June 19, 2026, 2:16 pm
----------- Advertisement -----------
HomeNewsLatest Newsਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਦੇ 2 ਵਿਅਕਤੀਆਂ ਦੇ ਕਤਲ ਬਾਰੇ ਜਾਣਕੇ...

ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਦੇ 2 ਵਿਅਕਤੀਆਂ ਦੇ ਕਤਲ ਬਾਰੇ ਜਾਣਕੇ ਬਹੁਤ ਚਿੰਤਤ ਹਾਂ- ਪ੍ਰਨੀਤ ਕੌਰ

Published on

----------- Advertisement -----------

ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਤਲ ਦੀਆ 2 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਸ ‘ਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਦੁੱਖ ਅਤੇ ਚਿੰਤਾ ਜ਼ਾਹਿਰ ਕੀਤੀ ਹੈ ਅਤੇ ਪੰਜਾਬ ਸਰਕਾਰ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

ਪ੍ਰਨੀਤ ਕੌਰ ਨੇ ਸੋਸ਼ਲ ਮੀਡੀਆ ਰਾਹੀ ਕਿਹਾ ਕਿ ” ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਦੇ 2 ਵਿਅਕਤੀਆਂ ਦੇ ਕਤਲ ਬਾਰੇ ਜਾਣਕੇ ਬਹੁਤ ਦੁੱਖੀ ਅਤੇ ਚਿੰਤਤ ਹਾਂ। ਪੰਜਾਬ ਦੀ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਬਹੁਤ ਮਹੱਤਵਪੂਰਨ ਹੈ ਅਤੇ ਮੈਂ ਪੰਜਾਬ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਦੀ ਵੱਧ ਰਹੀ ਗਿਣਤੀ ਵੱਲ ਧਿਆਨ ਦੇਣ ਅਤੇ ਇਨ੍ਹਾਂ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕਣ ਦੀ ਅਪੀਲ ਕਰਦੀ ਹਾਂ। ਮੇਰੀਆਂ ਦਿਲੀ ਸੰਵੇਦਨਾ ਅਤੇ ਦੁਆਵਾਂ ਦੋਹਾਂ ਪੀੜਤ ਪਰਿਵਾਰਾਂ ਦੇ ਨਾਲ ਹਨ ਅਤੇ ਮੈਂ ਵਾਹਿਗੁਰੂ ਜੀ ਅੱਗੇ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕਰਦੀ ਹਾਂ।”
ਜ਼ਿਕਰਯੋਗ ਹੈ ਕਿ ਬੁੱਧਵਾਰ ਸਵੇਰ ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ਦੇ ਕੋਲ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਚਾਕੂ ਮਾਰ ਕੇ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਪ੍ਰਿਤਪਾਲ ਸਿੰਘ ਉਮਰ 18 ਸਾਲ ਵਾਸੀ ਦਸਮੇਸ਼ ਨਗਰ ਪਟਿਆਲਾ ਵਜੋਂ ਹੋਈ ਹੈ। ਇਸ ਤੋਂ ਪਹਿਲਾ ਬੀਤੀ ਰਾਤ ਪਟਿਆਲਾ ਵਿੱਚ ਇੱਕ ਕਬੱਡੀ ਖਿਡਾਰੀ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਵਾਸੀ ਪਿੰਡ ਦੌਣ ਕਲਾਂ ਵਜੋਂ ਹੋਈ। ਧਰਮਿੰਦਰ ਸਿੰਘ ਉਸ ਦੇ ਕਬੱਡੀ ਕਲੱਬ ਦਾ ਪ੍ਰਧਾਨ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...