May 18, 2024, 9:51 pm
----------- Advertisement -----------
HomeNewsBreaking Newsਪਟਿਆਲਾ 'ਚ ਪ੍ਰਚਾਰ ਦੌਰਾਨ ਹੋਈ ਕਿਸਾਨ ਦੀ ਮੌਤ 'ਤੇ ਪ੍ਰਨੀਤ ਕੌਰ ਨੇ...

ਪਟਿਆਲਾ ‘ਚ ਪ੍ਰਚਾਰ ਦੌਰਾਨ ਹੋਈ ਕਿਸਾਨ ਦੀ ਮੌਤ ‘ਤੇ ਪ੍ਰਨੀਤ ਕੌਰ ਨੇ ਪ੍ਰਗਟਾਇਆ ਦੁੱਖ, ਚੋਣ ਪ੍ਰੋਗਰਾਮ ਕੀਤੇ ਰੱਦ

Published on

----------- Advertisement -----------

ਪਟਿਆਲਾ, 5 ਮਈ 2024 – ਭਾਜਪਾ ਦੀ ਸੀਨੀਅਰ ਆਗੂ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਪਿੰਡ ਸਹੇੜੀ ਵਿਖੇ ਪ੍ਰਚਾਰ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਅਤੇ ਦੁਖੀ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ, ਪ੍ਰਨੀਤ ਕੌਰ ਨੇ ਅਗਲੇ 2 ਦਿਨਾਂ ਲਈ ਆਪਣੇ ਸਾਰੇ ਪ੍ਰਚਾਰ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ।

ਦੁਖੀ ਪਰਿਵਾਰ ਨੂੰ ਭੇਜੇ ਗਏ ਆਪਣੇ ਸੰਦੇਸ਼ ਵਿੱਚ ਪ੍ਰਨੀਤ ਕੌਰ ਨੇ ਕਿਹਾ “ਮੈਂ ਕਿਸਾਨ ਸੁਰਿੰਦਰ ਪਾਲ ਸਿੰਘ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ, ਜਿਸ ਦੀ ਬਦਕਿਸਮਤੀ ਨਾਲ ਮੌਤ ਹੋ ਗਈ ਹੈ।” ਉਨ੍ਹਾਂ ਕਿਹਾ, “ਮੈਂ ਅਤੇ ਮੇਰਾ ਪਰਿਵਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਅਤੇ ਅੱਗੇ ਵੀ ਖੜ੍ਹੇ ਰਹਾਂਗੇ।”

ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨਾਂ ਨਾਲ ਉਨ੍ਹਾਂ ਦੇ ਪਰਿਵਾਰ ਦੀ ਲੰਬੀ ਸਾਂਝ ਰਹੀ ਹੈ ਅਤੇ ਸਾਰੇ ਕਿਸਾਨ ਉਨ੍ਹਾਂ ਲਈ ਭੈਣ-ਭਰਾ ਵਾਂਗ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਆਖਰੀ ਸਾਹ ਤੱਕ ਕਿਸਾਨਾਂ ਨਾਲ ਖੜ੍ਹਾ ਰਹੇਗਾ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਲਵਲ ‘ਚ ਕੂਲਰ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਪਲਵਲ ਦੇ ਹੋਡਲ-ਪੁਨਹਾਨਾ ਮੋੜ 'ਤੇ ਬੋਰਕਾ ਪਿੰਡ ਨੇੜੇ ਸਥਿਤ ਕੂਲਰ ਬਣਾਉਣ ਵਾਲੀ ਫੈਕਟਰੀ 'ਚ...

ਵੱਧਦੀ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ ਅਤੇ ਹਰਿਆਣਾ ਵਿੱਚ ਬਹੁਤ ਗਰਮੀ ਪੈ ਰਹੀ ਹੈ। ਹਰਿਆਣਾ ਤੋਂ ਬਾਅਦ ਪੰਜਾਬ ਵਿੱਚ...

ਅਨਿਲ ਕਪੂਰ ਨੇ ਫਿਲਮ ਹਾਊਸਫੁੱਲ 5 ਨਹੀਂ ਦੇਣਗੇ ਦਿਖਾਈ, ਜਾਣੋ ਵਜ੍ਹਾ

ਅਨਿਲ ਕਪੂਰ ਫਿਲਮ ਹਾਊਸਫੁੱਲ 5 'ਚ ਨਜ਼ਰ ਨਹੀਂ ਆਉਣਗੇ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ...

ਹਿਮਾਚਲ ਦੇ 9 ਜ਼ਿਲ੍ਹਿਆਂ ‘ਚ ਗਰਮੀ ਦਾ ਕਹਿਰ, 24 ਘੰਟੇ ਗਰਮੀ ਦੀ ਲਹਿਰ ਦੀ ਚੇਤਾਵਨੀ

ਦੇਸ਼ ਦੇ ਮੈਦਾਨੀ ਸੂਬਿਆਂ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ 'ਚ ਵੀ ਗਰਮੀ ਸ਼ੁਰੂ ਹੋ ਗਈ...

ਫਾਜ਼ਿਲਕਾ ‘ਚ ਕਮਿਸ਼ਨਰ ਦਫਤਰ ‘ਚ ਮੁਲਾਜ਼ਮਾਂ ਦੀ ਭੀੜ, ਸਿਹਤ ਦਾ ਹਵਾਲਾ ਦਿੰਦੇ ਹੋਏ ਚੋਣ ਡਿਊਟੀ ਤੋਂ ਛੁੱਟੀ ਦੀ ਮੰਗ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਵਾਲੇ ਦਿਨ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ...

ਲੁਧਿਆਣਾ ‘ਚ ਹੌਜ਼ਰੀ ਵਪਾਰੀਆਂ ਦਾ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ

ਹੌਜ਼ਰੀ ਵਪਾਰੀਆਂ ਨੇ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀਆਂ...

ਖੰਨਾ ਪੁਲਿਸ ਨੇ ਚਾਰ ਨਸ਼ਾ ਤਸਕਰ ਕੀਤੇ ਕਾਬੂ: 3 ਕਿਲੋ ਅਫੀਮ ਤੇ 1 ਲੱਖ ਰੁਪਏ ਵੀ ਹੋਏ ਬਰਾਮਦ

ਖੰਨਾ ਪੁਲਿਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਧਦੀ ਚੌਕਸੀ ਦਰਮਿਆਨ 4 ਨਸ਼ਾ ਤਸਕਰਾਂ...

22 ਮਈ ਨੂੰ ਚੰਡੀਗੜ੍ਹ ‘ਚ ਆਉਣਗੇ ਕੇਂਦਰੀ ਮੰਤਰੀ ਨਿਤਿਨ ਗਡਕਰੀ

22 ਮਈ ਨੂੰ ਚੰਡੀਗੜ੍ਹ 'ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਜਨ ਸਭਾ ਦਾ ਆਯੋਜਨ...

ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੀ ਰੈਲੀ ਦੌਰਾਨ ਹੋਈ ਗੋਲੀਬਾਰੀ, ਵਰਕਰ ਜ਼ਖ਼ਮੀ

ਅੰਮ੍ਰਿਤਸਰ 'ਚ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੀ ਚੋਣ ਰੈਲੀ 'ਚ ਜਾ ਰਹੇ ਵਰਕਰਾਂ 'ਤੇ...