October 17, 2026, 10:54 pm
----------- Advertisement -----------
HomeNewsਪੁਲਿਸ ਨੇ ਪੰਚਕੂਲਾ 'ਚ ਇਕ ਨਸ਼ਾ ਤਸਕਰ ਦੇ ਘਰ 'ਤੇ ਚਲਾਇਆ ਬੁਲਡੋਜ਼ਰ

ਪੁਲਿਸ ਨੇ ਪੰਚਕੂਲਾ ‘ਚ ਇਕ ਨਸ਼ਾ ਤਸਕਰ ਦੇ ਘਰ ‘ਤੇ ਚਲਾਇਆ ਬੁਲਡੋਜ਼ਰ

Published on

----------- Advertisement -----------

ਪੁਲਿਸ ਨੇ ਪੰਚਕੂਲਾ ‘ਚ ਇਕ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾ ਦਿੱਤਾ। ਪੁਲਿਸ ਨੇ ਨਾਜਾਇਜ਼ ਤੌਰ ’ਤੇ ਬਣੇ ਮਕਾਨ ਨੂੰ ਢਾਹ ਦਿੱਤਾ ਹੈ। ਮੁਲਜ਼ਮਾਂ ਨੇ ਇਹ ਘਰ ਹਰਿਆਣਾ ਅਰਬਨ ਡਿਵੈਲਪਮੈਂਟ ਅਥਾਰਟੀ ਦੀ ਜ਼ਮੀਨ ’ਤੇ ਗ਼ੈਰਕਾਨੂੰਨੀ ਢੰਗ ਨਾਲ ਬਣਾਇਆ ਸੀ।

ਮੁਲਜ਼ਮ ਦੀ ਪਛਾਣ ਰਿੰਕੂ ਵਾਸੀ ਖੜਕ ਮਗੋਂਲੀ ਵਜੋਂ ਹੋਈ ਹੈ। ਦੱਸ ਦਈਏ ਕਿ ਪੰਚਕੂਲਾ ਦੇ ਰਾਮਗੜ੍ਹ ਦੇ ਰਹਿਣ ਵਾਲੇ ਸੰਦੀਪ ਦੀ ਅਕਤੂਬਰ ਮਹੀਨੇ ਮੌਤ ਹੋ ਗਈ ਸੀ। ਸੰਦੀਪ ਮੁਲਜ਼ਮ ਰਿੰਕੂ ਤੋਂ ਨਸ਼ਾ ਲੈਂਦਾ ਸੀ। ਮੁਲਜ਼ਮਾਂ ਖ਼ਿਲਾਫ਼ ਪੰਚਕੂਲਾ ਸੈਕਟਰ-7 ਵਿੱਚ ਆਈਪੀਸੀ ਦੀ ਧਾਰਾ 304 ਅਤੇ 120 ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਪੁਲਿਸ ਦੇ ਡਿਪਟੀ ਕਮਿਸ਼ਨਰ ਮੁਕੇਸ਼ ਮਲਹੋਤਰਾ ਨੇ ਦੱਸਿਆ ਕਿ ਪੰਚਕੂਲਾ ਵਿੱਚ ਨਸ਼ਾ ਤਸਕਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਜੇਕਰ ਲੋੜ ਪਈ ਤਾਂ ਪਹਿਲ ਦੇ ਆਧਾਰ ‘ਤੇ ਹੋਰ ਨਸ਼ਾ ਤਸਕਰਾਂ ਵਿਰੁੱਧ ਵੀ ਇਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ।

ਪੰਚਕੂਲਾ ਵਿੱਚ ਨਸ਼ਿਆਂ ਦੀ ਤਸਕਰੀ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ। ਨਸ਼ਾ ਤਸਕਰਾਂ ਨੂੰ ਪੰਚਕੂਲਾ ਛੱਡਣਾ ਪਵੇਗਾ। ਨਸ਼ਾ ਤਸਕਰੀ ਨੂੰ ਰੋਕਣ ਲਈ ਪੰਚਕੂਲਾ ਪੁਲਿਸ ਵੱਲੋਂ ਚਾਰ ਟੀਮਾਂ ਬਣਾਈਆਂ ਗਈਆਂ ਹਨ। ਉਹ ਨਸ਼ੇੜੀਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਕਰਵਾਉਣ, ਜ਼ਮਾਨਤ ‘ਤੇ ਰਿਹਾਅ ਹੋ ਚੁੱਕੇ ਨਸ਼ਾ ਤਸਕਰਾਂ ‘ਤੇ ਨਜ਼ਰ ਰੱਖਣ ਅਤੇ ਅਜਿਹੇ ਨਸ਼ਾ ਤਸਕਰਾਂ ਬਾਰੇ ਰਿਪੋਰਟ ਤਿਆਰ ਕਰਨ ਦਾ ਕੰਮ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...