August 26, 2026, 8:41 am
----------- Advertisement -----------
HomeNewsLatest Newsਪੁਲਿਸ ਟੀਮਾਂ ਨੇ 50 ਕਿਲੋ ਦੀ ਖੇਪ ਵਿੱਚੋਂ 43.5 ਕਿਲੋ ਹੈਰੋਇਨ ਕੀਤੀ...

ਪੁਲਿਸ ਟੀਮਾਂ ਨੇ 50 ਕਿਲੋ ਦੀ ਖੇਪ ਵਿੱਚੋਂ 43.5 ਕਿਲੋ ਹੈਰੋਇਨ ਕੀਤੀ ਬਰਾਮਦ; ਪੰਜ ਵਿਅਕਤੀ ਨੂੰ ਕੀਤਾ ਗ੍ਰਿਫਤਾਰ: ਡੀਜੀਪੀ ਗੌਰਵ ਯਾਦਵ

Published on

----------- Advertisement -----------

ਚੰਡੀਗੜ੍ਹ/ਜਲੰਧਰ, 9 ਸਤੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਨਾਮੀ ਨਸ਼ਾ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਵੱਲੋਂ ਆਪਣੇ ਪਿੰਡ ਟੇਂਡੀ ਵਾਲਾ ਵਿਖੇ ਦੱਸੇ ਦੋ ਟਿਕਾਣਿਆਂ (ਹਰੇਕ ਟਿਕਾਣੇ ਤੋਂ 6-6 ਕਿਲੋ) ਤੋਂ 12 ਕਿੱਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਫ਼ਲਤਾ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰ ਮਲਕੀਅਤ ਕਾਲੀ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਦੋ ਦਿਨ ਬਾਅਦ ਮਿਲੀ ਹੈ। ਦੱਸਣਯੋਗ ਹੈ ਕਿ ਸਿਰਫ਼ 48 ਘੰਟਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 21 ਕਿਲੋ ਹੋ ਗਈ ਹੈ।

ਇਹ ਬਰਾਮਦਗੀ 50 ਕਿਲੋਗ੍ਰਾਮ ਹੈਰੋਇਨ ਦੀ ਖੇਪ, ਜੋ ਨਸ਼ਾ ਤਸਕਰ ਮਲਕੀਅਤ ਕਾਲੀ ਦੇ ਇਸ਼ਾਰੇ ‘ਤੇ ਤਿੰਨ ਤੈਰਾਕਾਂ ਦੁਆਰਾ ਪਾਕਿਸਤਾਨ ਤੋਂ ਲਿਆਂਦੀ ਗਈ ਸੀ, ਦਾ ਹੀ ਹਿੱਸਾ ਹੈ। ਪੁਲਿਸ ਟੀਮਾਂ ਨੇ ਇੱਕ ਤੈਰਾਕ ਜੋਗਾ ਸਿੰਘ ਸਮੇਤ ਘੱਟੋ-ਘੱਟ 5 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਪ੍ਰਭਾਵਸ਼ਾਲੀ ਢੰਗ ਨਾਲ ਹੁਣ ਤੱਕ 43.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਦਕਿ ਬਾਕੀ ਦੋ ਤੈਰਾਕਾਂ ਗੁਰਦੀਪ ਸਿੰਘ ਉਰਫ਼ ਰੰਗੀ ਅਤੇ ਗੁਰਵਿੰਦਰ ਸਿੰਘ ਉਰਫ਼ ਮਸਤੰਗੀ ਦੋਵੇਂ ਵਾਸੀ ਪਿੰਡ ਟੇਂਡੀ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਮਲਕੀਅਤ ਕਾਲੀ ਨੇ ਖੁਲਾਸਾ ਕੀਤਾ ਕਿ ਸੌਦੇ ਅਨੁਸਾਰ ਖੇਪ ਵੇਚਣ ਤੋਂ ਬਾਅਦ ਇਨ੍ਹਾਂ ਤੈਰਾਕਾਂ ਨੂੰ 1 ਕਰੋੜ ਰੁਪਏ (2 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ) ਦਿੱਤੇ ਕੀਤੇ ਜਾਣੇ ਸਨ, ਜਦਕਿ ਪਾਕਿ-ਅਧਾਰਤ ਹੈਦਰ ਅਲੀ ਨੂੰ ਹਵਾਲਾ ਜ਼ਰੀਏ 5 ਕਰੋੜ ਰੁਪਏ (10 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ) ਭੇਜੇ ਜਾਣੇ ਸਨ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਤਕਰੀਬਨ 6.5 ਕਿਲੋ ਹੈਰੋਇਨ ਮੁਲਜ਼ਮ ਰੰਗੀ ਅਤੇ ਮਸਤੰਗੀ ਕੋਲ ਹੈ ਅਤੇ ਪੁਲਿਸ ਟੀਮਾਂ ਦੋਵਾਂ ਭਗੌੜੇ ਨਸ਼ਾ ਤਸਕਰਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਇਸ ਸਬੰਧੀ ਥਾਣਾ ਗੁਰਾਇਆ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਤਹਿਤ ਐਫ.ਆਈ.ਆਰ. ਨੰਬਰ 123 ਮਿਤੀ 07/09/2023 ਪਹਿਲਾਂ ਹੀ ਦਰਜ ਹੈ।

ਡੱਬੀ: ਹੁਣ ਤੱਕ ਦੀ ਰਿਕਵਰੀ
ਜਲੰਧਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ ਤਿੰਨ ਤੈਰਾਕਾਂ ਨੂੰ ਭੇਜਣ ਵਾਲੇ ਵੱਡੇ ਨਸ਼ਾ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਨੂੰ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ 21 ਕਿਲੋ (9 ਕਿਲੋ + 12 ਕਿਲੋ) ਹੈਰੋਇਨ ਬਰਾਮਦ ਕੀਤੀ

ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ਜੋਗਾ ਸਿੰਘ, ਜੋ ਹੈਰੋਇਨ ਦੀ ਖੇਪ ਲੈਣ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਗਿਆ ਸੀ, ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ

ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਨਸ਼ਾ ਤਸਕਰ ਸ਼ਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ 13 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ

ਦੋ ਸਾਥੀਆਂ ਜਿਸ ਵਿੱਚ ਮਹਿਲਾ ਨਸ਼ਾ ਤਸਕਰ ਅਮਨਦੀਪ ਕੌਰ ਸ਼ਾਮਲ ਹੈ, ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਇੱਕ ਹੋਰ ਨਸ਼ਾ ਤਸਕਰ ਸ਼ਿੰਦਰਪਾਲ ਉਰਫ਼ ਪੱਪੂ ਨੂੰ ਮਹਿਤਪੁਰ ਤੋਂ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...