September 12, 2026, 11:12 pm
----------- Advertisement -----------
HomeNewsBreaking Newsਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ...

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਈ ਜਾਵੇਗੀ – SGPC ਪ੍ਰਧਾਨ

Published on

----------- Advertisement -----------
  • SGPC ਦੀ ਇਕੱਤਰਤਾ ਚ ਸਮੂਹ ਮੁਲਾਜ਼ਮਾਂ ਲਈ 4% ਮਹਿੰਗਾਈ ਭੱਤੇ ਸਮੇਤ ਲਏ ਗਏ ਅਹਿਮ ਫੈਸਲੇ

ਅੰਮ੍ਰਿਤਸਰ, 05 ਸਤੰਬਰ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਅਹਿਮ ਫੈਸਲੇ ਲਏ ਗਏ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮੁਲਾਜ਼ਮਾਂ ਨੂੰ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਹਿਸਟੋਰੀਅਨ ਸਵਰਨ ਸਿੰਘ ਚੂਸਲੇਵੜ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ 100 ਸਾਲ ਹੋਣ ‘ਤੇ ਇਸ ਦੇ ਅੰਦਰ ਮੌਜੂਦ 13,000 ਕਿਤਾਬਾਂ ਨੂੰ ਡਿਜੀਟਲ ਵਿਧੀ ਰਾਹੀਂ ਸੁਰੱਖਿਅਤ ਰੱਖਿਆ ਜਾਵੇਗਾ। ਇਨ੍ਹਾਂ ਵਿਚ ਪੰਜਾਬੀ, ਹਿੰਦੀ, ਉਰਦੂ, ਅੰਗਰੇਜ਼ੀ, ਬੰਗਾਲੀ ਤੇ ਫਾਰਸੀ ਦੀਆਂ ਕਿਤਾਬਾਂ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜਣ ਸਬੰਧੀ ਦੀ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਵਿਦੇਸ਼ਾਂ ‘ਚ ਜਹਾਜ਼ਾਂ ਦੀ ਥਾਂ ‘ਤੇ ਪਾਵਨ ਸਰੂਪ ਨਾ ਭੇਜ ਕੇ ਵਿਸ਼ੇਸ਼ ਬੱਸਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਭੇਜੇ ਜਾਣ ਸੰਬੰਧੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ।

ਹਰਿਆਣਾ ਸਿੱਖ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ 14 ਅਗਸਤ ਨੂੰ ਮੀਟਿੰਗ ਵਿੱਚ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ‘ਤੇ ਸ਼੍ਰੋਮਣੀ ਕਮੇਟੀ ਨੇ ਨਿੰਦਾ ਮਤਾ ਪਾਸ ਕੀਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਸਬੰਧੀ ਭਾਸ਼ਾ ਪ੍ਰਫੋਰਮਾ ਹਿੰਦੀ ਭਾਸ਼ਾ ਵਿਚ ਤਿਆਰ ਕਰਨ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਪਰਫੋਰਮੇ ਨੂੰ ਪੰਜਾਬੀ ਭਾਸ਼ਾ ਵਿੱਚ ਵੀ ਕੀਤਾ ਜਾਵੇ ਕਿਉਂਕਿ ਇਹ ਹਰਿਆਣੇ ਦੀ ਦੂਸਰੀ ਭਾਸ਼ਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਦੀਆਂ ਚੋਣਾਂ ਦੇ ਪ੍ਰਫੋਰਮੇ ‘ਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...