September 20, 2026, 4:12 am
----------- Advertisement -----------
HomeNewsLatest Newsਪੰਜਾਬ ਸਰਕਾਰ ਖ਼ਿਲਾਫ਼ ਪ੍ਰਨੀਤ ਕੌਰ ਨੇ ਔਰਤਾਂ ਦੇ ਵੱਡੇ ਇਕੱਠ ਸਮੇਤ ਕੀਤਾ...

ਪੰਜਾਬ ਸਰਕਾਰ ਖ਼ਿਲਾਫ਼ ਪ੍ਰਨੀਤ ਕੌਰ ਨੇ ਔਰਤਾਂ ਦੇ ਵੱਡੇ ਇਕੱਠ ਸਮੇਤ ਕੀਤਾ ਭਾਰੀ ਰੋਸ ਪ੍ਰਦਰਸ਼ਨ, ਡੀਸੀ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ

Published on

----------- Advertisement -----------

ਪਟਿਆਲਾ, 25 ਅਗਸਤ: ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪੰਜਾਬ ਦੇ ਵੱਖ-ਵੱਖ ਹਲਕਿਆਂ ਦੀਆਂ ਔਰਤਾਂ ਸਮੇਤ ਪੰਜਾਬ ਸਰਕਾਰ ਖ਼ਿਲਾਫ਼ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਮਗਰੋਂ ਓਹਨਾ ਨੇ ਡੀਸੀ ਪਟਿਆਲਾ ਨੂੰ ਪੰਜਾਬ ਸਰਕਾਰ ਨਾਮ ਇਕ ਮੈਮੋਰੰਡਮ ਵੀ ਸੌਂਪਿਆ। ਪ੍ਰਨੀਤ ਕੌਰ ਨਾਲ ਪੰਜਾਬ ਭਰ ਦੀਆਂ ਹਜ਼ਾਰਾਂ ਬੀਬੀਆਂ ਨੇ ਵੀ ਸ਼ਿਰਕਤ ਕੀਤੀ। ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਉਹ ਇੱਕ ਵਾਰ ਚੁਣੇ ਜਾਣ ‘ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਵੇਗੀ। ਪਰ ਹੁਣ 6 ਮਹੀਨੇ ਹੋ ਗਏ ਹਨ ਅਤੇ ਸਰਕਾਰ ਵੱਲੋਂ ਆਪਣੇ ਇਸ ਵੱਡੇ ਚੋਣ ਵਾਅਦੇ ਨੂੰ ਪੂਰੇ ਕਰਨ ਦੇ ਕੋਈ ਸੰਕੇਤ ਨਹੀਂ ਦਿਖਾਈ ਦੇ ਰਹੇ।”

ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਲਾਗੂ ਨਾ ਕੀਤੇ ਜਾਣ ਕਾਰਨ ਔਰਤਾਂ ਵਿੱਚ ਰੋਸ ਵੱਧ ਰਿਹਾ ਹੈ ਕਿਉਂਕਿ ਉਹ ਸਰਕਾਰ ਵੱਲੋਂ ਪੂਰੀ ਤਰ੍ਹਾਂ ਠੱਗਿਆ ਮਹਿਸੂਸ ਕਰ ਰਹੀਆਂ ਹਨ। ਇਹ ਸਾਡਾ ਬਣਦਾ ਹੱਕ ਹੈ, ਜਿਸ ਦਾ ਸਰਕਾਰ ਵੱਲੋਂ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ ਅਤੇ ਜੇਕਰ ਪੰਜਾਬ ਸਰਕਾਰ ਅਕਤੂਬਰ ਤੱਕ ਇਸ ਗਾਰੰਟੀ ਨੂੰ ਪੂਰਾ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਅਸੀਂ ਪੰਜਾਬ ਭਰ ਵਿੱਚ ਉਨ੍ਹਾਂ ਦੇ ਖਿਲਾਫ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਾਂਗੇ।”

ਪਟਿਆਲਾ ਦੀ ਡੀ.ਸੀ ਸਾਕਸ਼ੀ ਸਾਹਨੀ ਨੂੰ ਪ੍ਰਨੀਤ ਕੌਰ ਨੇ ਮੰਗ ਪੱਤਰ ਸੌਂਪਦਿਆਂ ਕਿਹਾ ਕਿ “ਮੈਂ ਪੰਜਾਬ ਦੀਆਂ ਔਰਤਾਂ ਦੀ ਨੁਮਾਇੰਦਗੀ ਕਰਦੇ ਹੋਏ ਤੁਹਾਡੇ ਸਾਹਮਣੇ ਖੜ੍ਹੀ ਹਾਂ ਅਤੇ ਅਸੀਂ ਸੂਬਾ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹ ਆਮ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਤੁਰੰਤ ਪੂਰਾ ਕਰਨ। ਮੈਂ ਤੁਹਾਡੇ ਰਾਹੀਂ ਸਰਕਾਰ ਨੂੰ ਸਾਡੇ ਵਿਰੁੱਧ ਜੋ ਬਦਲਾਖੋਰੀ ਦੀ ਰਾਜਨੀਤੀ ਕਰ ਰਹੇ ਹਨ, ਉਸ ਖ਼ਿਲਾਫ਼ ਵੀ ਧਿਆਨ ਦਵਾਉਂਦੀ ਹਾਂ ਅਤੇ ਅਸੀਂ ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ। ਸਾਡੇ ਐਮਸੀ ਨੂੰ ਸਿਰਫ਼ ਇਸ ਲਈ ਨਿਸ਼ਾਨਾ ਬਣਾਉਣਾ ਕਿਉਂਕਿ ਅਸੀਂ ਵਿਰੋਧੀ ਧਿਰ ਵਿੱਚ ਹਾਂ, ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਹੈ ਅਤੇ ਇਸ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...