October 24, 2026, 10:04 am
----------- Advertisement -----------
HomeNewsBreaking Newsਸੜਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਮੌਤ: ਵਿਦੇਸ਼ ਤੋਂ ਪਰਤਿਆ ਦੋਸਤ ਹੋਇਆ...

ਸੜਕ ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌਤ: ਵਿਦੇਸ਼ ਤੋਂ ਪਰਤਿਆ ਦੋਸਤ ਹੋਇਆ ਗੰਭੀਰ ਜ਼ਖ਼ਮੀ

Published on

----------- Advertisement -----------

ਕਪੂਰਥਲਾ, 30 ਦਸੰਬਰ 2022 – ਕਪੂਰਥਲਾ ਸ਼ਹਿਰ ਦੇ ਰਮਨੀਕ ਚੌਕ ਨੇੜੇ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਕਾਰ ਚਾਲਕ ਪੁਲੀਸ ਮੁਲਾਜ਼ਮ ਆਕਾਸ਼ਦੀਪ (27) ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਾਰ ‘ਚ ਸਵਾਰ ਉਸ ਦਾ ਸਾਥੀ ਯੁੱਧਵੀਰ ਗੰਭੀਰ ਜ਼ਖਮੀ ਹੋ ਗਿਆ ਹੈ। ਯੁੱਧਵੀਰ ਕੱਲ੍ਹ ਹੀ ਵਿਦੇਸ਼ ਤੋਂ ਪਰਤਿਆ ਸੀ। ਉਸ ਦਾ ਲੁਧਿਆਣਾ ਦੇ ਡੀਐਮਸੀ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪੁਲਿਸ ਮੁਲਾਜ਼ਮ ਅਕਾਸ਼ਦੀਪ ਸਾਲ 2019 ਵਿੱਚ ਆਪਣੇ ਪਿਤਾ ਦੀ ਥਾਂ ਪੁਲਿਸ ਵਿਭਾਗ ਵਿੱਚ ਭਰਤੀ ਹੋਇਆ ਸੀ। ਉਹ ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਮਾਨ ਲਈ ਗੰਨਮੈਨ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਦੇ ਗੰਨਮੈਨ ਵਜੋਂ ਵੀ ਕੰਮ ਕਰ ਚੁੱਕਿਆ ਹੈ।

ਦੱਸਿਆ ਗਿਆ ਹੈ ਕਿ ਪੁਲਿਸ ਮੁਲਾਜ਼ਮ ਅਕਾਸ਼ਦੀਪ (27) ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਕੋਕਲ ਪੁਰ, ਹਾਲ ਥਾਣਾ ਸਦਰ ਕਾਲੋਨੀ ਬੀਤੀ ਰਾਤ ਕਰੀਬ 2 ਵਜੇ ਆਪਣੇ ਦੋਸਤ ਯੁੱਧਵੀਰ ਨਾਲ ਆਪਣੀ ਕ੍ਰੇਟਾ ਕਾਰ ‘ਚ ਕਿਧਰੇ ਤੋਂ ਆ ਰਿਹਾ ਸੀ। ਉਸ ਦੀ ਕਾਰ ਬੇਕਾਬੂ ਹੋ ਕੇ ਰਮਨੀਕ ਚੌਕ ਨੇੜੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਵਿੱਚ ਗੱਡੀ ਪਲਟ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਾਲਕ ਅਕਾਸ਼ਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੇ ਸਾਥੀ ਯੁੱਧਵੀਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਬਾਅਦ ਵਿਚ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਰੈਫਰ ਕਰ ਦਿੱਤਾ। ਉਸ ਦਾ ਲੁਧਿਆਣਾ ਦੇ ਡੀਐਮਸੀ ਵਿੱਚ ਇਲਾਜ ਚੱਲ ਰਿਹਾ ਹੈ।

ਪਤਾ ਲੱਗਾ ਹੈ ਕਿ ਅਕਾਸ਼ਦੀਪ ਦਾ ਦੋਸਤ ਯੁੱਧਵੀਰ ਕੱਲ੍ਹ ਦੁਪਹਿਰ ਹੀ ਵਿਦੇਸ਼ ਤੋਂ ਵਾਪਸ ਆਇਆ ਸੀ। ਰਾਤ ਸਮੇਂ ਵਾਪਰੇ ਇਸ ਭਿਆਨਕ ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੀ.ਸੀ.ਆਰ ਟੀਮ ਅਤੇ ਸਿਟੀ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...