October 5, 2026, 7:37 pm
----------- Advertisement -----------
HomeNewsਨਸ਼ਾ ਤਸਕਰਾਂ 'ਤੇ ਪੁਲਿਸ ਨੇ ਕੱਸਿਆ ਸ਼ਿਕੰਜਾ, 6 ਨਸ਼ਾ ਤਸਕਰਾਂ ਦੀ 5...

ਨਸ਼ਾ ਤਸਕਰਾਂ ‘ਤੇ ਪੁਲਿਸ ਨੇ ਕੱਸਿਆ ਸ਼ਿਕੰਜਾ, 6 ਨਸ਼ਾ ਤਸਕਰਾਂ ਦੀ 5 ਕਰੋੜ 72 ਲੱਖ 30 ਹਜ਼ਾਰ ਰੁਪਏ ਦੀ ਜਾਇਦਾਦ ਨੂੰ ਕੀਤਾ ਜ਼ਬਤ

Published on

----------- Advertisement -----------

ਪੰਜਾਬ ‘ਚ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਪੁਲਿਸ ਲਗਾਤਾਰ ਕੰਮ ਕਰ ਰਹੀ ਹੈ। ਤਰਨਤਾਰਨ ਪੁਲਿਸ ਨੇ ਸ਼ਨੀਵਾਰ ਨੂੰ 6 ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਉਹਨਾਂ ਦੀ 5 ਕਰੋੜ 72 ਲੱਖ 30 ਹਜ਼ਾਰ ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਨਸ਼ਾ ਤਸਕਰਾਂ ਦੇ ਘਰਾਂ ਦੇ ਬਾਹਰ ਨੋਟਿਸ ਵੀ ਚਿਪਕਾਏ ਹਨ।  

ਦੱਸ ਦਈਏ ਕਿ ਇਹ ਕਾਰਵਾਈ ਐਸਐਸਪੀ ਵਿਸ਼ਾਲਜੀਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ ਹੈ। ਤਰਨਤਾਰਨ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 6 ਅਜਿਹੇ ਨਸ਼ਾ ਤਸਕਰਾਂ ਨੂੰ ਟਰੇਸ ਕੀਤਾ ਸੀ, ਜਿਨ੍ਹਾਂ ਨੇ ਨਸ਼ਾ ਵੇਚ ਕੇ ਚੱਲ-ਅਚੱਲ ਜਾਇਦਾਦ ਬਣਾਈ ਸੀ। ਇਹ ਕਾਰਵਾਈ ਦਿੱਲੀ ਤੋਂ ਸਮਰੱਥ ਅਧਿਕਾਰੀ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਹੁਣ ਤੱਕ ਪੁਲਿਸ 123 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕਰ ਚੁੱਕੀ ਹੈ। ਜਿਸ ਦੀ ਕੁੱਲ ਲਾਗਤ 1 ਅਰਬ 36 ਲੱਖ 72 ਲੱਖ 30 ਹਜ਼ਾਰ ਰੁਪਏ ਹੈ। 

ਪੁਲਿਸ ਨੇ ਗੁਰਪਵਿਤਰ ਸਿੰਘ ਵਾਸੀ ਵਲਟੋਹਾ ਕੋਲੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ, ਆਰਮਜ਼, ਏਅਰਕ੍ਰਾਫਟ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਹ ਕੱਚਾ ਪਿੰਡ ਦਾ ਰਹਿਣ ਵਾਲਾ ਹੈ। ਉਸ ਦੇ ਘਰ ਦੀ ਕੀਮਤ ਕਰੀਬ 65 ਲੱਖ 50 ਹਜ਼ਾਰ ਰੁਪਏ ਹੈ। 

ਇਸਤੋਂ ਇਲਾਵਾ ਚੋਹਲਾ ਸਾਹਿਬ ਦੇ ਰਹਿਣ ਵਾਲੇ ਪ੍ਰਭਜੀਤ ਸਿੰਘ ਦੇ ਮਕਾਨ ਦੀ ਕੀਮਤ 3 ਕਰੋੜ 4 ਲੱਖ 80 ਹਜ਼ਾਰ ਰੁਪਏ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 293.81 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਰੇਸ਼ਮ ਸਿੰਘ ਵਾਸੀ ਪਿੰਡ ਖਾਲੜਾ ਦੇ ਮਕਾਨ ਦੀ ਕੀਮਤ 25 ਲੱਖ 60 ਹਜ਼ਾਰ ਰੁਪਏ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 3 ਕਿਲੋ 834 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। 

ਨਾਲ ਹੀ ਗੋਇੰਦਵਾਲ ਵਾਸੀ ਮਨਜਿੰਦਰ ਸਿੰਘ ਦੇ ਘਰ ਦੀ ਕੀਮਤ 35 ਲੱਖ ਰੁਪਏ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 515 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਗੁਰਬਿੰਦਰ ਸਿੰਘ ਵਾਸੀ ਵੈਰੋਵਾਲ ਦੇ 70 ਲੱਖ ਰੁਪਏ ਦੀ ਕੀਮਤ ਦੇ ਮਕਾਨ ਨੂੰ ਜ਼ਬਤ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 274 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...