November 13, 2026, 8:13 pm
----------- Advertisement -----------
HomeNewsLatest Newsਡਾ. ਪ੍ਰਗਿਆ ਜੈਨ ਨੇ ਐਸ.ਐਸ.ਪੀ ਫਰੀਦਕੋਟ ਵਜੋਂ ਸੰਭਾਲਿਆ ਕਾਰਜਭਾਰ

ਡਾ. ਪ੍ਰਗਿਆ ਜੈਨ ਨੇ ਐਸ.ਐਸ.ਪੀ ਫਰੀਦਕੋਟ ਵਜੋਂ ਸੰਭਾਲਿਆ ਕਾਰਜਭਾਰ

Published on

----------- Advertisement -----------

ਫ਼ਰੀਦਕੋਟ 3 ਅਗਸਤ : ਡਾ. ਪ੍ਰਗਿਆ ਜੈਨ, ਆਈ.ਪੀ.ਐਸ ਨੇ ਅੱਜ ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਦਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹ ਸਾਲ 2017 ਬੈਚ ਦੇ ਆਈ.ਪੀ.ਐਸ ਅਫਸਰ ਹਨ ਅਤੇ ਉਨ੍ਹਾਂ ਨੇ ਸਹਾਇਕ ਕਪਤਾਨ ਪੁਲਿਸ, ਮਹਿਲ ਕਲਾਂ (ਬਰਨਾਲਾ) ਵਜੋ ਆਪਣੀ ਸੇਵਾ ਦੀ ਸ਼ੁਰੂਆਤ ਕੀਤੀ। ਇਸ ਉਪਰੰਤ ਉਹ ਕਪਤਾਨ ਪੁਲਿਸ (ਡੀ), ਖੰਨਾ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਜੋਨ-2, ਕਮਿਸ਼ਨਰੇਟ ਜਲੰਧਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਜੋਨ 1 ਅਤੇ 3 (ਹੈਡਕੁਆਟਰ) ਕਮਿਸ਼ਨਰੇਟ ਲੁਧਿਆਣਾ, ਡਿਪਟੀ ਕਮਿਸ਼ਨਰ ਪੁਲਿਸ (ਸਿਟੀ) ਕਮਿਸ਼ਨਰੇਟ ਅੰਮ੍ਰਿਤਸਰ ਅਤੇ ਐਸ.ਐਸ.ਪੀ ਫਾਜਿਲਕਾ ਵਜੋ ਸੇਵਾ ਨਿਭਾ ਚੁੱਕੇ ਹਨ ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜਿਲਕਾ ਵਿਖੇ ਉਨ੍ਹਾਂ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਿਲਾਫ ”ਮਿਸ਼ਨ ਨਿਸ਼ਚੈ” ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ 350 ਡਰੱਗ ਪੈਡਲਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਦਹਾਕੇ ਦੀ ਸਭ ਤੋ ਵੱਡੀ ਅਫੀਮ ਬਰਾਮਦਗੀ ਕੀਤੀ ਗਈ, ਜਿਸ ਵਿੱਚ 66 ਕਿਲੋਗ੍ਰਾਮ ਅਫੀਮ ਬਰਾਮਦ ਹੋਈ।

ਐਨ.ਡੀ.ਪੀ.ਐਸ. ਐਕਟ ਅਧੀਨ 20 ਡਰੱਗ ਸਮਗਲਰਾਂ ਦੀ ਕਰੀਬ 10 ਕਰੋੜ ਦੀ ਸੰਪਤੀ ਜਬਤ ਕਰਵਾਈ ਗਈ। ਬਰਨਾਲਾ ਵਿਖੇ ਮਥੁਰਾ ਅਤੇ ਆਗਰਾ ਗੈਗ ਦਾ ਪਰਦਾਫਾਸ਼ ਕਰਕੇ ਕਰੀਬ 3 ਕਰੋੜ ਨਸ਼ੀਲੀਆਂ ਗੋਲੀਆਂ, ਕੈਪਸੂਲ ਬਰਾਮਦ ਕੀਤੀਆਂ। ਇਸੇ ਤਰ੍ਹਾਂ ਕਮਿਸ਼ਨਰੇਟ ਲੁਧਿਆਣਾ ਵਿਖੇ ਕਰੀਬ 60 ਲੱਖ ਨਸ਼ੀਲੀਆਂ ਗੋਲੀਆਂ ਕੈਪਸੂਲ ਬਰਾਮਦ ਕੀਤੀਆਂ। ਕਪਤਾਨ ਪੁਲਿਸ (ਡੀ), ਖੰਨਾ ਦੀ ਤਾਇਨਾਤੀ ਦੋਰਾਨ ਕਰੀਬ 200 ਹਥਿਆਰ ਬਰਾਮਦ ਕੀਤੇ। ਉਨ੍ਹਾਂ ਨੂੰ ਚੰਗੀਆਂ ਸੇਵਾਵਾਂ ਬਦਲੇ ਡੀ.ਜੀ.ਪੀ ਸਾਹਿਬ ਵੱਲੋ ਕਈ ਵਾਰ ”ਡੀ.ਜੀ.ਪੀ ਕੰਮੇਡੇਸ਼ਨ ਡਿਸਕ”ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ ।

ਉਨ੍ਹਾਂ ਸਮੁੱਚੀ ਪ੍ਰੈਸ ਅਤੇ ਜ਼ਿਲ੍ਹਾ ਫਰੀਦਕੋਟ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ, ਲੁੱਟ-ਖੋਹ ਅਤੇ ਹੋਰ ਗੈਰ-ਸਮਾਜਿਕ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਪੁਲਿਸ ਦਾ ਸਹਿਯੋਗ ਦੇਣ ਤਾਂ ਜੋ ਮਾੜੇ ਅਨਸਰਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...