October 6, 2026, 6:21 am
----------- Advertisement -----------
HomeNewsBreaking Newsਗਰਭਵਤੀ ਔਰਤ ਨੇ ਕੀਤੀ ਖੁ+ਦਕੁ+ਸ਼ੀ: ਕਮਰੇ 'ਚ ਲਟਕਦੀ ਮਿਲੀ ਲਾ+ਸ਼

ਗਰਭਵਤੀ ਔਰਤ ਨੇ ਕੀਤੀ ਖੁ+ਦਕੁ+ਸ਼ੀ: ਕਮਰੇ ‘ਚ ਲਟਕਦੀ ਮਿਲੀ ਲਾ+ਸ਼

Published on

----------- Advertisement -----------

ਲੁਧਿਆਣਾ, 14 ਸਤੰਬਰ 2023 – ਲੁਧਿਆਣਾ ਦੀ EWS ਕਲੋਨੀ ਵਿੱਚ ਇੱਕ ਗਰਭਵਤੀ ਔਰਤ ਨੇ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਆਪਣੀ ਧੀ ਦੀ ਕਿਡਨੀ ਦੀ ਸਮੱਸਿਆ ਕਾਰਨ ਔਰਤ ਚਿੰਤਤ ਸੀ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਸਬਜ਼ੀ ਪਕਾਉਣ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ।

ਈਡਬਲਿਊਐਸ ਕਲੋਨੀ ਵਿੱਚ ਰਹਿਣ ਵਾਲੀ ਸੋਨਿਕਾ ਦਾ ਵਿਆਹ ਕਰੀਬ 10 ਸਾਲ ਪਹਿਲਾਂ ਨਵਦੀਪ ਸ਼ਰਮਾ ਨਾਲ ਹੋਇਆ ਸੀ। ਸਬਜ਼ੀ ਪਕਾਉਣ ਨੂੰ ਲੈ ਕੇ ਪਤੀ ਨਵਦੀਪ ਨਾਲ ਬਹਿਸ ਤੋਂ ਬਾਅਦ ਔਰਤ ਕਮਰੇ ‘ਚ ਚਲੀ ਗਈ ਸੀ। ਕਰੀਬ 20 ਮਿੰਟ ਬਾਅਦ ਨਵਦੀਪ ਕਮਰੇ ‘ਚ ਪਹੁੰਚਿਆ ਤਾਂ ਸੋਨਿਕਾ ਫਾਹੇ ਨਾਲ ਲਟਕ ਰਹੀ ਸੀ।

ਉਸਨੇ ਤੁਰੰਤ ਸੋਨਿਕਾ ਦੇ ਪਰਿਵਾਰ ਅਤੇ ਪੁਲਿਸ ਨੂੰ ਸੂਚਿਤ ਕੀਤਾ। ਇਲਾਕਾ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲੀਸ ਦੀ ਹਾਜ਼ਰੀ ਵਿੱਚ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰਿਆ ਗਿਆ। ਪਤੀ ਨਵਦੀਪ ਨੇ ਦੱਸਿਆ ਕਿ ਪਹਿਲਾਂ ਤਾਂ ਉਸ ਨੇ ਸੋਚਿਆ ਕਿ ਸ਼ਾਇਦ ਉਸ ਦੀ ਪਤਨੀ ਟਾਇਲਟ ਆਦਿ ਲਈ ਗਈ ਸੀ ਪਰ ਜਦੋਂ ਕਰੀਬ 20 ਮਿੰਟ ਤੱਕ ਉਹ ਹੇਠਾਂ ਨਾ ਆਈ ਤਾਂ ਉਸ ਨੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਸੋਨਿਕਾ ਦੀ ਲਾਸ਼ ਲਟਕ ਰਹੀ ਸੀ। ਫਿਲਹਾਲ ਪੁਲਿਸ ਮਾਮਲੇ ਨੂੰ ਸ਼ੱਕੀ ਮੰਨ ਰਹੀ ਹੈ।

ਜਾਣਕਾਰੀ ਮੁਤਾਬਕ ਸੋਨਿਕਾ ਦੀ ਬੇਟੀ ਨੂੰ ਕਿਡਨੀ ਦੀ ਸਮੱਸਿਆ ਹੈ। ਕਿਡਨੀਆਂ ਦਾ ਆਕਾਰ ਛੋਟਾ ਅਤੇ ਵੱਡਾ ਹੁੰਦਾ ਹੈ। ਇਸ ਕਾਰਨ ਉਹ ਵੀ ਚਿੰਤਤ ਰਹਿੰਦੀ ਸੀ। ਇਸ ਸਮੇਂ ਉਹ ਗਰਭ ਅਵਸਥਾ ਦੇ ਛੇਵੇਂ ਮਹੀਨੇ ਵਿੱਚ ਸੀ। ਅਚਾਨਕ ਪੱਖੇ ਨਾਲ ਲਟਕਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੂੰ ਮਾਮਲਾ ਸ਼ੱਕੀ ਲੱਗ ਰਿਹਾ ਹੈ।

ਏਐਸਆਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਔਰਤ ਦੀ ਮੌਤ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਹੁਣ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਬਾਕੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਸਾਰਾ ਮਾਮਲਾ ਸਪੱਸ਼ਟ ਹੋਵੇਗਾ। ਸੂਤਰਾਂ ਮੁਤਾਬਕ ਪਤੀ ਨੂੰ ਫਿਲਹਾਲ ਪੁਲਸ ਨੇ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...