November 18, 2026, 11:40 pm
----------- Advertisement -----------
HomeNewsBreaking Newsਪ੍ਰਨੀਤ ਕੌਰ ਨੇ ਵੀ ਕੀਤੀ ਅਕਾਲੀ-ਭਾਜਪਾ ਗਠਜੋੜ ਦੀ ਹਮਾਇਤ

ਪ੍ਰਨੀਤ ਕੌਰ ਨੇ ਵੀ ਕੀਤੀ ਅਕਾਲੀ-ਭਾਜਪਾ ਗਠਜੋੜ ਦੀ ਹਮਾਇਤ

Published on

----------- Advertisement -----------
  • ਕਿਹਾ- ਇੱਕ ਨਾਲ ਇੱਕ ਮਿਲ ਕੇ ਬਣਦੇ ਨੇ ਦੋ

ਪਟਿਆਲਾ, 6 ਮਾਰਚ 2024 – ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਰਹੀਆਂ ਹਨ। ਵਿਜੇ ਰੂਪਾਨੀ ਨੇ ਬੀਤੇ ਦਿਨ ਭਾਜਪਾ ਚੰਡੀਗੜ੍ਹ ਦਫ਼ਤਰ ਦਾ ਅਚਨਚੇਤ ਦੌਰਾ ਵੀ ਕੀਤਾ ਸੀ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਭਾਜਪਾ-ਅਕਾਲੀ ਦਲ ਦਾ ਗਠਜੋੜ ਅੰਤਿਮ ਪੜਾਅ ‘ਤੇ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਭਾਜਪਾ-ਅਕਾਲੀ ਦਲ ਗਠਜੋੜ ਦਾ ਸਮਰਥਨ ਕੀਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਜਵਾਬ ਸੀ- ਜੇਕਰ ਇੱਕ ਨਾਲ ਦੂਸਰਾ ਮਿਲ ਜਾਂਦਾ ਹੈ ਤਾਂ ਦੋ ਬਣਦੇ ਹਨ। ਇਸ ਨਾਲ ਤਾਕਤ ਮਿਲਦੀ ਹੈ। ਹੋਰ ਜੋ ਵੀ ਫੈਸਲਾ ਹੋਵੇਗਾ, ਉਹ ਹਾਈਕਮਾਂਡ ਦੇ ਉਪਰਲੇ ਪੱਧਰ ‘ਤੇ ਹੀ ਲਿਆ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਵੀ ਭਾਜਪਾ ਅਤੇ ਅਕਾਲੀ ਦਲ ਗਠਜੋੜ ਦੀ ਸਿਫਾਰਿਸ਼ ਕੀਤੀ ਸੀ। ਕੈਪਟਨ ਨੇ ਕਿਸਾਨਾਂ ਲਈ ਵੀ ਸਿਫਾਰਿਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਜੋ ਵੀ ਕੀਤਾ ਜਾਵੇਗਾ, ਅਸੀਂ ਉਸ ਦੀ ਸਿਫਾਰਿਸ਼ ਜ਼ਰੂਰ ਕਰਾਂਗੇ।

ਭਾਜਪਾ ਸੂਤਰਾਂ ਅਨੁਸਾਰ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ, ਜਿਸ ‘ਚ ਭਾਜਪਾ 5 ਸੀਟਾਂ ‘ਤੇ ਅਤੇ ਅਕਾਲੀ ਦਲ 8 ਸੀਟਾਂ ‘ਤੇ ਚੋਣ ਲੜ ਸਕਦਾ ਹੈ। ਇਸ ਸਬੰਧੀ ਅਜੇ ਐਲਾਨ ਹੋਣਾ ਬਾਕੀ ਹੈ, ਪਰ ਕੋਈ ਵੀ ਲੀਡਰ ਇਸ ਬਾਰੇ ਖੁੱਲ੍ਹ ਕੇ ਬੋਲ ਨਹੀਂ ਰਿਹਾ ਹੈ। ਕਿਸਾਨਾਂ ਦੇ ਅੰਦੋਲਨ ਕਾਰਨ ਇਸ ਐਲਾਨ ਵਿੱਚ ਕੁਝ ਸਮਾਂ ਲੱਗ ਸਕਦਾ ਹੈ। ਇਹੀ ਕਾਰਨ ਹੈ ਕਿ ਭਾਜਪਾ ਨੇ ਆਪਣੀ ਪਹਿਲੀ ਸੂਚੀ ਵਿੱਚ ਪੰਜਾਬ ਦੀ ਕਿਸੇ ਵੀ ਸੀਟ ਤੋਂ ਉਮੀਦਵਾਰਾਂ ਦਾ ਐਲਾਨ ਤੱਕ ਨਹੀਂ ਕੀਤਾ।

ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਟਿਕਟ ਮਿਲਣੀ ਯਕੀਨੀ ਹੈ। ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਚੋਣ ਲੜਨ ਤੋਂ ਇਨਕਾਰ ਕਰ ਚੁੱਕੇ ਹਨ। ਇਸ ਦੇ ਨਾਲ ਹੀ ਕੱਲ੍ਹ ਉਹ ਖੁਦ ਆਪਣੀ ਬੇਟੀ ਜੈ ਇੰਦਰ ਕੌਰ ਨਾਲ ਦਿੱਲੀ ਗਏ ਸਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਪ੍ਰਨੀਤ ਕੌਰ ਦੀ ਟਿਕਟ ਨੂੰ ਲੈ ਕੇ ਵੀ ਗੱਲਬਾਤ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...