May 25, 2026, 4:44 pm
----------- Advertisement -----------
HomeNewsBreaking Newsਕੇਂਦਰੀ ਸਿੱਖ ਅਜਾਇਬ ਘਰ ’ਚ ਸ਼ਹੀਦ ਭਾਈ ਦਿਲਾਵਰ ਸਿੰਘ ਤੇ ਗਿਆਨੀ ਭਗਵਾਨ...

ਕੇਂਦਰੀ ਸਿੱਖ ਅਜਾਇਬ ਘਰ ’ਚ ਸ਼ਹੀਦ ਭਾਈ ਦਿਲਾਵਰ ਸਿੰਘ ਤੇ ਗਿਆਨੀ ਭਗਵਾਨ ਸਿੰਘ ਦੀਆਂ ਤਸਵੀਰਾਂ ਸਥਾਪਤ

Published on

----------- Advertisement -----------

ਅੰਮ੍ਰਿਤਸਰ, 14 ਜੂਨ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਅਤੇ ਸ਼ਹੀਦ ਭਾਈ ਦਿਲਾਵਰ ਸਿੰਘ ਦੀਆਂ ਤਸਵੀਰਾਂ ਸ਼ੁਸੋਭਿਤ ਕੀਤੀਆਂ ਗਈਆਂ, ਜਿਨ੍ਹਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ।

ਇਸ ਮੌਕੇ ਗੁਰਬਾਣੀ ਕੀਰਤਨ ਅਤੇ ਅਰਦਾਸ ਉਪਰੰਤ ਸੰਬੋਧਨ ਹੁੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਹੀਦ ਭਾਈ ਦਿਲਾਵਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੀਆਂ ਸੇਵਾਵਾਂ ਨੂੰ ਵੇਖਦਿਆਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ।

ਉਨ੍ਹਾਂ ਆਖਿਆ ਕਿ ਸ਼ਹੀਦ ਭਾਈ ਦਿਲਾਵਰ ਸਿੰਘ ਨੇ ਸਿੱਖਾਂ ਵਿਰੁੱਧ ਤਤਕਾਲੀ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ ਸ਼ਹੀਦੀ ਦੇ ਕੇ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਗੁਰੂ ਬਖ਼ਸ਼ਿਸ ਬਿਨਾ ਸੰਭਵ ਨਹੀਂ ਹੁੰਦਾ ਅਤੇ ਜਦੋਂ-ਜਦੋਂ ਵੀ ਕੌਮ ’ਤੇ ਜ਼ੁਲਮ ਹੋਏ ਸਿੱਖਾਂ ਨੇ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਿਆ। ਐਡਵੋਕੇਟ ਧਾਮੀ ਨੇ ਇਸ ਮੌਕੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਵੀ ਕੌਮ ਲਈ ਅਹਿਮ ਕਰਾਰ ਦਿੱਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੌਮ ਲਈ ਕੁਰਬਾਨੀਆਂ ਦੇਣ ਵਾਲਿਆਂ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਵੱਡੀ ਭੂਮਿਕਾ ਨਿਭਾਉਣ ਵਾਲਿਆਂ ਨੂੰ ਕੌਮ ਹਮੇਸ਼ਾ ਯਾਦ ਰੱਖਦੀ ਹੈ ਅਤੇ ਇਸੇ ਤਹਿਤ ਹੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਅਜਿਹੀਆਂ ਕੌਮੀ ਸ਼ਖ਼ਸੀਅਤਾਂ ਦੇ ਚਿੱਤਰ ਸਥਾਪਤ ਕਰਕੇ ਮਾਣ ਦਿੱਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...