾਰ ‘ਚ ਦੱਸਿਆ ਗਿਆ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਇੱਕ ਡਰੱਗ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਨਾਲ ਲੈ ਕੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਏ ਜਾ ਰਹੇ ਹਨ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਐਸਜੀਪੀਸੀ ਵੱਲੋਂ ਦਰਬਾਰ ਸਾਹਿਬ ਵਿੱਚ ਯੋਗਾ ਕਰਨ ਵਾਲੀ ਲੜਕੀ ਦੇ ਖਿਲਾਫ ਦਰਖਾਸਤ ਦਿੱਤੀ ਗਈ ਸੀ ਉਸ ਮਾਮਲੇ ਚ ਪੁਲਿਸ ਜਾਂਚ ਕਰ ਰਹੀ ਹੈ।
----------- Advertisement -----------
ਅੰਮ੍ਰਿਤਸਰ ਤੇ ਡੀਏਵੀ ਕਾਲਜ ‘ਚ ਪੁਲਿਸ ਨੇ ਨਸ਼ਿਆਂ ਵਿਰੁੱਧ ਕਰਵਾਇਆ ਸੈਮੀਨਾਰ
Published on
----------- Advertisement -----------
----------- Advertisement -----------












