November 17, 2026, 8:46 am
----------- Advertisement -----------
HomeNewsBreaking Newsਮਾੜੀਆਂ ਸਿਹਤ ਸੇਵਾਵਾਂ ਕਾਰਨ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਲਿਜਾਣ ਲਈ ਲੋਕ...

ਮਾੜੀਆਂ ਸਿਹਤ ਸੇਵਾਵਾਂ ਕਾਰਨ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਲਿਜਾਣ ਲਈ ਲੋਕ ਮਜਬੂਰ – ਬਾਜਵਾ

Published on

----------- Advertisement -----------
  • ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਅਤੇ ਪਟਿਆਲਾ ਵਿੱਚ ਸਮਾਜ ਦੇ ਹੇਠਲੇ ਪੱਧਰ ਦੇ ਮਰੀਜ਼ ਕ੍ਰਮਵਾਰ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਘੱਟ ਦਰਜੇ ਦੀਆਂ ਸਿਹਤ ਸੇਵਾਵਾਂ ਪ੍ਰਾਪਤ ਕਰਦੇ ਹਨ।

ਚੰਡੀਗੜ੍ਹ, 6 ਅਕਤੂਬਰ 2022 – ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਿੱਚ ਵਿਗੜ ਰਹੀਆਂ ਸਿਹਤ ਸੇਵਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਮਰੀਜ਼ਾਂ ਨੂੰ ਮਜਬੂਰ ਕਰਨ ‘ਤੇ ਤੁਲੀ ਹੋਈ ਜਾਪਦੀ ਹੈ।

ਸਮਾਜ ਦੇ ਬੇਸਹਾਰਾ ਵਰਗਾਂ ਨੂੰ, ਖਾਸ ਤੌਰ ‘ਤੇ, ਮਹਿੰਗੇ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣਾ ਪੈ ਰਿਹਾ ਹੈ, ਕਿਉਂਕਿ ਪੰਜਾਬ ਵਿੱਚ ਜਨਤਕ ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚਾ ਗੰਭੀਰ ਸੰਕਟ ਵਿੱਚ ਹੈ। ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਦੇ ਗ੍ਰਹਿ ਗੜ੍ਹ ਵਿੱਚ ਸਿਹਤ ਸੇਵਾਵਾਂ ਬਾਰੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਵਿੱਚ ਕਈ ਪੇਂਡੂ ਡਿਸਪੈਂਸਰੀਆਂ ਬਿਨਾਂ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ਼ ਤੋਂ ਚੱਲ ਰਹੀਆਂ ਹਨ। ਇਹ ਪੇਂਡੂ ਖੇਤਰਾਂ ਵਿੱਚ ਸਮਾਜ ਦੇ ਹੇਠਲੇ ਪੱਧਰ ਦੇ ਮਰੀਜ਼ਾਂ ਨੂੰ ਜਾਂ ਤਾਂ ਵੱਧ ਕੀਮਤ ਵਾਲੇ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਕਰਨ ਲਈ ਮਜਬੂਰ ਹੋਣਾ ਪਏ ਰਿਹਾ ਹੈ ਜਾਂ ਸ਼ਹਿਰੀ ਇਲਾਕਿਆਂ ਵਿੱਚ ਸਿਵਲ ਹਸਪਤਾਲ ਵਿੱਚ ਸਬਸਿਡੀ ਵਾਲੀਆਂ ਸਿਹਤ ਸਹੂਲਤਾਂ ਪ੍ਰਾਪਤ ਕਰਨ ਲਈ ਦੂਰ-ਦੁਰੇਡੇ ਦੀ ਯਾਤਰਾ ਕਰਨੀ ਪਏ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਗ੍ਰਹਿ ਜ਼ਿਲ੍ਹੇ ਪਟਿਆਲਾ ਵਿੱਚ ਸਿਹਤ ਸੇਵਾਵਾਂ ਹੋਰ ਵੀ ਮਾੜੀਆਂ ਹਨ। ਪਟਿਆਲਾ ਵਿੱਚ ਮਿਆਰੀ ਸਿਹਤ ਸੇਵਾਵਾਂ ਬਾਰੇ ਬੋਲਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮਰੀਜ਼ਾਂ ਨੂੰ ਰੋਜ਼ਾਨਾ ਦਵਾਈਆਂ ਦੀ ਕਮੀ ਨਾਲ ਜੂਝਣਾ ਪੈਂਦਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਦਵਾਈਆਂ ਨਾ ਮਿਲਣ ਕਾਰਨ ਹਸਪਤਾਲ ਦੇ ਸਟਾਫ਼ ਨੂੰ ਹੀ ਮਰੀਜ਼ਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਦਿਨ ਪਹਿਲਾਂ, ਜ਼ਿਲ੍ਹੇ ਦੇ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਨੇ ਸਪੱਸ਼ਟ ਤੌਰ ‘ਤੇ ਐਲਾਨ ਕੀਤਾ ਸੀ ਕਿ ਹਸਪਤਾਲ ਵਿੱਚ ਸਿਰਫ਼ ਸਮਾਰਟਫ਼ੋਨ ਵਾਲੇ ਮਰੀਜ਼ ਹੀ ਐਕਸ-ਰੇ ਸੇਵਾਵਾਂ ਪ੍ਰਾਪਤ ਕਰਨਗੇ ਕਿਉਂਕਿ ਹਸਪਤਾਲ ਵਿੱਚ ਐਕਸ-ਰੇ ਫਿਲਮਾਂ ਖਤਮ ਹੋ ਗਈਆਂ ਹਨ।

