November 19, 2026, 10:38 am
----------- Advertisement -----------
HomeNewsBreaking Newsਪ੍ਰਨੀਤ ਕੌਰ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਪਟਿਆਲੇ ਦੇ ਨਵੇਂ ਬੱਸ...

ਪ੍ਰਨੀਤ ਕੌਰ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਪਟਿਆਲੇ ਦੇ ਨਵੇਂ ਬੱਸ ਸਟੈਂਡ ਦੇ ਨੇੜੇ ਫਲਾਈਓਵਰ ਬਣਾਉਣ ਦੀ ਰੱਖੀ ਮੰਗ

Published on

----------- Advertisement -----------
  • ਟੋਲ ਤੋਂ ਛੋਟ ਲਈ ਪੰਜਾਬ ਦੇ ਨੰਬਰਦਾਰਾਂ ਦੀ ਬੇਨਤੀ ਨੂੰ ਵੀ ਕੇਂਦਰੀ ਮੰਤਰੀ ਕੋਲ ਰੱਖਿਆ

ਪਟਿਆਲਾ/ਦਿੱਲੀ, 23 ਦਸੰਬਰ 2023 – ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਬੀਤੇ ਦਿਨ 22 ਦਸੰਬਰ ਨੂੰ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ।

ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੀਆਂ ਕੁਝ ਮੰਗਾਂ ਉਠਾਉਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ ਸੀ। ਪਹਿਲੀ ਮੰਗ ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ ਦੋ ਮਾਰਗੀ ਫਲਾਈਓਵਰ ਦੀ ਉਸਾਰੀ ਦੇ ਨਵੇਂ ਪ੍ਰੋਜੈਕਟ ਦੀ ਹੈ ਤਾਂ ਜੋ ਸੌਖੀ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।”

ਇਸ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਦਿੰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ, “ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਨਵੇਂ ਅੰਤਰਰਾਜੀ ਬੱਸ ਟਰਮੀਨਲ ਦੇ ਨਿਰਮਾਣ ਨਾਲ ਸਰਹਿੰਦ ਬਾਈਪਾਸ ਤੋਂ ਪੰਜਾਬੀ ਯੂਨੀਵਰਸਿਟੀ ਤੱਕ ਦੀ ਆਵਾਜਾਈ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਇਸ ਸੈਕਸ਼ਨ ‘ਤੇ ਆਵਾਜਾਈ ਦੇ ਸੁਤੰਤਰ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ NH-7 ਦੇ ਬਾਈਪਾਸ ਜੰਕਸ਼ਨ ਦੇ ਸੁਧਾਰ ਦੀ ਸਖ਼ਤ ਲੋੜ ਹੈ।”

ਉਨ੍ਹਾਂ ਅੱਗੇ ਕਿਹਾ, “ਮੈਂ ਮੰਤਰੀ ਨੂੰ 593.25 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਇੱਕ ਵਿਸਤ੍ਰਿਤ ਪ੍ਰਸਤਾਵ ਪੇਸ਼ ਕੀਤਾ ਹੈ, ਜਿਸ ਵਿੱਚ ਪਟਿਆਲਾ ਸ਼ਹਿਰ ਵਾਲੇ ਪਾਸੇ ਤੋਂ ਇੱਕ ਫਲਾਈਓਵਰ ਬਣਾਉਣ ਅਤੇ ਇਸ ਜੰਕਸ਼ਨ ‘ਤੇ ਨਵੇਂ ਬਣੇ ਫਲਾਈਓਵਰ ਨਾਲ ਟ੍ਰੈਫਿਕ ਨੂੰ ਪਟਿਆਲਾ ਸਾਈਡ ਤੋਂ ਪੰਜਾਬੀ ਯੂਨੀਵਰਸਿਟੀ ਨੇੜੇ ਵਹੀਕਲ ਅੰਡਰਪਾਸ ਤੱਕ ਜੋੜਨ ਦਾ ਪ੍ਰਸਤਾਵ ਦਿੱਤਾ ਗਿਆ ਹੈ। ਨਾਲ ਹੀ ਸਾਈਡ ਡਰੇਨ ਦੇ ਨਾਲ-ਨਾਲ 7.00 ਮੀਟਰ ਚੌੜੀ ਸਰਵਿਸ ਰੋਡ ਅਤੇ ਪਟਿਆਲਾ ਨੂੰ ਜਾਣ ਵਾਲੀ ਅਰਬਨ ਅਸਟੇਟ ਦੀ ਆਵਾਜਾਈ ਲਈ ਇੱਕ ਨਵਾਂ ਅੰਡਰਪਾਸ ਦੇ ਨਿਰਮਾਣ ਦੀ ਵੀ ਮੰਗ ਰੱਖੀ ਗਈ ਹੈ।”

ਪ੍ਰਨੀਤ ਕੌਰ ਨੇ ਪੰਜਾਬ ਨੰਬਰਦਾਰ ਯੂਨੀਅਨ ਦਾ ਇੱਕ ਮੰਗ ਪੱਤਰ ਵੀ ਸੌਂਪਿਆ ਜਿਸ ਵਿੱਚ ਉਨ੍ਹਾਂ ਨੇ ਮੰਤਰਾਲੇ ਨੂੰ ਟੋਲ ਅਦਾ ਕਰਨ ਤੋਂ ਛੋਟ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਉਨ੍ਹਾਂ ਨੂੰ ਨਿਯਮਤ ਤੌਰ ‘ਤੇ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਜਾਣਾ ਪੈਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...