May 12, 2026, 10:29 pm
----------- Advertisement -----------
HomeNewsLatest Newsਬਿਜਲੀ ਮੰਤਰੀ ਵੱਲੋਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ, ਇਕ ਯੂਨਿਟ ਵੱਲੋਂ...

ਬਿਜਲੀ ਮੰਤਰੀ ਵੱਲੋਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ, ਇਕ ਯੂਨਿਟ ਵੱਲੋਂ ਉਤਪਾਦਨ ਸ਼ੁਰੂ

Published on

----------- Advertisement -----------

ਚੰਡੀਗੜ੍ਹ, 04 ਜੁਲਾਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਹੋਏ ਤਿੰਨ ਯੂਨਿਟਾਂ ਵਿੱਚੋਂ ਇੱਕ ਨੇ ਉਤਪਾਦਨ ਸ਼ੁਰੂ ਕਰ ਦਿੱਤਾ ਹੈ ਅਤੇ ਬਾਕੀ 2 ਯੂਨਿਟ ਵੀ ਇੱਕ ਦਿਨ ਦੇ ਅੰਦਰ-ਅੰਦਰ ਚਾਲੂ ਹੋ ਜਾਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਜਿਹੀਆਂ ਤਕਨੀਕੀ ਸਮੱਸਿਆਵਾਂ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ। ਬਿਜਲੀ ਮੰਤਰੀ ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਬਲਦੇਵ ਸਿੰਘ ਸਰਾਂ, ਡਾਇਰੈਕਟਰ ਜਨਰੇਸ਼ਨ ਸ. ਪਰਮਜੀਤ ਸਿੰਘ ਅਤੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨਾਲ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਥਰਮਲ ਪਲਾਂਟ ਦਾ ਯੂਨਿਟ ਨੰਬਰ 3 ਚਾਲੂ ਹੋ ਗਿਆ ਹੈ ਅਤੇ 600 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਸ ਥਰਮਲ ਪਲਾਂਟ ਦੇ ਯੂਨਿਟ ਨੰਬਰ 1 ਅਤੇ 2 ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਕਿਹਾ ਗਿਆ ਸੀ ਕਿ ਥਰਮਲ ਪਲਾਂਟ ਦੀ ਮੁਰੰਮਤ ਜਾਂ ਰੱਖ-ਰਖਾਅ ਸਬੰਧੀ ਕੰਮ ਸਰਦੀਆਂ ਦੇ ਮੌਸਮ ਦੌਰਾਨ ਕੀਤੇ ਜਾਣ ਪਰ ਉਨ੍ਹਾਂ ਵੱਲੋਂ ਕੋਈ ਅਣਗਹਿਲੀ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਭਵਿੱਖ ਵਿੱਚ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ। ਸੂਬੇ ਦੇ ਆਮ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅਜਿਹੀ ਕਿਸੇ ਵੀ ਤਕਨੀਕੀ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਪਹਿਲਾਂ ਹੀ ਬਿਜਲੀ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਸਦਕਾ ਹੀ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਨੂੰ ਵੀ ਪੂਰਾ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...