October 24, 2026, 6:50 pm
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਪੁਲਿਸ ਦਾ ਛਾਪਾ, ਦੇਹ ਵਪਾਰ 'ਚ ਸ਼ਾਮਲ ਲੜਕੇ-ਲੜਕੀਆਂ ਕੀਤੇ ਕਾਬੂ

ਅੰਮ੍ਰਿਤਸਰ ‘ਚ ਪੁਲਿਸ ਦਾ ਛਾਪਾ, ਦੇਹ ਵਪਾਰ ‘ਚ ਸ਼ਾਮਲ ਲੜਕੇ-ਲੜਕੀਆਂ ਕੀਤੇ ਕਾਬੂ

Published on

----------- Advertisement -----------

ਅੰਮ੍ਰਿਤਸਰ ਪੁਲਿਸ ਨੇ ਦੇਰ ਰਾਤ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਤਿੰਨ ਲੜਕੇ-ਲੜਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੁੜੀਆਂ ਹੋਟਲ ਦੇ ਬਾਹਰ ਖੜ੍ਹ ਕੇ ਗਾਹਕਾਂ ਦੀ ਉਡੀਕ ਕਰਦੀਆਂ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਅੰਮ੍ਰਿਤਸਰ ਦੇ ਥਾਣਾ ਬੀ ਡਿਵੀਜ਼ਨ ਦੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਦੇ ਚਮਰੰਗ ਰੋਡ, ਜਹਾਜਗੜ੍ਹ ਵਿਖੇ ਕੁਝ ਨੌਜਵਾਨ ਲੜਕੇ-ਲੜਕੀਆਂ ਘੁੰਮ ਰਹੇ ਹਨ। ਜਿਸ ਤੋਂ ਬਾਅਦ ਮੌਕੇ ‘ਤੇ ਕਾਰਵਾਈ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਪੰਜਾਬ ਹੋਟਲ ਦੇ ਬਾਹਰ ਕੁੜੀਆਂ ਗਾਹਕਾਂ ਦੀ ਉਡੀਕ ਕਰਦੀਆਂ ਰਹਿੰਦੀਆਂ ਸਨ ਅਤੇ ਉਥੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਤਿੰਨ ਲੜਕੇ-ਲੜਕੀਆਂ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ।

ਨਾਲ ਹੀ ਨੌਜਵਾਨਾਂ ਅਤੇ ਔਰਤਾਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਹੋਟਲ ਮਾਲਕ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਜਾਂਚ ਕੀਤੀ ਗਈ ਕਿ ਉਨ੍ਹਾਂ ਲੜਕੇ-ਲੜਕੀਆਂ ਤੋਂ ਆਧਾਰ ਕਾਰਡ ਲਏ ਹਨ ਜਾਂ ਨਹੀਂ। ਪੁਲਿਸ ਵੱਲੋਂ ਹੋਟਲ ਦੇ ਹੋਰ ਦਸਤਾਵੇਜ਼ ਵੀ ਚੈੱਕ ਕੀਤੇ ਗਏ ਹਨ। ਫਿਲਹਾਲ ਦੋਸ਼ੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

ਜਦੋਂ ਪੁਲਿਸ ਨੇ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਤਾਂ ਸਾਹਮਣੇ ਆਇਆ ਕਿ ਈ-ਰਿਕਸ਼ਾ ਚਾਲਕ ਗ੍ਰਾਹਕ ਲਿਆਉਂਦਾ ਸੀ ਅਤੇ ਫਿਰ ਇੱਥੇ ਆ ਕੇ ਹੋਟਲ ਚਲਾ ਜਾਂਦਾ ਸੀ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਅਜਿਹਾ ਕੰਮ ਦੁਬਾਰਾ ਨਾ ਕੀਤਾ ਜਾਵੇ ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...