June 16, 2026, 1:55 pm
----------- Advertisement -----------
HomeNewsBreaking Newsਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਲਿਖਿਆ ਪੱਤਰ,...

ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਲਿਖਿਆ ਪੱਤਰ, ਪੜ੍ਹੋ ਕਿਉਂ ?

Published on

----------- Advertisement -----------

ਪਟਿਆਲਾ, 12 ਅਪ੍ਰੈਲ 2022 – ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਅੱਤ ਦੀ ਗਰਮੀ ਕਾਰਨ ਕਣਕ ਦੇ ਝਾੜ ਵਿੱਚ ਆਈ ਕਮੀ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ।

ਖੇਤੀਬਾੜੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਹਨਾਂ ਨੇ ਦੱਸਿਆ, “ਬਾਰਿਸ਼ ਨਾ ਹੋਣ ਕਾਰਨ ਗਰਮੀ ਨੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ, ਜਿਸ ਕਾਰਨ ਕਣਕ ਦੀ ਫ਼ਸਲ ਬਹੁਤ ਪ੍ਰਭਾਵਿਤ ਹੋਈ ਹੈ। ਹਰ ਕਿਸਾਨ ਨੂੰ ਪ੍ਰਤੀ ਏਕੜ 5-7 ਕੁਇੰਟਲ ਕਣਕ ਦਾ ਨੁਕਸਾਨ ਹੋ ਰਿਹਾ ਹੈ।”

ਪਟਿਆਲਾ ਸਾਂਸਦ ਨੇ ਅੱਗੇ ਦੱਸਿਆ, “ਪਹਿਲਾਂ ਪ੍ਰਤੀ ਏਕੜ ਝਾੜ 20 ਤੋਂ 22 ਕੁਇੰਟਲ ਹੁੰਦਾ ਸੀ ਪਰ ਇਸ ਵਾਰ ਜਲਦੀ ਅਤੇ ਤੇਜ਼ ਗਰਮੀ ਪੈਣ ਕਾਰਨ ਕਣਕ ਦਾ ਝਾੜ 15 ਤੋਂ 17 ਕੁਇੰਟਲ ਹੀ ਨਿਕਲ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 5-7 ਕੁਇੰਟਲ ਪ੍ਰਤੀ ਏਕੜ ਕਣਕ ਦਾ ਝਾੜ ਘੱਟਣਾ ਮਤਲਬ ਹਰ ਕਿਸਾਨ ਨੂੰ ਪ੍ਰਤੀ ਏਕੜ 10-15 ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ।”

ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮੰਗ ਕੀਤੀ, “ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਆਰਥਿਕ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਖੇਤੀ ਹੀ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਇੱਕੋ-ਇੱਕ ਸਾਧਨ ਹੈ ਅਤੇ ਪੰਜਾਬ ਦਾ ਇੱਕ ਵੱਡਾ ਤਬਕਾ ਖੇਤੀਬਾੜੀ ‘ਤੇ ਨਿਰਭਰ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...