ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਬੰਗਾ ਰੋਡ ‘ਤੇ ਦੇਰ ਰਾਤ ਹੋਏ ਸੜਕ ਹਾਦਸੇ ‘ਚ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ। ਪੁਲੀਸ ਮੁਲਾਜ਼ਮ ਮਾਰੂਤੀ ਆਲਟੋ ਕਾਰ ਵਿੱਚ ਗੜ੍ਹਸ਼ੰਕਰ ਤੋਂ ਆਪਣੇ ਪਿੰਡ ਚੌਹੜਾ ਜਾ ਰਹੇ ਸਨ। ਇਸ ਦੌਰਾਨ ਕਾਰ ਬੇਕਾਬੂ ਹੋ ਗਈ। ਕਾਰ ਸੜਕ ਦੇ ਦੂਜੇ ਪਾਸੇ ਇਕ ਦਰੱਖਤ ਨਾਲ ਟਕਰਾ ਗਈ। ਹਾਦਸੇ ਵਿੱਚ ਪੁਲੀਸ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕ ਮੁਲਾਜ਼ਮ ਦੀ ਪਛਾਣ ਸੰਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ । ਜਾਣਕਾਰੀ ਅਨੁਸਾਰ ਹਾਦਸੇ ‘ਚ ਕਾਰ ਇੰਨੀ ਬੁਰੀ ਤਰ੍ਹਾਂ ਨੁਕਸਾਨੀ ਗਈ ਕਿ ਮ੍ਰਿਤਕ ਨੂੰ ਬੜੀ ਮੁਸ਼ਕਲ ਨਾਲ ਕਾਰ ‘ਚੋਂ ਬਾਹਰ ਕੱਢਿਆ ਗਿਆ। ਮ੍ਰਿਤਕ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਬੇਟੀ ਛੱਡ ਗਿਆ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
----------- Advertisement -----------
ਹੁਸ਼ਿਆਰਪੁਰ ‘ਚ ਸੜਕ ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌ.ਤ
Published on
----------- Advertisement -----------
----------- Advertisement -----------




