September 21, 2026, 1:14 am
----------- Advertisement -----------
HomeNewsਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਦੁਖੀ ਪਰਿਵਾਰ ਦੀ ਹਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਦੁਖੀ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ-ਧਾਲੀਵਾਲ, ਜੌੜਾਮਾਜਰਾ

Published on

----------- Advertisement -----------

ਸਮਾਣਾ, 11 ਅਕਤੂਬਰ (ਬਲਜੀਤ ਮਰਵਾਰਾ) : ਪੰਜਾਬ ਦੇ ਪਰਵਾਸੀ ਭਾਰਤੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬੀਤੇ ਦਿਨ ਅਮਰੀਕਾ ਵਿੱਚ ਕਤਲ ਹੋਏ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਦੇ ਨੌਜਵਾਨ ਕਰਨਵੀਰ ਸਿੰਘ ਦੇ ਪੀੜਤ ਪਰਿਵਾਰ ਨਾਲ ਮਿਲਕੇ ਅੱਜ ਅਫਸੋਸ ਦਾ ਪ੍ਰਗਟਾਵਾ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਰਿਵਾਰ ਦੀ ਮੰਗ ਮੁਤਾਬਕ ਪੰਜਾਬ ਸਰਕਾਰ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਕੇਸ ਬਣਾ ਕੇ ਭੇਜ ਰਹੀ ਹੈ। ਉਨ੍ਹਾਂ ਮ੍ਰਿਤਕ ਦੀ ਪਤਨੀ ਨਵਨੀਤ ਕੌਰ ਤੇ ਨਬਾਲਗ ਪੁੱਤਰ ਨਵਕਾਸ਼ ਸਿੰਘ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਕਰਨਵੀਰ ਸਿੰਘ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਜਾਣ ਵਾਸਤੇ ਵੀਜਾ ਦਿਵਾਉਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਸਿਫਾਰਸ਼ ਐਨ.ਆਰ.ਆਈ ਵਿਭਾਗ ਰਾਹੀ ਅੰਬੈਸੀ ਨੂੰ ਬਹੁਤ ਜਲਦ ਭੇਜ ਦਿੱਤੀ ਜਾਵੇਗੀ।ਉਨ੍ਹ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ।
ਇਸ ਮੌਕੇ ਦੋਵਾਂ ਕੈਬਨਿਟ ਮੰਤਰੀਆਂ ਨੇ ਮੀਡੀਆ ਨਾਲ ਗੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਜੇਕਰ ਪਰਿਵਾਰ ਕਰਨਵੀਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣਾ ਚਾਹੁੰਦਾ ਹੈ, ਉਸ ਲਈ ਵੀ ਪੰਜਾਬ ਸਰਕਾਰ ਪੂਰੀ ਮਦਦ ਕਰੇਗੀ। ਇਸ ਤੋਂ ਬਿਨ੍ਹਾਂ ਉਨ੍ਹਾਂ ਦੇ ਪੁੱਤਰ ਦੀ ਪੜ੍ਹਾਈ ਤੇ ਪਤਨੀ ਨੂੰ ਕਿਸੇ ਤਰ੍ਹਾਂ ਦਾ ਰੋਜ਼ਗਾਰ ਦਿਵਾਉਣ ਲਈ ਵੀ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਐਸ ਡੀ ਐਮ ਚਰਨਜੀਤ ਸਿੰਘ ਨੂੰ ਕਿਹਾ ਕਿ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ ਤਾਂ ਕਿ ਇਹਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਯਤਨ ਕਰ ਰਹੀ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੜ੍ਹਾਈ ਤੇ ਰੋਜਗਾਰ ਲੱਭਣ ਲਈ ਵਿਦੇਸ਼ਾਂ ਵਿਚ ਨਾ ਜਾਣਾ ਪਵੇ, ਇਸੇ ਲਈ ਪੰਜਾਬ ਸਰਕਾਰ ਨੇ ਪਿੱਛਲੇ ਡੇਢ ਸਾਲ ਵਿਚ ਹੀ ਸੂਬੇ ਦੇ ਨੌਜਵਾਨਾਂ ਨੂੰ 37000 ਤੋਂ ਵਧੇਰੇ ਨੌਕਰੀਆਂ ਦਿਤੀਆਂ ਹਨ।
ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਗੁਲਜਾਰ ਸਿੰਘ ਵਿਰਕ, ਏਡੀਸੀ ਅਨੁਪ੍ਰਿਤਾ ਜੌਹਲ, ਡੀਐਸਪੀ ਨੇਹਾ ਅਗਰਵਾਲ ਸਮੇਤ ਹੋਰ ਪਤਵੰਤੇ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...