September 7, 2026, 2:12 am
----------- Advertisement -----------
HomeNewsBreaking Newsਪੁਲਿਸ ਨੇ ਹੋਟਲ 'ਚ ਚੱਲ ਰਹੇ ਦੇਹ ਵਪਾਰ ਦਾ ਕੀਤਾ ਪਰਦਾਫਾਸ਼, ਹੋਟਲ...

ਪੁਲਿਸ ਨੇ ਹੋਟਲ ‘ਚ ਚੱਲ ਰਹੇ ਦੇਹ ਵਪਾਰ ਦਾ ਕੀਤਾ ਪਰਦਾਫਾਸ਼, ਹੋਟਲ ਮੈਨੇਜਰ ਤੇ ਕਰਮਚਾਰੀ ਗ੍ਰਿਫਤਾਰ

Published on

----------- Advertisement -----------


ਦੇਰ ਰਾਤ ਪੁਲਿਸ ਨੇ ਚੰਡੀਗੜ੍ਹ ਦੇ ਕਿਸ਼ਨਗੜ੍ਹ ਸਥਿਤ ਹੋਟਲ ਪਾਲਮ ਹਾਊਸ ਵਿੱਚ ਛਾਪਾ ਮਾਰਿਆ। ਇਸ ਛਾਪੇਮਾਰੀ ਦੌਰਾਨ ਪੁਲਿਸ ਨੇ ਹੋਟਲ ਮੈਨੇਜਰ ਅਤੇ ਉਸ ਦੇ ਕਰਮਚਾਰੀ ਨੂੰ ਦੇਹ ਵਪਾਰ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ।

ਦੱਸ ਦਈਏ ਕਿ ਪੁਲਿਸ ਹੁਣ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਇਸ ਹੋਟਲ ਵਿੱਚ ਇਹ ਧੰਦਾ ਕਿੱਥੋਂ ਚੱਲ ਰਿਹਾ ਸੀ। ਕਿੰਨੇ ਸਮੇਂ ਤੋਂ ਇੱਥੇ ਇਹ ਨਾਜਾਇਜ਼ ਧੰਦਾ ਚੱਲ ਰਿਹਾ ਹੈ? ਪੁਲਿਸ ਅੱਜ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਇਸ ਤੋਂ ਬਾਅਦ ਅਦਾਲਤ ਤੋਂ ਦੋਵਾਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।

ਗੱਲਬਾਤ ਕਰਦਿਆਂ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਪੀ ਅਭਿਨੰਦਨ ਨੇ ਦੱਸਿਆ ਕਿ ਇਸ ਹੋਟਲ ਵਿੱਚ ਦੇਹ ਵਪਾਰ ਦੇ ਨਾਲ-ਨਾਲ ਸੱਟੇਬਾਜ਼ੀ ਅਤੇ ਜੂਆ ਵੀ ਚੱਲਦਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਪਰ ਇਹ ਦੋਸ਼ ਜ਼ਮਾਨਤਯੋਗ ਹੋਣ ਕਾਰਨ ਉਨ੍ਹਾਂ ਨੂੰ ਥਾਣੇ ਵਿੱਚੋਂ ਹੀ ਜ਼ਮਾਨਤ ਮਿਲ ਗਈ ਸੀ।

ਡੀਐਸਪੀ ਪੀ ਅਭਿਨੰਦਨ ਖੁਦ ਪੁਲਿਸ ਟੀਮ ਨਾਲ ਇਸ ਹੋਟਲ ਪਹੁੰਚੇ ਸਨ। ਪੁਲਿਸ ਨੂੰ ਦੇਖ ਕੇ ਇਹ ਲੋਕ ਉਥੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪਰ ਪੁਲਿਸ ਨੇ ਉਨ੍ਹਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ।

ਚੰਡੀਗੜ੍ਹ ਦੇ ਡੀਜੀਪੀ ਸੁਰੇਂਦਰ ਸਿੰਘ ਯਾਦਵ ਨੂੰ ਇਸ ਮਾਮਲੇ ਦੀ ਗੁਪਤ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਡੀਐਸਪੀ ਨੂੰ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਉਸ ਨੂੰ ਕਿਸੇ ਨੇ ਦੱਸਿਆ ਸੀ ਕਿ ਇਸ ਹੋਟਲ ਵਿੱਚ ਦੇਹ ਵਪਾਰ ਅਤੇ ਜੂਆ ਚੱਲ ਰਿਹਾ ਹੈ। ਹਾਲਾਂਕਿ ਇਸ ਮਾਮਲੇ ‘ਚ ਪੁਲਿਸ ‘ਤੇ ਸਵਾਲ ਉੱਠ ਰਹੇ ਹਨ ਕਿ ਜੇਕਰ ਡੀਜੀਪੀ ਨੂੰ ਇਸ ਬਾਰੇ ਜਾਣਕਾਰੀ ਮਿਲ ਸਕਦੀ ਸੀ ਤਾਂ ਸਥਾਨਕ ਪੁਲਿਸ ਨੂੰ ਇਸ ਬਾਰੇ ਕੋਈ ਜਾਣਕਾਰੀ ਕਿਉਂ ਨਹੀਂ ਸੀ। ਡੀਜੀਪੀ ਸੁਰੇਂਦਰ ਯਾਦਵ ਦੀ ਨਿਯੁਕਤੀ ਤੋਂ ਬਾਅਦ ਇਹ ਇੰਨੀ ਵੱਡੀ ਕਾਰਵਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...