November 6, 2026, 10:27 am
----------- Advertisement -----------
HomeNewsLatest Newsਕਾਂਗਰਸ ਪਾਰਟੀ 'ਚ ਤਣਾਅ ਦਾ ਮਾਹੌਲ, ਪੜ੍ਹੋ ਕੀ ਹੈ ਪੂਰਾ ਮਾਮਲਾ

ਕਾਂਗਰਸ ਪਾਰਟੀ ‘ਚ ਤਣਾਅ ਦਾ ਮਾਹੌਲ, ਪੜ੍ਹੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਪੰਜਾਬ ਯੂਥ ਕਾਂਗਰਸ ਵਿੱਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਨੂੰ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਲਾਹ ਦਿੱਤੀ ਹੈ।

ਉਧਰ ਅਕਸ਼ੈ ਸ਼ਰਮਾ ਨੇ ਪ੍ਰਧਾਨ  ਦੇ ਅਹੁਦੇ ‘ਤੇ ਆਪਣੇ ਆਪ ਨੂੰ ਜੇਤੂ ਐਲਾਨ ਦਿੱਤਾ ਹੈ। ਇਹ ਵੀ ਦੋਸ਼ ਲਾਇਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੇ ਜਾਅਲੀ ਵੋਟਾਂ ਦਾ ਹਵਾਲਾ ਦੇ ਕੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਨੂੰ ਜੇਤੂ ਕਰਾਰ ਦਿੱਤਾ ਹੈ। ਇਸ ਤੋਂ ਬਾਅਦ ਰਾਜਾ ਵੜਿੰਗ ਨੇ ਮੋਹਿਤ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ ਯੂਥ ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਸਹੁੰ ਵੀ ਚੁਕਾਈ ਗਈ। 

 ਯੂਥ ਕਾਂਗਰਸ ਦੋ ਧੜਿਆਂ ਵਿੱਚ ਵੰਡੀ ਹੋਈ ਹੈ। ਇੱਕ ਧੜਾ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਦਾ ਹੈ, ਜੋ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ, ਜਦਕਿ ਦੂਜਾ ਧੜਾ ਅਕਸ਼ੈ ਸ਼ਰਮਾ ਦਾ ਹੈ, ਜੋ ਆਪਣੇ ਹੀ ਅਹੁਦੇ ਲਈ ਜਿੱਤ ਦਾ ਦਾਅਵਾ ਕਰ ਰਹੇ ਹਨ। ਅਕਸ਼ੈ ਸ਼ਰਮਾ ਦੇ ਨਾਲ ਕਰੀਬ 600 ਵਰਕਰ ਅਤੇ ਹਲਕਾ ਇੰਚਾਰਜ ਦੱਸੇ ਜਾ ਰਹੇ ਹਨ।ਇਹ ਵਿਵਾਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਆਗੂਆਂ ਤੱਕ ਵੀ ਪਹੁੰਚ ਗਿਆ ਹੈ।   

ਮੋਹਿਤ ਮਹਿੰਦਰਾ ਨੂੰ ਪ੍ਰਧਾਨ ਨਿਯੁਕਤ ਕਰਨ ਤੋਂ ਬਾਅਦ ਅਕਸ਼ੈ ਸ਼ਰਮਾ ਨੇ ਪ੍ਰਧਾਨ ਦੇ ਅਹੁਦੇ ‘ਤੇ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ। ਪਰ ਮੋਹਿਤ ਮਹਿੰਦਰਾ ਨੂੰ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅਕਸੈ ਸ਼ਰਮਾ ਦੀ ਅਗਵਾਈ ਹੇਠ 600 ਦੇ ਕਰੀਬ ਨੌਜਵਾਨ ਵਰਕਰਾਂ ਨੇ ਦਿੱਲੀ ਜਾ ਕੇ ਕਾਂਗਰਸ ਹਾਈ ਕਮਾਂਡ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਅਕਸ਼ੈ ਸ਼ਰਮਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਧੜੇ ਦੇ ਸਾਰੇ ਇੰਚਾਰਜ ਅਤੇ ਹੋਰ ਵਰਕਰ ਜਿੱਤ ਗਏ ਹਨ ਤਾਂ ਅਜਿਹੇ ‘ਚ ਉਹ ਖੁਦ ਕਿਵੇਂ ਹਾਰ ਸਕਦੇ ਹਨ। 

ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਾਰਟੀ ਪ੍ਰਧਾਨ ਬਣਨ ਤੋਂ ਬਾਅਦ ਕਈ ਆਗੂਆਂ ਤੋਂ ਦੂਰੀ ਬਣ ਗਈ ਹੈ। ਇਨ੍ਹਾਂ ਵਿੱਚੋਂ ਇੱਕ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਹਨ, ਜੋ ਕਾਂਗਰਸ ਛੱਡ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਬਣੇ ਹਨ। ਰਾਜਾ ਵੜਿੰਗ ਨੇ ਸੰਦੀਪ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਾਉਂਦਿਆਂ ਹਾਈਕਮਾਂਡ ਨੂੰ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਤਾਰਿਕ ਅਨਵਰ ਨੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੂੰ ਪਾਰਟੀ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਰਾਜਾ ਵੜਿੰਗ ਅਤੇ ਸੰਦੀਪ ਜਾਖੜ ਵਿਚਕਾਰ ਪਿਛਲੇ ਇੱਕ ਸਾਲ ਤੋਂ ਸ਼ਬਦੀ ਜੰਗ ਚੱਲ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...