September 14, 2026, 1:55 am
----------- Advertisement -----------
HomeNewsBreaking Newsਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਅਦਾਲਤ ਤੋਂ ਮਿਲੀ ਜ਼ਮਾਨਤ, ਫਰੀਦਕੋਟ ਅਦਾਲਤ ਨੇ ਤਿੰਨ...

ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਅਦਾਲਤ ਤੋਂ ਮਿਲੀ ਜ਼ਮਾਨਤ, ਫਰੀਦਕੋਟ ਅਦਾਲਤ ਨੇ ਤਿੰਨ ਵੱਖ-ਵੱਖ ਕੇਸਾਂ ‘ਚ ਦਿੱਤਾ ਸੀ ਭਗੌੜਾ ਕਰਾਰ

Published on

----------- Advertisement -----------

 ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਪੰਜਾਬ ਪੁਲਿਸ ਵੱਲੋਂ ਬਣਾਈ ਗਈ ਐਸਆਈਟੀ ਨੇ ਇਸ ਸਾਲ ਫਰਵਰੀ ਵਿੱਚ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਫਰੀਦਕੋਟ ਅਦਾਲਤ ਨੇ ਤਿੰਨ ਵੱਖ-ਵੱਖ ਕੇਸਾਂ ਵਿੱਚ ਭਗੌੜਾ ਕਰਾਰ ਦਿੱਤਾ ਸੀ।

ਦੱਸ ਦਈਏ ਕਿ ਐਸਆਈਟੀ ਦੀ ਅਰਜ਼ੀ ’ਤੇ ਇਹ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸਾਲ 2015 ਵਿੱਚ, SIT ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਮੁੱਖ ਸਾਜ਼ਿਸ਼ਕਰਤਾ ਦੇ ਰੂਪ ਵਿੱਚ ਉਸ ਦੀ ਭਾਲ ਕਰ ਰਹੀ ਸੀ। ਉਸ ਨੂੰ ਅਦਾਲਤ ਨੇ 2020 ਵਿੱਚ ਭਗੌੜਾ ਕਰਾਰ ਦਿੱਤਾ ਸੀ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਐਸਆਈਟੀ ਵੱਲੋਂ ਚਾਰ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ। ਇਨ੍ਹਾਂ ਚਾਰ ਟੀਮਾਂ ਨੇ ਵੱਖ-ਵੱਖ ਰਾਜਾਂ ਵਿੱਚ ਛਾਪੇਮਾਰੀ ਦੌਰਾਨ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। 

 ਇਸਤੋਂ ਇਲਾਵਾ ਮੁਲਜ਼ਮ ਪ੍ਰਦੀਪ ਬਰਗਾੜੀ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਹੈ। ਉਸ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਪਣਾ ਬਿਆਨ ਦਿੱਤਾ ਸੀ। ਉਨ੍ਹਾਂ ਨੇ ਇਸ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਅਤੇ ਹਨੀ ਪ੍ਰੀਤ ਸਿੰਘ ਦਾ ਨਾਂ ਲਿਆ ਸੀ। ਹੁਣ ਮੁਲਜ਼ਮ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਸ ਤੋਂ ਐਸਆਈਟੀ ਵੱਲੋਂ ਪੁੱਛਗਿੱਛ ਕੀਤੀ ਜਾਣੀ ਸੀ। 

ਜਿਸ ਦੀ ਜਾਂਚ ਪੂਰੀ ਹੋ ਚੁੱਕੀ ਹੈ। ਉਸ ਕੋਲੋਂ ਅਜੇ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਅਜਿਹੇ ‘ਚ ਉਸ ਨੂੰ ਸਲਾਖਾਂ ਪਿੱਛੇ ਰੱਖਣਾ ਕਾਨੂੰਨ ਦੇ ਖਿਲਾਫ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੀ ਤਰਫੋਂ ਇਹ ਦਲੀਲ ਦਿੱਤੀ ਗਈ ਸੀ ਕਿ ਜੇਕਰ ਦੋਸ਼ੀ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਉਸ ਨੂੰ ਜ਼ਮਾਨਤ ਦੇ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...