October 10, 2026, 3:53 am
----------- Advertisement -----------
HomeNewsBreaking Newsਲੁਧਿਆਣਾ ਬੱਸ ਸਟੈਂਡ 'ਤੇ ਪੁਲਿਸ ਦਾ ਛਾਪਾ: MLA ਗੋਗੀ ਨੇ ਕਿਹਾ- ਚਿੱਟਾ...

ਲੁਧਿਆਣਾ ਬੱਸ ਸਟੈਂਡ ‘ਤੇ ਪੁਲਿਸ ਦਾ ਛਾਪਾ: MLA ਗੋਗੀ ਨੇ ਕਿਹਾ- ਚਿੱਟਾ ਵੇਚਣ ਵਾਲਿਆਂ ਦਾ ਪਰਦਾਫਾਸ਼ ਕਰਾਂਗੇ

Published on

----------- Advertisement -----------
  • ਨਸ਼ੇੜੀਆਂ ਨੂੰ ਨਸ਼ਾ ਛੁਡਾਊ ਕੇਂਦਰ ਭੇਜਾਂਗੇ,
  • ਬੀਤੇ ਦਿਨ ਲੁਧਿਆਣਾ ਬੱਸ ਸਟੈਂਡ ਦੇ ਬਾਹਰ ਨਸ਼ੇ ਦੀ ਹਾਲਤ ‘ਚ ਇਕ ਔਰਤ ਦੀ ਵੀਡੀਓ ਵਾਇਰਲ ਹੋਈ ਸੀ,
  • ਪੰਜਾਬ ਸਰਕਾਰ ਕੋਲ ਖੁਦ ਨੂੰ ਨਸ਼ੇ ਤੋਂ ਬਚਾਉਣ ਦੀ ਕੀਤੀ ਸੀ ਅਪੀਲ

ਲੁਧਿਆਣਾ, 25 ਜੁਲਾਈ 2023 – ਲੁਧਿਆਣਾ ਜ਼ਿਲ੍ਹੇ ਦੇ ਬੱਸ ਸਟੈਂਡ ਦੇ ਬਾਹਰ ਨਸ਼ੇ ਦੀ ਹਾਲਤ ‘ਚ ਬੈਠੀ ਇਕ ਔਰਤ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਅਤੇ ਹਲਕਾ ਵਿਧਾਇਕ ਗੁਰਪ੍ਰੀਤ ਗੋਗੀ ਹਰਕਤ ‘ਚ ਆ ਗਏ ਹਨ। ਥਾਣਾ ਡਿਵੀਜ਼ਨ ਨੰਬਰ 5 ਦੇ ਐਸਐਚਓ ਨੀਰਜ ਚੌਧਰੀ ਅਤੇ ਏਡੀਸੀਪੀ ਸ਼ੁਭਮ ਅਗਰਵਾਲ ਪੁਲੀਸ ਫੋਰਸ ਸਮੇਤ ਬੱਸ ਸਟੈਂਡ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਛਾਪੇਮਾਰੀ ਕਰਨ ਲਈ ਪੁੱਜੇ।

ਲੋਕਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਦੱਸਿਆ ਕਿ ਜਵਾਹਰ ਨਗਰ ਕੈਂਪ ਅਤੇ ਬੱਸ ਸਟੈਂਡ ਦੇ ਆਸ-ਪਾਸ ਚਿੱਟਾ ਸ਼ਰੇਆਮ ਵੇਚਿਆ ਜਾ ਰਿਹਾ ਹੈ। ਬੱਸ ਸਟੈਂਡ ਦੇ ਬਾਹਰ ਕੁੜੀਆਂ ਦੇ ਗੈਂਗ ਘੁੰਮ ਰਹੇ ਹਨ। ਨਸ਼ਾ ਕਰਨ ਤੋਂ ਬਾਅਦ ਕੁੜੀਆਂ ਵੇਸਵਾਵਾਂ ਦਾ ਕੰਮ ਕਰਦੀਆਂ ਹਨ। ਨਸ਼ੇ ਦੀ ਪੂਰਤੀ ਲਈ ਕੁੜੀਆਂ ਵੀ ਨਸ਼ਾ ਤਸਕਰਾਂ ਦੇ ਹੱਥੇ ਚੜ੍ਹ ਜਾਂਦੀਆਂ ਹਨ। ਜਦੋਂ ਵਿਧਾਇਕ ਗੋਗੀ ਅਤੇ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਤਾਂ ਕਈ ਨਸ਼ਾ ਤਸਕਰ ਫ਼ਰਾਰ ਹੋ ਗਏ।

ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੇ ਇਲਾਕੇ ਵਿੱਚ ਨਸ਼ਾ ਵੇਚਦਾ ਜਾਂ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗੋਗੀ ਨੇ ਕਿਹਾ ਕਿ ਜੋ ਲੜਕੀਆਂ ਜਾਂ ਲੜਕੇ ਨਸ਼ਾ ਛੱਡਣਾ ਚਾਹੁੰਦੇ ਹਨ ਉਹ ਉਸ ਨਾਲ ਸੰਪਰਕ ਕਰਨ। ਉਹ ਖੁਦ ਜਾ ਕੇ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਉਣਗੇ।

ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਵੀ ਇਲਾਕਾ ਪੁਲਿਸ ਨੂੰ ਇਲਾਕੇ ਵਿੱਚ ਗਸ਼ਤ ਤੇਜ਼ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ। ਜੇਕਰ ਕੋਈ ਸ਼ੱਕੀ ਵਿਅਕਤੀ ਨਸ਼ਾ ਕਰਦਾ ਜਾਂ ਸਪਲਾਈ ਕਰਦਾ ਪਾਇਆ ਜਾਂਦਾ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਹੁਣ 3 ਲੜਕੀਆਂ ਨਸ਼ਾ ਵੇਚਦੀਆਂ ਫੜੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਥਾਣੇ ਲਿਜਾਇਆ ਗਿਆ ਹੈ।

ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪਹਿਲਾਂ ਵੀ ਜਦੋਂ ਉਨ੍ਹਾਂ ਨੂੰ ਨਸ਼ੇ ਵੇਚਣ ਦੀ ਸੂਚਨਾ ਮਿਲੀ ਸੀ ਤਾਂ ਉਸ ਸਮੇਂ ਵੀ ਉਨ੍ਹਾਂ ਨੇ ਐਫਆਈਆਰ ਦਰਜ ਕਰਵਾਈ ਸੀ। 109 ਦੇ ਕੈਲੰਡਰ ਵੀ ਦਰਜ ਕੀਤੇ ਗਏ। ਹੁਣ ਫਿਰ ਰੋਜ਼ਾਨਾ ਖੋਜ ਜਾਰੀ ਰਹੇਗੀ। ਹੋਟਲਾਂ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ‘ਤੇ ਜਲਦ ਹੀ ਰੋਕ ਲਗਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...