November 6, 2026, 8:32 pm
----------- Advertisement -----------
HomeNewsLatest Newsਪੋਲੀਓ ਮੁਹਿੰਮ ਦੇ ਪਹਿਲੇ ਦਿਨ 7 ਲੱਖ ਤੋਂ ਵੱਧ ਪ੍ਰਵਾਸੀ ਬੱਚਿਆਂ ਨੂੰ...

ਪੋਲੀਓ ਮੁਹਿੰਮ ਦੇ ਪਹਿਲੇ ਦਿਨ 7 ਲੱਖ ਤੋਂ ਵੱਧ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ

Published on

----------- Advertisement -----------

ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਉੱਪ ਕੌਮੀ ਪਲਸ ਪੋਲੀਓ ਮੁਹਿੰਮ ਦਾ ਦੌਰ ਜਾਰੀ ਹੈ, ਇਸ ਮੁਹਿੰਮ ਦੇ ਪਹਿਲੇ ਦਿਨ ਪੰਜਾਬ ਵਿੱਚ 701675 ਪ੍ਰਵਾਸੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ, ਜੋ ਕਿ ਨਿਰਧਾਰਤ ਟੀਚੇ ਦਾ ਲਗਭਗ 47 ਫੀਸਦੀ ਬਣਦਾ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਮੁਹਿੰਮ ਤਹਿਤ 100 ਫੀਸਦੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਵਿੱਚ ਸਾਰੇ 0-5 ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਪ੍ਰਵਾਸੀ ਬੱਚਿਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਪ੍ਰਵਾਸੀ ਆਬਾਦੀ ਹੋਣ ਕਰਕੇ ਜ਼ਿਆਦਾਤਰ ਬੱਚੇ ਪੋਲੀਓ ਬੂੰਦਾਂ ਪਿਲਾਉਣ ਦੇ ਰੋਜ਼ਾਨਾ ਸੈਸ਼ਨਾਂ ਦਾ ਲਾਭ ਨਹੀਂ ਉਠਾ ਪਾਉਂਦੇ, ਜਿਸ ਕਾਰਨ ਉਹ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਸੁਰੱਖਿਆ ਲਈ ਇਹ ਵਿਸ਼ੇਸ਼ ਪਲਸ ਪੋਲੀਓ ਮੁਹਿੰਮ 18-20 ਸਤੰਬਰ, 2022 ਤੱਕ ਚਲਾਈ ਜਾ ਰਹੀ ਹੈ।

ਪੋਲੀਓ ਮੁਹਿੰਮ ਦੇ ਪਹਿਲੇ ਦਿਨ ਦੀ ਪ੍ਰਾਪਤੀ ਬਾਰੇ ਜਾਣਕਾਰੀ ਦਿੰਦਿਆਂ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਾਰਗੁਜ਼ਾਰੀ ਤਸੱਲੀਬਖਸ਼ ਰਹੀ ਹੈ। ਉਨਾਂ ਦੱਸਿਆ ਕਿ ਪਹਿਲੇ ਦਿਨ ਦੌਰਾਨ ਪਠਾਨਕੋਟ 70.43 ਫੀਸਦੀ, ਤਰਨਤਾਰਨ 58.17 ਫੀਸਦੀ, ਐਸ.ਬੀ.ਐਸ. ਨਗਰ 54.02 ਫੀਸਦੀ, ਪਟਿਆਲਾ 49.93 ਫੀਸਦੀ, ਅੰਮ੍ਰਿਤਸਰ 47.12 ਫੀਸਦੀ, ਫਤਿਹਗੜ੍ਹ ਸਾਹਿਬ 43.41 ਫੀਸਦੀ, ਮਾਨਸਾ 42.83 ਫੀਸਦੀ, ਫਾਜ਼ਿਲਕਾ 42.61 ਫੀਸਦੀ, ਮੋਗਾ 42.30 ਫੀਸਦੀ, ਬਠਿੰਡਾ 41.97 ਫੀਸਦੀ, ਮੁਕਤਸਰ ਸਾਹਿਬ 38.77 ਫੀਸਦੀ ਅਤੇ ਫਰੀਦਕੋਟ 37.53 ਫੀਸਦੀ ਆਦਿ ਪ੍ਰਾਪਤੀ ਰਹੀ ਹੈ। ਜੌੜਾਮਾਜਰਾ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਵਿੱਚ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਲਈ ਬੂੰਦਾਂ ਜ਼ਰੂਰ ਪਿਲਾਉਣ ਅਤੇ ਆਪਣੇ ਬੱਚਿਆਂ ਦੇ ਨਾਲ-ਨਾਲ ਦੇਸ਼ ਦਾ ਭਵਿੱਖ ਵੀ ਪੋਲੀਓ ਤੋਂ ਸੁਰੱਖਿਅਤ ਬਣਾਉਣ `ਚ ਯੋਗਦਾਨ ਪਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...