September 11, 2026, 1:05 am
----------- Advertisement -----------
HomeNewsLatest Newsਜਾਖੜ ਤੇ ਅਸਾਮ ਦੇ ਮੁੱਖ ਮੰਤਰੀ ਹਿੰਮਤਾ ਬਿਸਵਾ ਦੀ ਅਗਵਾਈ 'ਚ ਕਾਗਜ਼...

ਜਾਖੜ ਤੇ ਅਸਾਮ ਦੇ ਮੁੱਖ ਮੰਤਰੀ ਹਿੰਮਤਾ ਬਿਸਵਾ ਦੀ ਅਗਵਾਈ ‘ਚ ਕਾਗਜ਼ ਦਾਖਲ ਕਰਨਗੇ ਪ੍ਰਨੀਤ ਕੌਰ

Published on

----------- Advertisement -----------

ਚੰਡੀਗੜ੍ਹ, 12 ਮਈ (ਬਲਜੀਤ ਮਰਵਾਹਾ): ‘ਬੀਬੀ ਪ੍ਰਨੀਤ ਕੌਰ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਅਸਾਮ ਦੇ ਮੁੱਖ ਮੰਤਰੀ ਹਿੰਮਤਾ ਬਿਸਵਾ ਸਰਮਾ ਦੀ ਅਗਵਾਈ ਚ ਕਾਗਜ਼ ਦਾਖਲ ਕਰਨਗੇ। ਲੋਕ ਸਭਾ ਚੋਣਾਂ ਚ ਭਾਜਪਾ ਉਮੀਦਵਾਰਾਂ ਦੀ ਨੌਮੀਨੇਸ਼ਨ ਦੇ ਆਖਰੀ ਗੇੜ ਦੀਆਂ ਤਿਆਰੀਆਂ ਮੁਕੰਮਲ ਹਨ। ਮੰਗਲਵਾਰ ਤਕ ਕਾਗਜ਼ ਭਰਨ ਦੀ ਪ੍ਰਕਿਰਿਆ ਖਤਮ ਕਰਨ ਉਪਰੰਤ ਭਾਜਪਾ ਉਮੀਦਵਾਰ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦੇਣਗੇ।’

ਇਹ ਜਾਣਕਾਰੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਇੱਕ ਬਿਆਨ ਰਾਹੀਂ ਦਿੱਤੀ। ਰਾਠੌਰ ਨੇ ਦੱਸਿਆ ਕਿ ਸੋਮਵਾਰ ਨੂੰ ਪਟਿਆਲਾ ਤੋਂ ਭਾਜਪਾ ‌‌ਉਮੀਦਵਾਰ ਬੀਬੀ ਪ੍ਰਨੀਤ ਕੌਰ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਚ ਕਾਗਜ਼ ਦਾਖਲ ਕਰਨਗੇ। ਇਸ ਮੌਕੇ ਅਸਾਮ ਦੇ ਮੁੱਖ ਮੰਤਰੀ ਹੇਮਤਾ ਵਿਸਵਾ ਸਰਮਾ ਤੇ ਹੋਰ ਭਾਜਪਾ ਦੇ ਸੀਨੀਅਰ ਆਗੂ ‌ਵੀ ਮੌਜੂਦ ਰਹਿਣਗੇ। ਇਸੇ ਤਰ੍ਹਾਂ ਸੋਮਵਾਰ ਨੂੰ ਹੀ ਸੰਗਰੂਰ ਤੋਂ ਬੀਜੇਪੀ ਉਮੀਦਵਾਰ ਅਰਵਿੰਦ ਖੰਨਾ ਵੀ ਸੂਬਾ ਪ੍ਰਧਾਨ ਸੁਨੀਲ ਜਾਖੜ ਹੋਰ ਭਾਜਪਾ ਆਗੂਆਂ ‌ਦੀ ਹਾਜ਼ਰੀ ਚ ਨੌਮੀਨੇਸ਼ਨ ‌ਕਰਨਗੇ।

ਇਸੇ ਤਰ੍ਹਾਂ ਸੋਮਵਾਰ ਨੂੰ ਹੀ ਹੁਸ਼ਿਆਰਪੁਰ ਤੋਂ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦੀ ਅਗਵਾਈ ਚ ਕਾਗਜ਼ ਦਾਖਲ ਕਰਨਗੇ। ਇਸੇ ਤਰ੍ਹਾਂ ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਵੀ ਸੋਮਵਾਰ ਨੂੰ ਹੀ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਨਾਲ ਨੌਮੀਨੇਸ਼ਨ ਕਰਨਗੇ। ਇਸ ਮੌਕੇ ਸੀਨੀਅਰ ਭਾਜਪਾ ਆਗੂ ਮੌਜੂਦ ਰਹਿਣਗੇ।

ਸੋਮਵਾਰ ਨੂੰ ਹੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਭਾਜਪਾ ਉਮੀਦਵਾਰ ਗੇਜਾ ਰਾਮ ਵਾਲਮੀਕਿ ਕਾਗਜ਼ ਦਾਖਲ ਕਰਨਗੇ। ਇਸ ਮੌਕੇ ਭਾਜਪਾ ਦੇ ਕੌਮੀ ਆਗੂ ਪ੍ਰੇਮ ਚੰਦ ਵੇਰਵਾ ਤੇ ਕੇਂਦਰੀ ਮੰਤਰੀ ਸ਼੍ਰੀਮਤੀ ਮਿਨਾਕਸ਼ੀ ਲੇਖੀ ਅਤੇ ਹੋਰ ਭਾਜਪਾ ਆਗੂ ਵੀ ਹਾਜ਼ਰ ਹੋਣਗੇ। ਇਸੇ ਤਰ੍ਹਾਂ ਬਠਿੰਡਾ ਤੋਂ ਬੀਬੀ ਪਰਮਪਾਲ ਕੌਰ ਸਿੱਧੂ ਮਲੂਕਾ ਵੀ ਸੋਮਵਾਰ ਨੂੰ ਹੀ ਆਪਣੇ ਕਾਗਜ਼ ਦਾਖਲ ਕਰਨਗੇ। ਇਸ ਮੌਕੇ ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ ਹਾਜ਼ਰ ਰਹਿਣਗੇ ਤੇ ਭਾਜਪਾ ਆਗੂ ਮੌਜੂਦ ਰਹਿਣਗੇ। ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ 14 ਮਈ ਮੰਗਲਵਾਰ ਨੂੰ ਕਾਗਜ਼ ਦਾਖਲ ਕਰਨਗੇ। ਇਸ ਮੌਕੇ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਗਜਿੰਦਰ ਸਿੰਘ ਸ਼ੇਖਾਵਤ, ਮੁੱਖ ਮੰਤਰੀ ਉੱਤਰਾਖੰਡ ਪੁਸ਼ਕਰ ਧਾਮੀ ਤੇ ਭਾਜਪਾ ਆਗੂ ਦੀਆ ਕੁਮਾਰੀ ਜੀ ਤੇ ਹੋਰ ਭਾਜਪਾ ਆਗੂ ਮੌਜੂਦ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...