September 17, 2026, 9:13 am
----------- Advertisement -----------
HomeNewsBreaking Newsਲੁਧਿਆਣਾ ਦੇ ਸਪਾ ਸੈਂਟਰ 'ਚ ਪੁਲਿਸ ਦਾ ਛਾਪਾ, 6 ਹੋਟਲ ਮਾਲਕ ਗ੍ਰਿਫਤਾਰ,...

ਲੁਧਿਆਣਾ ਦੇ ਸਪਾ ਸੈਂਟਰ ‘ਚ ਪੁਲਿਸ ਦਾ ਛਾਪਾ, 6 ਹੋਟਲ ਮਾਲਕ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

Published on

----------- Advertisement -----------

 ਲੁਧਿਆਣਾ ਦੇ ਸਰਾਭਾ ਨਗਰ ਥਾਣੇ ਦੀ ਪੁਲਿਸ ਨੇ ਬੀਆਰਐਸ ਨਗਰ ਵਿੱਚ ਸਥਿਤ ਇੱਕ ਸਪਾ ਸੈਂਟਰ ਵਿੱਚ ਛਾਪਾ ਮਾਰਿਆ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਪਾ ਸੈਂਟਰ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਵਿਦੇਸ਼ੀ ਕੁੜੀਆਂ ਨੂੰ ਵੀ ਭਾਰਤ ਬੁਲਾ ਕੇ ਹੋਟਲਾਂ ਵਿਚ ਸਪਲਾਈ ਕੀਤਾ ਜਾਂਦਾ ਹੈ। 

ਜਾਣਕਾਰੀ ਦਿੰਦਿਆਂ ਏ.ਐੱਸ.ਆਈ.ਨਿਰਭੈ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ 29 ਮਾਰਚ ਨੂੰ ਗਸ਼ਤ ਕਰ ਰਹੀ ਸੀ। ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਹੋਟਲਾਂ ਅਤੇ ਸਪਾ ਸੈਂਟਰਾਂ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਪੁਲਿਸ ਨੇ ਜਦੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਤਾਂ 3 ਲੜਕੀਆਂ ਅਤੇ ਕੁਝ ਲੜਕਿਆਂ ਨੂੰ ਇਤਰਾਜ਼ਯੋਗ ਹਾਲਤ ‘ਚ ਫੜਿਆ | ਪੁਲਿਸ ਨੇ 6 ਹੋਟਲ ਮਾਲਕਾਂ ਅਨਮੋਲ ਕੱਕੜ, ਆਕਾਸ਼ ਕਪੂਰ, ਵੰਸ਼, ਨਵਜਿੰਦਰ ਨੂੰ ਗ੍ਰਿਫਤਾਰ ਕੀਤਾ ਹੈ। ਹਿਮਾਂਸ਼ੂ ਅਤੇ ਸੰਦੀਪ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।


ਜ਼ਿਕਰਯੋਗ ਹੈ ਕਿ ਸਪਾ ਸੈਂਟਰ ਦਾ ਮੈਨੇਜਰ ਗਾਹਕਾਂ ਦੀ ਔਨਲਾਈਨ ਬੁਕਿੰਗ ਕਰਦਾ ਹੈ। ਸਪਾ ਸੈਂਟਰ ਦੇ ਕਾਊਂਟਰ ‘ਤੇ ਮੈਨੇਜਰ ਐਂਟਰੀ ਦੇ 1500 ਹਜ਼ਾਰ ਰੁਪਏ ਲੈਂਦਾ ਹੈ, ਜਿਸ ਤੋਂ ਬਾਅਦ ਬੋਲੀ ਬੰਦ ਕਮਰੇ ‘ਚ ਹੁੰਦੀ ਹੈ। ਮੈਨੇਜਰ ਦਲਾਲ ਵਜੋਂ ਕੰਮ ਕਰਦਾ ਸੀ ਅਤੇ ਗਾਹਕਾਂ ਨੂੰ ਵਾਧੂ ਸੇਵਾਵਾਂ ਦੀ ਪੇਸ਼ਕਸ਼ ਕਰਦਾ ਸੀ। ਸਪਾ ਦੇ ਮਾਲਕਾਂ ਨੇ ਇਨ੍ਹਾਂ ਔਰਤਾਂ ਦੇ ਜਾਅਲੀ ਵੋਟਰ ਕਾਰਡ ਅਤੇ ਆਧਾਰ ਕਾਰਡ ਤਿਆਰ ਕਰਵਾਏ ਹਨ। ਇਨ੍ਹਾਂ ਵਿਦੇਸ਼ੀ ਔਰਤਾਂ ਨੂੰ ਸਪਾ ਸੈਂਟਰਾਂ ਤੋਂ ਹੋਟਲਾਂ ਨੂੰ ਵੀ ਸਪਲਾਈ ਕੀਤਾ ਜਾਂਦਾ ਹੈ। ਪੁਲਿਸ ਨੇ ਦੱਸਿਆ ਕਿ ਔਰਤਾਂ ਦਾ ਮੈਡੀਕਲ ਕਰਵਾਇਆ ਗਿਆ ਅਤੇ ਅਦਾਲਤ ‘ਚ ਪੇਸ਼ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...