September 14, 2026, 1:28 am
----------- Advertisement -----------
HomeNewsLatest Newsਲੁਧਿਆਣਾ ਹਵਾਈ ਅੱਡੇ 'ਤੇ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ...

ਲੁਧਿਆਣਾ ਹਵਾਈ ਅੱਡੇ ‘ਤੇ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Published on

----------- Advertisement -----------

ਪੰਜਾਬ ਦੇ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ‘ਤੇ ਬੀਤੀ ਰਾਤ ਇੱਕ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੁਲੀਸ ਮੁਲਾਜ਼ਮ ਹੌਲਦਾਰ ਵਜੋਂ ਤਾਇਨਾਤ ਸੀ। ਮ੍ਰਿਤਕ ਪੁਲੀਸ ਮੁਲਾਜ਼ਮ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਬਲਜੀਤ ਸਿੰਘ ਦੇ ਪੁੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਾਹਨੇਵਾਲ ਏਅਰਪੋਰਟ ‘ਤੇ ਤਾਇਨਾਤ ਸਨ। ਬੀਤੀ ਰਾਤ ਕਰੀਬ 12 ਵਜੇ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਚੱਕਰ ਆਇਆ ਅਤੇ ਉਹ ਜ਼ਮੀਨ ‘ਤੇ ਡਿੱਗ ਗਏ। ਉਨ੍ਹਾਂ ਨੇ ਆਪਣੇ ਸਾਥੀ ਵਰਕਰ ਨੂੰ ਦੱਸਿਆ ਕਿ ਉਹ ਘਬਰਾਹਟ ਮਹਿਸੂਸ ਕਰ ਰਹੇ ਹਨ। ਇੱਕ ਸਾਥੀ ਕਰਮਚਾਰੀ ਨੇ ਬਾਕੀਆਂ ਨੂੰ ਸੂਚਿਤ ਕੀਤਾ। ਮੁੱਢਲੀ ਸਹਾਇਤਾ ਵੀ ਦਿੱਤੀ ਗਈ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।
ਮ੍ਰਿਤਕ ਬਲਜੀਤ ਸਿੰਘ ਪਿੰਡ ਘੁਡਾਣੀ ਕਲਾਂ ਦਾ ਰਹਿਣ ਵਾਲਾ ਸੀ। ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਅੱਜ ਲਾਸ਼ ਦਾ ਪੋਸਟਮਾਰਟਮ ਕਰ ਕੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਮ੍ਰਿਤਕ ਪੁਲੀਸ ਮੁਲਾਜ਼ਮ ਦੇ ਪੁੱਤਰ ਨੇ ਆਪਣੇ ਪਿਤਾ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...