September 14, 2026, 1:46 am
----------- Advertisement -----------
HomeNewsਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਕੀਤਾ ਅਸਫ਼ਲ; ਬੱਬਰ...

ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਕੀਤਾ ਅਸਫ਼ਲ; ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਤਿੰਨ ਮੈਂਬਰ 2 ਪਿਸਤੌਲਾਂ ਸਮੇਤ ਕਾਬੂ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 11 ਅਕਤੂਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ‘ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ‘ਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਹਰਪ੍ਰੀਤ ਸਿੰਘ ਉਰਫ ਹੈਪੀ ਜੋ ਨਾਮੀ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ, ਵੱਲੋਂ ਯੂ.ਐਸ.ਏ. ਤੋਂ ਆਪਣੇ ਦੋ ਸਾਥੀਆਂ ਹਰਬੀਰ ਸਿੰਘ ਅਤੇ ਨਵਰੂਪ ਸਿੰਘ ਨਾਲ ਮਿਲ ਕੇ ਚਲਾਇਆ ਜਾ ਰਿਹਾ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸਾਰੇ ਵਾਸੀ ਪਿੰਡ ਰਮਦਾਸ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨਾਂ ਅਤੇ 11 ਜਿੰਦਾ ਕਾਰਤੂਸ, ਮਾਰੂਤੀ ਸਵਿਫ਼ਟ ਕਾਰ (ਪੀਬੀ 46 ਏ ਡੀ 6236) ਅਤੇ ਇੱਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਅੰਮ੍ਰਿਤਸਰ ਦਿਹਾਤੀ, ਕਮਿਸ਼ਨਰੇਟ ਅੰਮ੍ਰਿਤਸਰ ਅਤੇ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅਜਨਾਲਾ ਦੇ ਖੇਤਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਉਕਤ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ।
ਡੀਜੀਪੀ ਨੇ ਕਿਹਾ ਕਿ ਜਾਂਚ ਉਪਰੰਤ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਹਰਪ੍ਰੀਤ ਹੈਪੀ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਐਫ.ਆਈ.ਆਰ ਨੰ. 209 ਮਿਤੀ 10.10.2023 ਨੂੰ ਯੂ.ਏ.ਪੀ.ਏ. ਦੀ ਧਾਰਾ 13, 17, 18 ਅਤੇ 20, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾ 109, 115 ਅਤੇ 120ਬੀ ਤਹਿਤ ਥਾਣਾ ਅਜਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...