August 25, 2026, 7:42 am
----------- Advertisement -----------
HomeNewsBreaking Newsਅੱਧੀ ਰਾਤ ਨੂੰ ਪੁਲਿਸ ਦਾ ਲੁਟੇਰੇ ਨਾਲ ਹੋਇਆ ਮੁਕਾਬਲਾ: ਲੁਟੇਰੇ ਨੂੰ ਲੱਗੀ...

ਅੱਧੀ ਰਾਤ ਨੂੰ ਪੁਲਿਸ ਦਾ ਲੁਟੇਰੇ ਨਾਲ ਹੋਇਆ ਮੁਕਾਬਲਾ: ਲੁਟੇਰੇ ਨੂੰ ਲੱਗੀ ਗੋ+ਲੀ

Published on

----------- Advertisement -----------
  • ਪੁਲਿਸ ਮੁਲਜ਼ਮ ਨੂੰ ਨਾਲ ਲੈ ਕੇ ਲੁੱਟੀ ਰਕਮ ਰਿਕਵਰ ਕਰਨ ਆਏ ਸੀ
  • ਲੁਟੇਰੇ ਨੇ ਕਾਰ ‘ਚੋਂ ਪਿਸਤੌਲ ਕੱਢ ਕੇ ਚਲਾਈਆਂ ਗੋਲੀਆਂ

ਫਤਿਹਗੜ੍ਹ ਸਾਹਿਬ, 20 ਜਨਵਰੀ 2024 – ਜ਼ਿਲ੍ਹਾ ਫਤਿਹਗੜ੍ਹ ਸਾਹਿਬ ‘ਚ ਅੱਧੀ ਰਾਤ ਨੂੰ ਪੁਲਿਸ ਅਤੇ ਲੁਟੇਰੇ ਵਿਚਕਾਰ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ। ਜ਼ਖਮੀ ਲੁਟੇਰੇ ਨੂੰ ਸਿਵਲ ਹਸਪਤਾਲ ਬੱਸੀ ਪਠਾਣਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਫਤਹਿਗੜ੍ਹ ਸਾਹਿਬ ਰੈਫਰ ਕਰ ਦਿੱਤਾ ਗਿਆ। ਲੁਟੇਰੇ ਦੀ ਪਛਾਣ ਜਸਵੰਤ ਸਿੰਘ ਵਾਸੀ ਬੱਸੀ ਪਠਾਣਾਂ ਵਜੋਂ ਹੋਈ ਹੈ। ਪੁਲੀਸ ਨੇ ਉਸ ਦੇ ਦੋ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਸ਼ੁੱਕਰਵਾਰ ਨੂੰ ਲੋਹਾਨਗਰੀ ਮੰਡੀ ਗੋਬਿੰਦਗੜ੍ਹ ‘ਚ ਇੰਡਸਟਰੀ ਤੋਂ 25 ਲੱਖ ਰੁਪਏ ਦੀ ਲੁੱਟ ਹੋਈ ਸੀ। ਘਟਨਾ ਤੋਂ ਬਾਅਦ ਐਸਐਸਪੀ ਡਾ: ਰਵਜੋਤ ਕੌਰ ਗਰੇਵਾਲ ਨੇ ਲੁਟੇਰਿਆਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ। ਇਸ ਦੌਰਾਨ ਐਸਪੀ (ਆਈ) ਰਾਕੇਸ਼ ਯਾਦਵ ਦੀ ਅਗਵਾਈ ਹੇਠ ਤਿੰਨ ਲੁਟੇਰੇ ਫੜੇ ਗਏ। ਮੁੱਢਲੀ ਪੁੱਛਗਿੱਛ ਦੌਰਾਨ ਲੁਟੇਰਿਆਂ ਨੇ ਮੰਨਿਆ ਕਿ ਲੁੱਟੀ ਗਈ ਰਕਮ ਬੱਸੀ ਪਠਾਣਾਂ ਵਿੱਚ ਇੱਕ ਬੋਲੈਰੋ ਗੱਡੀ ਵਿੱਚ ਰੱਖੀ ਹੋਈ ਸੀ।

ਦੇਰ ਰਾਤ ਜਦੋਂ ਪੁਲੀਸ ਟੀਮ ਇੱਕ ਲੁਟੇਰੇ ਨੂੰ ਆਪਣੇ ਨਾਲ ਵਸੂਲੀ ਲਈ ਬੱਸੀ ਪਠਾਣਾਂ ਲੈ ਕੇ ਗਈ ਤਾਂ ਲੁਟੇਰੇ ਨੇ ਬੋਲੈਰੋ ’ਚੋਂ ਲੁੱਟੀ ਰਕਮ ਕੱਢ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਲੁਟੇਰੇ ਨੇ ਕਾਰ ‘ਚ ਪਹਿਲਾਂ ਤੋਂ ਰੱਖੇ ਨਜਾਇਜ਼ ਹਥਿਆਰ ਨਾਲ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਬਚਾਅ ਵਿੱਚ ਗੋਲੀ ਚਲਾ ਦਿੱਤੀ ਅਤੇ ਗੋਲੀ ਲੁਟੇਰੇ ਦੀ ਲੱਤ ਵਿੱਚ ਲੱਗੀ। ਜਿਸ ਕਾਰਨ ਉਹ ਜ਼ਮੀਨ ‘ਤੇ ਡਿੱਗ ਗਿਆ ਅਤੇ ਉਸ ਨੂੰ ਫੜ ਲਿਆ।

ਬੱਸੀ ਪਠਾਣਾਂ ਦੇ ਸਿਵਲ ਹਸਪਤਾਲ ਦੇ ਡਾਕਟਰ ਅਸ਼ੀਸ਼ ਨੇ ਦੱਸਿਆ ਕਿ ਪੁਲੀਸ ਇੱਕ ਜ਼ਖ਼ਮੀ ਵਿਅਕਤੀ ਨੂੰ ਲੈ ਕੇ ਆਈ ਸੀ। ਜਿਸ ਦੀ ਲੱਤ ਵਿੱਚ ਗੋਲੀ ਲੱਗੀ ਹੈ। ਹਾਲਤ ਖਤਰੇ ਤੋਂ ਬਾਹਰ ਹੈ। ਇੱਕ ਪੁਲਿਸ ਮੁਲਾਜ਼ਮ ਵੀ ਭਰਤੀ ਸੀ। ਪੁਲਿਸ ਵਾਲੇ ਨੂੰ ਗੋਲੀ ਨਹੀਂ ਲੱਗੀ। ਹਾਲਾਂਕਿ ਪੁਲਿਸ ਮੁਲਾਜ਼ਮ ਦਾ ਬੀਪੀ ਕਾਫੀ ਵਧਿਆ ਹੋਇਆ ਸੀ।

ਫਤਿਹਗੜ੍ਹ ਸਾਹਿਬ ਦੇ ਐਸਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਸਵੈ-ਰੱਖਿਆ ਵਿੱਚ ਗੋਲੀ ਚਲਾਈ ਜਦੋਂ ਲੁਟੇਰਾ ਗੋਲੀ ਚਲਾ ਰਿਹਾ ਸੀ। ਇਸ ਮੁਕਾਬਲੇ ਦੌਰਾਨ ਇੱਕ ਲੁਟੇਰਾ ਜ਼ਖ਼ਮੀ ਹੋ ਗਿਆ। ਪੁਲਿਸ ਉਸ ਦੇ ਦੋ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਐਸਐਸਪੀ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...