ਜ਼ਿਲ੍ਹੇ ਵਿੱਚ ਅਜਿਹੀ ਹੀ ਇੱਕ ਹੋਰ ਘਟਨਾ ਵਿੱਚ, ਕਮਿਊਨਿਟੀ ਹੈਲਥ ਸੈਂਟਰ ਤ੍ਰਿਪੜੀ, ਜ਼ਿਲ੍ਹਾ ਪਟਿਆਲਾ ਵਿਖੇ ਇੱਕ ਗਰੀਬ ਮਰੀਜ਼ ਕੋਲੋਂ ਐਸ.ਐਮ.ਓ ਵੱਲੋਂ ਸਰਜਰੀ ਲਈ ਪੈਸਾ ਲਿਆ ਗਿਆ । ਮੀਡੀਆ ਵਿੱਚ ਆਈ ਖਬਰ ਤੋਂ ਬਾਅਦ, ਐੱਸਐਮਓ ਨੂੰ ਜੋ ਸਜ਼ਾ ਮਿਲੀ, ਉਹ ਸਿਰਫ਼ ਇੱਕ ਤਬਾਦਲਾ ਸੀ।

ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਘਰੇਲੂ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਇਸ ਤਰ੍ਹਾਂ ਦੀਆਂ ਨੀਵੇਂ ਦਰਜੇ ਦੀਆਂ ਸਿਹਤ ਸੇਵਾਵਾਂ ਮਿਲ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਦਾ ਬੁਰਾ ਹਾਲ ਹੋ ਗਿਆ ਹੈ। ਬਾਕੀ ਰਾਜ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਹੋਰ ਵੀ ਬਦਤਰ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਦੀ ਲਾਪਰਵਾਹੀ ਵਾਲੀ ਪਹੁੰਚ ਕਾਰਨ ਵਾਂਝੇ ਵਰਗ ਦੇ ਮਰੀਜ਼ ਹਮੇਸ਼ਾ ਹੀ ਖੱਜਲ ਖੁਆਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਅਣਗਿਣਤ ਉਦਾਹਰਣਾਂ ਹਨ ਜੋ ਪੰਜਾਬ ਦੀ ਅਖੌਤੀ ਸਿਹਤ ਮਾਡਲ ‘ਆਪ’ ਸਰਕਾਰ ਦਾ ਪਰਦਾਫਾਸ਼ ਕਰਦੀਆਂ ਹਨ। ਹਾਲ ਹੀ ਵਿੱਚ ਇੱਕ ਬਹੁਤ ਹੀ ਅਣਮਨੁੱਖੀ ਘਟਨਾ ਵਾਪਰੀ ਹੈ ਜਿੱਥੇ ਦਲਿਤ ਭਾਈਚਾਰੇ ਨਾਲ ਸਬੰਧਤ ਇੱਕ ਔਰਤ ਨੂੰ ਸਿਵਲ ਹਸਪਤਾਲ ਪਠਾਨਕੋਟ ਦੇ ਵਾਰਡ ਵਿੱਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਸਿੱਟੇ ਵਜੋਂ, ਉਸਨੇ ਹਸਪਤਾਲ ਦੇ ਗਲਿਆਰੇ ਦੇ ਫਰਸ਼ ‘ਤੇ ਇੱਕ ਬੱਚੀ ਨੂੰ ਜਨਮ ਦਿੱਤਾ।

ਇਸ ਦੌਰਾਨ, ਸਿਹਤ ਵਿਭਾਗ ਜਾਂਚ ਦੇ ਨਤੀਜਿਆਂ ਨੂੰ ਮੀਡੀਆ ਨਾਲ ਸਾਂਝਾ ਕਰਨ ਤੋਂ ਝਿਜਕਦਾ ਆ ਰਿਹਾ ਹੈ, ਹਾਲਾਂਕਿ, ਅਨੁਸੂਚਿਤ ਜਾਤੀ ਲਈ ਰਾਸ਼ਟਰੀ ਕਮਿਸ਼ਨ ਨੇ ਵੀ ਸਿਵਲ ਹਸਪਤਾਲ ਨੂੰ ਨੋਟਿਸ ਦਿੱਤਾ ਹੋਇਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “ਇਸੇ ਤਰ੍ਹਾਂ, ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚੋਂ ਇੱਕ, ਸਿਵਲ ਹਸਪਤਾਲ ਬਠਿੰਡਾ ਦਾ ਮੁੱਖ ਆਪ੍ਰੇਸ਼ਨ ਥੀਏਟਰ ਬਿਨਾਂ ਦਰਵਾਜ਼ੇ ਦੇ ਵਰਤਿਆ ਜਾ ਰਿਹਾ ਸੀ। ਇਹ ਮਾਮਲਾ ਮੀਡੀਆ ਵਿੱਚ ਜਾਣ ਤੋਂ ਬਾਅਦ ਹੀ ਠੀਕ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...