October 28, 2026, 10:47 pm
----------- Advertisement -----------
HomeNewsਲੁੱਟ – ਖੋਹ ਦੇ ਮਾਮਲੇ 'ਚ ਇਕ ਪੁਲਿਸ ਕਾਂਸਟੇਬਲ ਗ੍ਰਿਫ.ਤਾਰ,  2.25 ਕਰੋੜ...

ਲੁੱਟ – ਖੋਹ ਦੇ ਮਾਮਲੇ ‘ਚ ਇਕ ਪੁਲਿਸ ਕਾਂਸਟੇਬਲ ਗ੍ਰਿਫ.ਤਾਰ,  2.25 ਕਰੋੜ ਰੁ. ਦੇ ਸੋਨੇ ਦੀ ਕੀਤੀ ਸੀ ਚੋਰੀ

Published on

----------- Advertisement -----------

ਪੰਜਾਬ ‘ਚ ਗੁਜਰਾਤ ਦੀ ਇਕ ਕੰਪਨੀ ਦੇ ਕਰਮਚਾਰੀ ਤੋਂ 2.25 ਕਰੋੜ ਰੁਪਏ ਦਾ ਸੋਨਾ ਲੁੱਟਣ ਦੇ ਮਾਮਲੇ ‘ਚ ਇਕ ਪੁਲਿਸ ਕਾਂਸਟੇਬਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਕਾਂਸਟੇਬਲ ਦਾ ਨਾਂ ਅਸ਼ੀਸ਼ ਕੁਮਾਰ ਹੈ ਅਤੇ ਉਹ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸਿਟੀ ਥਾਣੇ ਵਿੱਚ ਤਾਇਨਾਤ ਹੈ। ਸੋਨੇ ਦੀ ਲੁੱਟ ਦੀ ਇਹ ਘਟਨਾ ਸੰਗਰੂਰ ਰੇਲਵੇ ਸਟੇਸ਼ਨ ‘ਤੇ ਵਾਪਰੀ ਅਤੇ ਇਸ ‘ਚ ਕੁੱਲ 4 ਵਿਅਕਤੀ ਸ਼ਾਮਿਲ ਸਨ। ਇਨ੍ਹਾਂ ਵਿੱਚੋਂ ਦੋ ਵਿਅਕਤੀਆਂ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ। 

ਬਠਿੰਡਾ ਪੁਲਿਸ ਨੇ ਸੋਮਵਾਰ ਨੂੰ ਹੀ ਲੁੱਟਿਆ ਗਿਆ ਸੋਨਾ ਬਰਾਮਦ ਕਰ ਲਿਆ ਹੈ। ਕਾਂਸਟੇਬਲ ਆਸ਼ੀਸ਼ ਸਣੇ ਇਸ ਵਾਰਦਾਤ ‘ਚ ਸ਼ਾਮਿਲ ਬਾਕੀ ਦੋਸ਼ੀ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗੇ ਹਨ। ਬਠਿੰਡਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਾਹਿਲ ਨਾਂ ਦੇ ਨੌਜਵਾਨ ਨੇ ਦੱਸਿਆ ਕਿ ਉਹ ਸ਼੍ਰੀਬ੍ਰਾਈਟ ਮੈਜਿਕ ਕੰਪਨੀ ਵਿੱਚ ਕੰਮ ਕਰਦਾ ਹੈ। ਇਸ ਕੰਪਨੀ ਦਾ ਦਫ਼ਤਰ ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਹੈ। ਇਹ ਕੰਪਨੀ ਆਰਡਰ ‘ਤੇ ਸੋਨਾ ਬਣਾਉਂਦੀ ਅਤੇ ਸਪਲਾਈ ਕਰਦੀ ਹੈ। ਉਸ ਦੀ ਕੰਪਨੀ ਦਾ ਰਾਜੂ ਰਾਮ ਨਾਂ ਦਾ ਮੁਲਾਜ਼ਮ 3 ਕਿਲੋ 760 ਗ੍ਰਾਮ ਸੋਨੇ ਦੇ ਗਹਿਣੇ ਲੈ ਕੇ ਰੇਲ ਗੱਡੀ ਰਾਹੀਂ ਦਿੱਲੀ ਤੋਂ ਬਠਿੰਡਾ ਆ ਰਿਹਾ ਸੀ। ਇਹ ਸੋਨੇ ਦੇ ਗਹਿਣੇ ਇੱਕ ਬੈਗ ਵਿੱਚ ਸਨ। ਜਦੋਂ ਰੇਲ ਗੱਡੀ ਸੰਗਰੂਰ ਰੇਲਵੇ ਸਟੇਸ਼ਨ ‘ਤੇ ਪਹੁੰਚੀ ਤਾਂ ਚਾਰ ਅਣਪਛਾਤੇ ਵਿਅਕਤੀ ਰਾਜੂ ਰਾਮ ਤੋਂ ਬੈਗ ਖੋਹ ਕੇ ਫ਼ਰਾਰ ਹੋ ਗਏ। 

ਰਾਜੂ ਰਾਮ ਅਨੁਸਾਰ ਹਨੇਰੇ ਦਾ ਫਾਇਦਾ ਉਠਾ ਕੇ ਉਸ ਕੋਲੋਂ ਬੈਗ ਖੋਹਣ ਵਾਲੇ ਚਾਰ ਨੌਜਵਾਨਾਂ ਵਿੱਚੋਂ ਦੋ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ। ਸ਼ਿਕਾਇਤ ਮਿਲਦਿਆਂ ਹੀ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਚਾਰ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ। ਇਸ ਤੋਂ ਬਾਅਦ ਪੁਲਿਸ ਨੇ ਆਪਣੇ ਨੈੱਟਵਰਕ ਦੀ ਮਦਦ ਨਾਲ ਬਦਮਾਸ਼ਾਂ ਨੂੰ ਟਰੇਸ ਕਰਕੇ ਬਠਿੰਡਾ ਦੇ ਬੀਬੀ ਵਾਲਾ ਚੌਂਕ ਵਿੱਚ ਘੇਰ ਲਿਆ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਦੌਰਾਨ ਬਦਮਾਸ਼ ਬੈਗ ਹਨੇਰੇ ਵਿੱਚ ਸੁੱਟ ਕੇ ਫ਼ਰਾਰ ਹੋ ਗਏ।

 ਜਦੋਂ ਪੁਲਿਸ ਨੇ ਬੈਗ ਦੀ ਜਾਂਚ ਕੀਤੀ ਤਾਂ ਸੋਨਾ ਪਾਇਆ ਗਿਆ। ਇਸ ਤੋਂ ਬਾਅਦ 24 ਘੰਟਿਆਂ ਦੇ ਅੰਦਰ ਪੁਲਿਸ ਨੇ ਬਦਮਾਸ਼ਾਂ ਦੀ ਪਛਾਣ ਕਰ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਆਸ਼ੀਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਅਸ਼ੀਸ਼ ਕੁਮਾਰ ਪੰਜਾਬ ਪੁਲਿਸ ਦਾ ਸਿਪਾਹੀ ਨਿਕਲਿਆ ਜੋ ਅਬੋਹਰ ਸਿਟੀ ਥਾਣੇ ਵਿੱਚ ਤਾਇਨਾਤ ਹੈ।  ਬਠਿੰਡਾ ਸਿਵਲ ਲਾਈਨ ਥਾਣੇ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੇ ਬਾਕੀ ਸਾਥੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...