November 14, 2026, 6:36 am
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਇਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31...

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਇਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ; ਬੱਚੇ ਇਸ ਵੈੱਬਸਾਇਟ ‘ਤੇ ਕਰਨ ਅਪਲਾਈ

Published on

----------- Advertisement -----------

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਇਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ 2024 ਤੱਕ ਹੈ। ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ, ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in ਤੇ ਆਨਲਾਇਨ ਅਪਲਾਈ ਕਰ ਸਕਦੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਰਾਸ਼ਟਰੀ ਬਾਲ ਪੁਰਸਕਾਰ ਵਿੱਚ ਇੱਕ ਮੈਡਲ ਹੁੰਦਾ ਹੈ, ਜੋ ਕਿ ਮਾਨਯੋਗ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਹਨਾਂ ਬੱਚਿਆਂ ਨੇ ਅਸਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ, ਜਿਹਨਾਂ ਵਿੱਚ ਅਸਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਧਾਰਨ ਉਪਲੱਬਧੀ ਹਾਸਿਲ ਕੀਤੀ ਹੋਵੇ। ਉਹ ਅਸਧਾਰਨ ਬੱਚੇ ਜਿਹਨਾਂ ਨੇ ਖੇਡਾਂ. ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਜੋ ਕਿ ਰਾਸ਼ਟਰੀ ਪੱਧਰ ਤੇ ਮਾਨਤਾ ਦੇ ਹੱਕਦਾਰ ਹਨ।
ਇਸ ਤੋਂ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ “ਭਾਰਤੀ ਬਾਲ ਕਲਿਆਣ ਪਰਿਸ਼ਦ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵੱਲੋਂ ਕੋਈ ਮਾਨਤਾ ਜਾਂ ਸਹਾਇਤਾ ਨਹੀਂ ਦਿੱਤੀ ਜਾਂਦੀ ਹੈ, ਇਸ ਲਈ “ਭਾਰਤੀ ਬਾਲ ਕਲਿਆਣ ਪਰਿਸ਼ਦ” ਵੱਲੋਂ ਜਾਰੀ ਕਿਸੇ ਵੀ ਤਰ੍ਹਾਂ ਦੇ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇ। ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈੱਬਸਾਇਟ https://awards.gov.in ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ, ਇਸ ਲਈ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ ਤਾਂ ਜੋ ਇੰਨਾਂ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ। ਵਧੇਰੇ ਜਾਣਕਾਰੀ ਲਈ ਰੀਤੂ ਬਾਲਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਫਾਜ਼ਿਲਕਾ ਦੇ ਕਮਰਾ ਨੰਬਰ.405, ਤੀਸਰੀ ਮੰਜਲ, ਡੀ.ਸੀ. ਕੰਪਲੈਕਸ ਫਾਜ਼ਿਲਕਾ ਦੇ ਮੋਬਾਈਲ ਨੰਬਰ 95010 08979, 98782 11599 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...