September 4, 2026, 8:42 pm
----------- Advertisement -----------
HomeNewsLatest Newsਪ੍ਰਨੀਤ ਕੌਰ ਨੇ 'ਆਪ' ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਦੀ ਕੀਤੀ ਨਿਖੇਧੀ

ਪ੍ਰਨੀਤ ਕੌਰ ਨੇ ‘ਆਪ’ ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਦੀ ਕੀਤੀ ਨਿਖੇਧੀ

Published on

----------- Advertisement -----------

ਪਟਿਆਲਾ, 9 ਸਤੰਬਰ: ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੌਂਸਲਰ ਵਰਸ਼ਾ ਕਪੂਰ ਦੇ ਪਤੀ ਹਰੀਸ਼ ਕਪੂਰ ਦੀ ਦੁਕਾਨ ’ਤੇ ਕੀਤੀ ਗਈ ਚੋਣਵੀਂ ਅਤੇ ਰਾਜਨੀਤੀ ਪ੍ਰੇਰਿਤ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਕਾਰਵਾਈ ਦੀ ਨਿੰਦਾ ਕਰਦਿਆਂ ਪ੍ਰਨੀਤ ਕੌਰ ਨੇ ਇੱਥੇ ਇੱਕ ਬਿਆਨ ਵਿੱਚ ਕਿਹਾ, ”ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਬਦਲਾਖੋਰੀ ਦੀ ਰਾਜਨੀਤੀ ਪੂਰੀ ਤਰ੍ਹਾਂ ਨਿੰਦਣਯੋਗ ਹੈ ਅਤੇ ਮੈਂ ਇਸ ਦੀ ਸਖ਼ਤ ਨਿਖੇਧੀ ਕਰਦੀ ਹਾਂ। ਮਾਲ ਰਿਕਾਰਡ ਅਨੁਸਾਰ ਉਕਤ ਵਿਵਾਦਿਤ ਡੇਰੇ ਦੀ ਜ਼ਮੀਨ ‘ਤੇ 156 ਦੇ ਕਰੀਬ ਜਾਇਦਾਦਾਂ ਹਨ ਅਤੇ ਸਿਰਫ਼ ਆਪਣੇ ਨਵੇਂ ਮਾਲਕਾਂ ਨੂੰ ਖੁਸ਼ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਿਆਸੀ ਦਬਾਅ ਹੇਠ ਪੂਰੇ ਸ਼ਹਿਰ ‘ਚ ਸਿਰਫ਼ ਇਕ ਦੁਕਾਨ ਨੂੰ ਪੂਰੀ ਤਰ੍ਹਾਂ ਢਾਹ ਦਿੱਤਾ ਹੈ।”

ਉਨ੍ਹਾਂ ਨੇ ਅੱਗੇ ਕਿਹਾ, “ਜੇ ਪ੍ਰਸ਼ਾਸਨ ਨੇ ਨਿਰਪੱਖ ਕਾਰਵਾਈ ਕਰਨੀ ਸੀ ਤਾਂ ਇਹ ਸਿਰਫ਼ ਸਾਡੇ ਕੌਂਸਲਰ ਨੂੰ ਕੱਢਣ ਦੀ ਬਜਾਏ ਸਾਰੀਆਂ 156 ਜਾਇਦਾਦਾਂ ‘ਤੇ ਕੀਤੀ ਜਾਣੀ ਚਾਹੀਦੀ ਸੀ।” ਪ੍ਰਨੀਤ ਕੌਰ ਨੇ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੈਰ-ਜਮਹੂਰੀ ਕਰਾਰ ਦਿੰਦਿਆਂ ਕਿਹਾ, “ਜਿਸ ਕਾਹਲੀ ਵਿੱਚ ਇਹ ਸਭ ਕੀਤਾ ਗਿਆ ਹੈ, ਉਹ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਹੈ। ਬੀਤੀ ਰਾਤ ਇੱਕ ਆਰਡਰ ਦਿੱਤਾ ਗਿਆ ਸੀ ਅਤੇ ਅੱਜ ਸਵੇਰੇ ਦੁਕਾਨ ਦੇ ਮਾਲਕ ਨੂੰ ਆਪਣਾ ਪੱਖ ਦੱਸਣ ਜਾਂ ਅਦਾਲਤ ਦਾ ਰਸਤਾ ਅਪਣਾਉਣ ਦਾ ਕੋਈ ਮੌਕਾ ਨਹੀਂ ਦਿੱਤਾ ਗਿਆ। ਵਾਰ-ਵਾਰ ਬੇਨਤੀ ਕਰਨ ‘ਤੇ ਵੀ ਮਾਲਕ ਨੂੰ ਦੁਕਾਨ ਤੋਂ ਆਪਣਾ ਸਮਾਨ ਨਹੀਂ ਕੱਢਣ ਦਿੱਤਾ ਗਿਆ ਅਤੇ ਸਾਰਾ ਕੁਝ ਕੂੜੇ ਵਾਂਗ ਸੜਕਾਂ ‘ਤੇ ਸੁੱਟ ਦਿੱਤਾ ਗਿਆ।”

ਉਨ੍ਹਾਂ ਭਗਵੰਤ ਮਾਨ ਨੂੰ ਇਸ ਮਾਮਲੇ ‘ਚ ਦਖਲ ਦੇਣ ਦੀ ਬੇਨਤੀ ਕਰਦਿਆਂ ਕਿਹਾ, ‘ਮੈਂ ਮੁੱਖ ਮੰਤਰੀ ਨੂੰ ਅਪੀਲ ਕਰਦੀ ਹਾਂ ਕਿ ਉਹ ਸਿਆਸਤ ਤੋਂ ਉੱਪਰ ਉੱਠ ਕੇ ਇਸ ਮਾਮਲੇ ਨੂੰ ਨਿਰਪੱਖਤਾ ਨਾਲ ਦੇਖਣ ਕਿਉਂਕਿ ਉਹ ਕਿਸੇ ਵਿਸ਼ੇਸ਼ ਪਾਰਟੀ ਦੇ ਨਹੀਂ ਸਗੋਂ ਹਰੇਕ ਵਿਅਕਤੀ ਦੇ ਮੁੱਖ ਮੰਤਰੀ ਹਨ, ਉਨ੍ਹਾਂ ਨੂੰ ਇਸ ਬਦਲਾਖੋਰੀ ਦੀ ਕਾਰਵਾਈ ਤੋਂ ਬਚਣ ਲਈ ਅਤੇ ਸਹੀ ਢੰਗ ਨਾਲ ਕੰਮ ਕਰਨ ਲਈ ਅਧਿਕਾਰੀਆਂ ਨੂੰ ਹਿਦਾਇਤ ਕਰਨ ਦੀ ਅਪੀਲ ਕਰਦੀ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...