June 27, 2026, 11:36 am
----------- Advertisement -----------
HomeNewsLatest Newsਬਿਜਲੀ ਮੰਤਰੀ ਵੱਲੋਂ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਵਿਚਕਾਰ...

ਬਿਜਲੀ ਮੰਤਰੀ ਵੱਲੋਂ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਦਾ ਸੱਦਾ

Published on

----------- Advertisement -----------

ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਡਿਵੈਲਪਰਾਂ ਅਤੇ ਖਪਤਕਾਰਾਂ ਦੀਆਂ ਵੱਖ-ਵੱਖ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਦੀ ਮੰਗ ਕੀਤੀ। ਬਿਜਲੀ ਮੰਤਰੀ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਕਲੋਨਾਈਜ਼ਰਾਂ ਅਤੇ ਖਪਤਕਾਰਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਸੀ.ਆਰ.ਈ.ਡੀ.ਏ.ਆਈ., ਪੀ.ਸੀ.ਪੀ.ਡੀ.ਏ. ਦੇ ਨੁਮਾਇੰਦਿਆਂ ਅਤੇ ਪੰਜਾਬ ਭਰ ਦੇ ਹੋਰ ਡਿਵੈਲਪਰਾਂ/ਖਪਤਕਾਰਾਂ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਬਿਜਲੀ ਮੰਤਰੀ ਵੱਲੋਂ ਇੱਕ ਕਮੇਟੀ ਬਣਾਈ ਗਈ ਜਿਸ ਵਿੱਚ ਮੁੱਦਿਆਂ ਦੇ ਹੱਲ ਲਈ ਪੀ.ਐਸ.ਪੀ.ਸੀ.ਐਲ., ਗਮਾਡਾ, ਪੁੱਡਾ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਅਤੇ ਸੀ.ਆਰ.ਈ.ਡੀ.ਏ., ਪੀ.ਡੀ.ਪੀ.ਸੀ.ਐੱਲ. ਅਤੇ ਪੰਜਾਬ ਭਰ ਦੀਆਂ ਹੋਰ ਡਿਵੈਲਪਰ/ਖਪਤਕਾਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ। ਮੀਟਿੰਗ ਵਿੱਚ ਸਕੱਤਰ ਬਿਜਲੀ, ਸੀਐਮਡੀ, ਪੀਐਸਪੀਸੀਐਲ, ਸੀਏ/ਗਮਾਡਾ, ਏਸੀਏ ਪੁੱਡਾ, ਡਾਇਰੈਕਟਰ/ਵਪਾਰਕ, ਪੀਐਸਪੀਸੀਐਲ, ਡਾਇਰੈਕਟਰ/ਵੰਡ, ਪੀਐਸਪੀਸੀਐਲ ਅਤੇ ਪੀਐਸਪੀਸੀਐਲ, ਗਮਾਡਾ, ਪੁੱਡਾ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...