September 20, 2026, 4:14 am
----------- Advertisement -----------
HomeNewsLatest Newsਪ੍ਰਨੀਤ ਕੌਰ ਨੇ ਕਾਂਗਰਸ ਦੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ, ਪੜ੍ਹੋ...

ਪ੍ਰਨੀਤ ਕੌਰ ਨੇ ਕਾਂਗਰਸ ਦੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ, ਪੜ੍ਹੋ ਕੀ ਕਿਹਾ

Published on

----------- Advertisement -----------

ਦਿੱਲੀ, 6 ਫਰਵਰੀ: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਅੱਜ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ਪਾਰਟੀ ‘ਤੇ ਪਲਟਵਾਰ ਕੀਤਾ ਹੈ। ਕਾਂਗਰਸ ਦੇ ਅਨੁਸ਼ਾਸਨੀ ਐਕਸ਼ਨ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੂੰ ਲਿਖੇ ਆਪਣੇ ਪੱਤਰ ਵਿੱਚ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇੱਕ ਵਿਅਕਤੀ ਜਿਸਨੇ ਸ੍ਰੀਮਤੀ ਗਾਂਧੀ ਦੇ ਵਿਦੇਸ਼ੀ ਨਾਗਰਿਕ ਹੋਣ ਦੇ ਮੁੱਦੇ ‘ਤੇ 1999 ਵਿੱਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ, ਅਤੇ 20 ਸਾਲ 2019 ਤੱਕ ਪਾਰਟੀ ਤੋਂ ਬਾਹਰ ਰਿਹਾ ਸੀ, ਅਤੇ ਜਿਸਨੂੰ ਖੁਦ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ, ਹੁਣ ਇੱਕ ਅਖੌਤੀ ਅਨੁਸ਼ਾਸਨੀ ਮਾਮਲੇ ‘ਤੇ ਮੇਰੇ ‘ਤੇ ਸਵਾਲ ਕਰ ਰਿਹਾ ਹੈ।”

ਪੰਜਾਬ ਆਗੂਆਂ ਬਾਰੇ ਗੱਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, “ਪੰਜਾਬ ਦੇ ਜਿਹੜੇ ਕਾਂਗਰਸੀਆਂ ਨੇ ਮੇਰੇ ‘ਤੇ ਇਲਜ਼ਾਮ ਲਾਏ ਹਨ, ਉਹ ਉਹ ਲੋਕ ਹਨ, ਜਿਨ੍ਹਾਂ ਦੇ ਖਿਲਾਫ ਬਹੁਤ ਸਾਰੇ ਮਾਮਲੇ ਪੈਂਡਿੰਗ ਪਏ ਹਨ। ਜੇਕਰ ਤੁਸੀਂ ਮੇਰੇ ਪਤੀ ਨੂੰ ਫ਼ੋਨ ਕਰੋ ਜੋ ਉਸ ਸਮੇਂ ਮੁੱਖ ਮੰਤਰੀ ਸਨ, ਤਾਂ ਉਹ ਤੁਹਾਨੂੰ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਦੀ ਰੱਖਿਆ ਇਸ ਲਈ ਕੀਤੀ ਸੀ ਕਿਉਂਕਿ ਇਹ ਆਪਣੀ ਪਾਰਟੀ ਦੇ ਸਨ। ਹਾਲਾਂਕਿ ਮੈਨੂੰ ਲੱਗਦਾ ਹੈ ਕਿ ਤੁਸੀਂ ਅਜਿਹਾ ਨਹੀਂ ਕਰੋਗੇ।”

ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਣਗੇ, “ਮੈਂ ਹਮੇਸ਼ਾ ਆਪਣੇ ਹਲਕੇ, ਹਲਕਾ ਵਾਸੀਆਂ ਅਤੇ ਆਪਣੇ ਰਾਜ ਪੰਜਾਬ ਦੇ ਨਾਲ ਖੜੀ ਹਾਂ ਅਤੇ ਉਨ੍ਹਾਂ ਦੇ ਮੁੱਦੇ ਉਠਾਏ ਹਨ, ਚਾਹੇ ਕੋਈ ਵੀ ਸਰਕਾਰ ਸੱਤਾ ਵਿੱਚ ਹੋਵੇ। ਮੈਂ ਉਮੀਦ ਕਰਦੀ ਹਾਂ ਕਿ ਤੁਸੀਂ ਜਾਣਦੇ ਹੋਵੋਗੇ ਕਿ ਕਿਸੇ ਵੀ ਰਾਜ ਵਿੱਚ ਕਾਂਗਰਸ ਸਰਕਾਰ ਦੇ ਹਰ ਮੰਤਰੀ ਨੂੰ ਆਪਣੇ ਵਿਭਾਗ ਦੇ ਕੇਂਦਰੀ ਸਰਕਾਰ ਦੇ ਮੰਤਰੀ ਨੂੰ ਮਿਲਣਾ ਹੁੰਦਾ ਹੈ, ਜੋਕਿ ਇਸ ਮਾਮਲੇ ਵਿੱਚ ਭਾਜਪਾ ਸਰਕਾਰ ਹੈ, ਆਪਣੇ ਰਾਜ ਦੇ ਮਸਲੇ ਹੱਲ ਕਰਵਾਉਣ ਲਈ। ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਵਿੱਚ ਅਜਿਹਾ ਕੀਤਾ ਗਿਆ ਸੀ ਅਤੇ ਅੱਜ ਮੈਨੂੰ ਯਕੀਨ ਹੈ ਕਿ ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਵੀ ਕਾਂਗਰਸ ਸਰਕਾਰ ਵੱਲੋਂ ਅਜਿਹਾ ਹੀ ਕੀਤਾ ਜਾ ਰਿਹਾ ਹੈ। ਮੈਂ ਵੀ ਅਜਿਹੇ ਮੁੱਦਿਆਂ ਨੂੰ ਹੱਲ ਕਰਨ ਲਈ ਹਮੇਸ਼ਾ ਰਾਜ ਅਤੇ ਕੇਂਦਰ ਸਰਕਾਰ ਨੂੰ ਮਿਲਦੀ ਰਹਾਂਗੀ, ਚਾਹੇ ਤੁਸੀਂ ਪਸੰਦ ਕਰੋ ਜਾਂ ਨਾ।”

ਪ੍ਰਨੀਤ ਕੌਰ ਨੇ ਪੱਤਰ ਦੀ ਸਮਾਪਤੀ ਇਹ ਕਹਿ ਕੇ ਕੀਤੀ, “ਗੱਲ ਰਹੀ ਮੇਰੇ ਵਿਰੁੱਧ ਕਾਰਵਾਈ ਦੀ ਤਾਂ ਤੁਸੀਂ ਜੋ ਚਾਹੋ ਕਾਰਵਾਈ ਕਰਨਾ ਚਾਹੁੰਦੇ ਹੋ ਉਹ ਕਰ ਸਕਦੇ ਹੋ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...