November 9, 2026, 11:05 pm
----------- Advertisement -----------
HomeNewsLatest Newsਘੱਗਰ 'ਚ ਠੋਸ ਰਹਿੰਦ-ਖੂੰਹਦ ਦੇ ਵਹਾਅ ਨੂੰ ਪੂਰੀ ਤਰ੍ਹਾਂ ਰੋਕਣ ਲਈ ਮਾਨਸੂਨ...

ਘੱਗਰ ‘ਚ ਠੋਸ ਰਹਿੰਦ-ਖੂੰਹਦ ਦੇ ਵਹਾਅ ਨੂੰ ਪੂਰੀ ਤਰ੍ਹਾਂ ਰੋਕਣ ਲਈ ਮਾਨਸੂਨ ਤੋਂ ਪਹਿਲਾਂ ਨੇਪਰੇ ਚਾੜ੍ਹਿਆ ਗਿਆ ਕਾਰਜ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 25 ਮਈ: ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਿਸ਼ਨ ਲਾਈਫ਼ ਦੇ ‘ਸਵੱਛਤਾ ਐਕਸ਼ਨ’ ਤਹਿਤ ਕੌਮੀ ਸ਼ਾਹਰਾਹ ਦੇ ਪੁਲ ਨੇੜੇ ਘੱਗਰ ਦਰਿਆ ਦੇ ਕੰਢੇ ਦੀ ਸਫ਼ਾਈ ਲਈ ਮੁਹਿੰਮ ਚਲਾਈ ਗਈ। ਇਸ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਣ ਮੰਤਰੀ ਨੇ ਦੱਸਿਆ ਕਿ ਇਹ ਕਾਰਜ ਮੌਨਸੂਨ ਸੀਜ਼ਨ ਤੋਂ ਪਹਿਲਾਂ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਰਸਾਤੀ ਪਾਣੀ ਦੇ ਤੇਜ਼ ਵਹਾਅ ਦੌਰਾਨ ਘੱਗਰ ਦਰਿਆ ਵਿੱਚ ਕੋਈ ਠੋਸ ਰਹਿੰਦ-ਖੂੰਹਦ ਨਾ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਮੁੱਖ ਤਰਜੀਹ ਸਵੱਛ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣਾ ਹੈ।

ਆਸ-ਪਾਸ ਦੇ ਉਦਯੋਗਾਂ, ਐਮ.ਸੀ. ਡੇਰਾਬੱਸੀ ਅਤੇ ਸਥਾਨਕ ਐਨ.ਜੀ.ਓਜ਼ ਦੇ ਲਗਭਗ 100 ਲੋਕ ਜੇ.ਸੀ.ਬੀ .ਮਸ਼ੀਨ ਅਤੇ ਟਰੈਕਟਰ ਟਰਾਲੀ ਸਮੇਤ ਉਕਤ ਸਫਾਈ ਮੁਹਿੰਮ ਵਿੱਚ ਸ਼ਾਮਲ ਹੋਏ। ਵਲੰਟੀਅਰਾਂ ਵੱਲੋਂ ਦਰਿਆ ਦੇ ਕੰਢੇ ਵੱਡੀ ਮਾਤਰਾ ਵਿੱਚ ਡੰਪ ਕੀਤੇ ਠੋਸ ਕੂੜੇ ਨੂੰ ਸਾਫ਼ ਕੀਤਾ ਗਿਆ ਅਤੇ 10 ਟਰਾਲੀਆਂ ਭਰ ਕੇ ਐਮ.ਸੀ. ਡੇਰਾਬੱਸੀ ਦੀ ਡੰਪ ਸਾਈਟ ਵੱਲ ਭੇਜੀਆਂ ਗਈਆਂ। ਇਸ ਤੋਂ ਇਲਾਵਾ ਇਸ ਥਾਂ ‘ਤੇ ਕੂੜਾ ਨਾ ਸੁੱਟਣ ਦੇ ਨਿਰਦੇਸ਼ਾਂ ਵਾਲੇ ਬੋਰਡ ਵੀ ਲਗਾਏ ਗਏ। ਇਸ ਸਾਰੀ ਕਾਰਵਾਈ ਦੀ ਡਰੋਨ ਕਵਰੇਜ ਵੀ ਕੀਤੀ ਗਈ।
ਸਫਾਈ ਅਭਿਆਨ ਦੇ ਸਾਰੇ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਅਤੇ ਕੱਪੜੇ ਦੇ ਥੈਲੇ ਵੰਡੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...