September 27, 2026, 8:41 pm
----------- Advertisement -----------
HomeNewsBreaking Newsਮੋਹਾਲੀ 'ਚ ਹੋਲੀ ਦੇ ਮੌਕੇ 'ਤੇ ਹੰਗਾਮਾ ਕਰਨ ਵਾਲਿਆਂ ਖਿਲਾਫ ਪੁਲਿਸ ਨੇ...

ਮੋਹਾਲੀ ‘ਚ ਹੋਲੀ ਦੇ ਮੌਕੇ ‘ਤੇ ਹੰਗਾਮਾ ਕਰਨ ਵਾਲਿਆਂ ਖਿਲਾਫ ਪੁਲਿਸ ਨੇ ਦਿਖਾਈ ਸਖਤੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

Published on

----------- Advertisement -----------

ਮੋਹਾਲੀ ‘ਚ ਹੋਲੀ ਦੇ ਮੌਕੇ ‘ਤੇ ਬਾਜ਼ਾਰਾਂ ਅਤੇ ਸੜਕਾਂ ‘ਤੇ ਹੰਗਾਮਾ ਕਰਨ ਵਾਲਿਆਂ ਖਿਲਾਫ ਪੁਲਿਸ ਨੇ ਸਖਤ ਕਾਰਵਾਈ ਦਿਖਾਈ ਹੈ। ਇਸ ਦੌਰਾਨ ਗਰੁੱਪਾਂ ਵਿੱਚ ਇਕੱਠੇ ਹੋਏ ਨੌਜਵਾਨਾਂ ਨੂੰ ਭਜਾ ਦਿੱਤਾ ਗਿਆ। ਇਸ ਦੇ ਨਾਲ ਹੀ ਕੁਝ ਵਿਅਕਤੀਆਂ ਦੇ ਵਾਹਨ ਸਹੀ ਦਸਤਾਵੇਜ਼ ਆਦਿ ਨਾ ਹੋਣ ਕਾਰਨ ਜ਼ਬਤ ਕੀਤੇ ਗਏ। ਇੱਥੋਂ ਤੱਕ ਕਿ ਪੂਰੇ ਜ਼ਿਲ੍ਹੇ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ। 

ਗੱਲਬਾਤ ਕਰਦਿਆਂ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਤਿਉਹਾਰਾਂ ਮੌਕੇ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਸਖ਼ਤੀ ਦਿਖਾਈ ਹੈ। ਕੁਝ ਵਾਹਨਾਂ ਦੇ ਚਲਾਨ ਵੀ ਜ਼ਬਤ ਕੀਤੇ ਗਏ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੋਲੀ ਖੇਡਣ ਸਮੇਂ ਹੋਰਨਾਂ ਲੋਕਾਂ ਦੀ ਜਾਨ ਦਾ ਖਿਆਲ ਰੱਖਣ। 

ਇਸਤੋਂ ਇਲਵਾ ਮੋਹਾਲੀ ਪੁਲਿਸ ਨੇ ਸਵੇਰੇ ਹੀ ਪੂਰੇ ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ ਸੀ। ਇੰਨਾ ਹੀ ਨਹੀਂ ਚੌਕੀਆਂ ‘ਤੇ ਵਿਸ਼ੇਸ਼ ਮਹਿਲਾ ਫੋਰਸ ਵੀ ਤਾਇਨਾਤ ਕੀਤੀ ਗਈ ਸੀ। ਚੋਣਾਂ ਕਾਰਨ 4 ਥਾਵਾਂ ‘ਤੇ ਅੰਤਰਰਾਜੀ ਨਾਕੇ ਲਾਏ ਗਏ ਸਨ।ਤਾਂ ਜੋ ਕਿਸੇ ਕਿਸਮ ਦੀ ਕੋਈ ਅਣਸੁਖਾਵੀਂ ਸਥਿਤੀ ਪੈਦਾ ਨਾ ਹੋਵੇ। ਇਸ ਤੋਂ ਇਲਾਵਾ ਸ਼ਹਿਰ ਦੇ ਦੋਵੇਂ ਜ਼ੋਨਾਂ ਦੇ ਡੀ.ਐਸ.ਪੀਜ਼ ਖੁਦ ਮੌਕੇ ‘ਤੇ ਮੌਜੂਦ ਸਨ।

ਦੁਪਹਿਰ ਬਾਅਦ ਫੇਜ਼-2 ਦੀ ਮਾਰਕੀਟ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਇਕੱਠੇ ਹੋ ਗਏ। ਜਿਸ ਕਾਰਨ ਮਾਹੌਲ ਖ਼ਰਾਬ ਹੋਣ ਦਾ ਖ਼ਦਸ਼ਾ ਸੀ। ਜਿਸ ਤੋਂ ਬਾਅਦ ਡੀਐਸਪੀ ਸਮੇਤ ਵੱਡੀ ਗਿਣਤੀ ਵਿੱਚ ਫੋਰਸ ਮੌਕੇ ’ਤੇ ਪਹੁੰਚ ਗਈ। ਇਸ ਮੌਕੇ ਸਾਰਿਆਂ ਨੂੰ ਭਜਾ ਦਿੱਤਾ ਗਿਆ। ਪੁਲਿਸ ਨੇ ਸਖ਼ਤੀ ਦਿਖਾਈ ਤਾਂ ਨੌਜਵਾਨ ਪਾਰਕਾਂ ਆਦਿ ਵਿੱਚੋਂ ਭੱਜੇ।

 ਖਰੜ ਵਿੱਚ ਹੋਲੀ ਮੌਕੇ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਸਖ਼ਤ ਰਹੀ। ਭਾਵੇਂ ਪੁਲਿਸ ਨੇ ਸਾਰੀਆਂ ਸ਼ੱਕੀ ਥਾਵਾਂ ’ਤੇ ਨਾਕੇ ਲਾਏ ਹੋਏ ਸਨ ਪਰ ਖਰੜ ਬੱਸ ਅੱਡੇ ਦੇ ਹੇਠਾਂ ਫਲਾਈਓਵਰ ’ਤੇ ਵਿਸ਼ੇਸ਼ ਨਾਕਾ ਲਾਇਆ ਹੋਇਆ ਸੀ। ਇੱਥੇ 100 ਤੋਂ ਵੱਧ ਦੋ ਪਹੀਆ ਵਾਹਨ ਰੋਕੇ ਗਏ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਮੌਕੇ ‘ਤੇ ਹੀ ਚਲਾਨ ਕੱਟੇ ਗਏ। ਕਰੀਬ 50 ਵਾਹਨ ਜ਼ਬਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਕੋਲ ਸ਼ਿਕਾਇਤਾਂ ਆ ਰਹੀਆਂ ਸਨ। ਪੁਲਿਸ ਦੀਆਂ ਟੀਮਾਂ ਵੀ ਉਥੇ ਜਾ ਰਹੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...