October 8, 2026, 12:43 pm
----------- Advertisement -----------
HomeNewsBreaking Newsਸਿਆਸੀ ਆਗੂ ਕੂੜ ਪ੍ਰਚਾਰ ਨਾਲ ਪੰਜਾਬ ਦਾ ਮਾਹੌਲ ਖਰਾਬ ਨਾ ਕਰਨ :...

ਸਿਆਸੀ ਆਗੂ ਕੂੜ ਪ੍ਰਚਾਰ ਨਾਲ ਪੰਜਾਬ ਦਾ ਮਾਹੌਲ ਖਰਾਬ ਨਾ ਕਰਨ : ਸੁਨੀਲ ਜਾਖੜ

Published on

----------- Advertisement -----------

ਚੰਡੀਗੜ੍ਹ, 9 ਅਪ੍ਰੈਲ 2022 – ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੁਝ ਸਿਆਸੀ ਆਗੂਆਂ ਵੱਲੋਂ ਇਕ ਟੀਵੀ ਇੰਟਰਵਿਓ ਨੂੰ ਆਧਾਰ ਬਣਾ ਕੇ ਉਨਾਂ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ਤੇ ਪ੍ਰਤੀਕ੍ਰਮ ਦਿੰਦੇ ਹੋਏ ਕਿਹਾ ਕਿ ਹਾਲਾਤ ਦਾ ਸਹੀ ਜਾਇਜ਼ਾ ਲਏ ਬਿਨਾਂ ਮੇੇਰੇ ਤੇ ਨਿਰਆਧਾਰ ਦੋਸ਼ ਲਗਾਉਣਾ ਸਰਾਸਰ ਗਲਤ ਹੈ। ਇਸ ਮੁੱਦੇ ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਤੋਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਗੁਰੇਜ ਕਰਨਾ ਚਾਹੀਦਾ ਹੈ।

ਉਨਾਂ ਕਿਹਾ ਕਿ ਮੇਰੇ ਵਿਰੁੱਧ ਬਿਆਨਬਾਜੀ ਕਰਨ ਤੋਂ ਪਹਿਲਾਂ ਸਿਆਸੀ ਆਗੂਆਂ ਨੂੰ ਪੂਰੀ ਇੰਟਰਵਿਓ ਸੁਣ ਕੇ ਉਸਦੀ ਤਹਿ ਤੱਕ ਜਾਣਾ ਚਾਹੀਦਾ ਹੈ। ਤਦ ਉਨਾਂ ਸਾਹਮਣੇ ਇਹ ਸੱਚਾਈ ਪ੍ਰਗਟ ਹੋ ਜਾਵੇਗੀ ਕਿ ਮੈਂ ਕਿਸੇ ਜਾਤ ਜਾਂ ਵਿਅਕਤੀ ਦੇ ਵਿਰੁੱਧ ਕੋਈ ਟਿਪੱਣੀ ਨਹੀਂ ਕੀਤੀ। ਕਿਸੇ ਟੀਵੀ ਪੱਤਰਕਾਰ ਦੀ ਨਿੱਜੀ ਟਿਪੱਣੀ ਜਾਂ ਸਮੀਖਿਆ ਨੂੰ ਆਧਾਰ ਬਣਾ ਕੇ ਮੈਨੂੰ ਦੋਸ਼ੀ ਠਹਿਰਾਉਣ ਦੀ ਕੋਸ਼ਿਸ਼ ਸਰਾਸਰ ਮੰਦਭਾਗੀ ਹੈ।

ਜਾਖੜ ਨੇ ਕਿਹਾ ਕਿ ਮੇਰਾ ਸਿਆਸੀ ਜੀਵਨ ਦਲਿਤ ਅਤੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਲਈ ਚਲਾਏ ਗਏ ਅਭਿਆਨਾਂ ਨਾਲ ਭਰਿਆ ਪਿਆ ਹੈ । ਇਨਾਂ ਵਰਗਾਂ ਤੇ ਜ਼ੁਲਮ ਢਾਹੁਣ ਦੀ ਜਦ ਵੀ ਕੋਸ਼ਿਸ਼ ਕੀਤੀ ਗਈ ਤਾਂ ਮੈਂ ਉਨਾਂ ਨੂੰ ਨਿਆਂ ਦਿਲਾਉਣ ਲਈ ਦਿਨ ਰਾਤ ਸੰਘਰਸ਼ ਕੀਤਾ ਅਤੇ ਉਸਦੇ ਜੋ ਨਤੀਜੇ ਨਿਕਲੇ ਉਨਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਕਿਸੇ ਵੀ ਵਰਗ ਜਾਂ ਜਾਤੀ ਪ੍ਰਤੀ ਦੁਰਭਾਵਨਾ ਰਖਣ ਜਾਂ ਟਿਪੱਣੀ ਕਰਨ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ। ਸਿਰਫ ਸਿਆਸੀ ਰੋਟੀਆਂ ਸੇਕਣ ਲਈ ਮੇਰੇ ਤੇ ਨਿਰ ਆਧਾਰ ਦੋਸ਼ਾਂ ਦੀ ਬੁਛਾਰ ਅਤੇ ਵਿਰੋਧ ਪ੍ਰਦਰਸ਼ਨ ਕਰਨ ਨਾਲ ਸੱਚਾਈ ਤੇ ਪਰਦਾ ਨਹੀਂ ਪਾਇਆ ਜਾ ਸਕਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...