November 13, 2026, 9:47 pm
----------- Advertisement -----------
HomeNewsBreaking Newsਪੰਜਾਬ 'ਚ ਪੰਚਾਇਤੀ ਚੋਣਾਂ ਦੀ ਤਿਆਰੀ: ਰਾਜ ਚੋਣ ਕਮਿਸ਼ਨ ਨੇ ਜਾਰੀ ਕੀਤੇ...

ਪੰਜਾਬ ‘ਚ ਪੰਚਾਇਤੀ ਚੋਣਾਂ ਦੀ ਤਿਆਰੀ: ਰਾਜ ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ, ਪੰਚਾਂ-ਸਰਪੰਚਾਂ ਦੇ ਅਹੁਦੇ ਰਿਜ਼ਰਵ ਕਰਨ ਲਈ ਕਿਹਾ

Published on

----------- Advertisement -----------

ਚੰਡੀਗੜ੍ਹ, 30 ਜੁਲਾਈ 2024 – ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੂੰ ਭਵਿੱਖ ਦੀਆਂ ਚੋਣਾਂ ਲਈ ਪੰਚ-ਸਰਪੰਚ ਦੀਆਂ ਸੀਟਾਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਵੀ ਮੁਕੰਮਲ ਕਰਨ ਲਈ ਕਿਹਾ ਗਿਆ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਐੱਸ.11(5) ਅਨੁਸਾਰ ਰਾਖਵੇਂਕਰਨ ਸਬੰਧੀ ਨੋਟੀਫਿਕੇਸ਼ਨ ਹਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤਾ ਜਾਵੇ, ਤਾਂ ਜੋ ਚੋਣਾਂ ਸਮੇਂ ਆਮ ਲੋਕਾਂ ਅਤੇ ਉਮੀਦਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਪੰਚਾਇਤ ਵਿਭਾਗ ਦੀ ਤਰਫ਼ੋਂ ਫਰਵਰੀ ਵਿੱਚ ਉਨ੍ਹਾਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ, ਜਿਨ੍ਹਾਂ ਦਾ ਕਾਰਜਕਾਲ ਪੰਜ ਸਾਲ ਪੂਰਾ ਹੋ ਗਿਆ ਸੀ। ਸਾਲ 2018 ਵਿੱਚ ਕਾਂਗਰਸ ਸਰਕਾਰ ਵੇਲੇ ਪੰਚਾਇਤੀ ਚੋਣਾਂ ਹੋਈਆਂ ਸਨ। ਉਸ ਸਮੇਂ 13276 ਸਰਪੰਚ ਅਤੇ 83831 ਪੰਚ ਚੁਣੇ ਗਏ ਸਨ।

ਇਸ ਦੇ ਨਾਲ ਹੀ ਇਸ ਤੋਂ ਬਾਅਦ ਅਧਿਕਾਰੀ ਖੁਦ ਹੀ ਪੰਚਾਇਤਾਂ ਦੇ ਕਾਰਜਕਾਰੀ ਅਧਿਕਾਰੀ ਨਿਯੁਕਤ ਹੋ ਗਏ। ਵੋਟਰ ਸੂਚੀਆਂ ਅਤੇ ਹੋਰ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਅਜਿਹੇ ‘ਚ ਉਮੀਦ ਹੈ ਕਿ ਇਸ ਦਿਸ਼ਾ ‘ਚ ਜਲਦ ਹੀ ਕਾਰਵਾਈ ਹੋ ਸਕਦੀ ਹੈ।

ਪੰਚਾਇਤ ਵਿਭਾਗ ਨੇ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ, ਜਦੋਂ ਕਿ ਪੰਚਾਇਤਾਂ ਦਾ ਕਾਰਜਕਾਲ ਚਾਰ ਮਹੀਨੇ ਬਾਕੀ ਸੀ। ਇਸ ਮਾਮਲੇ ਨੂੰ ਲੈ ਕੇ ਕਈ ਸਰਪੰਚਾਂ ਨੇ ਹਾਈ ਕੋਰਟ ਦੀ ਸ਼ਰਨ ਲਈ ਸੀ। ਇਸ ਤੋਂ ਬਾਅਦ ਸਰਕਾਰ ਨੇ ਉਕਤ ਹੁਕਮ ਵਾਪਸ ਲੈ ਲਏ। ਨਾਲ ਹੀ ਇਸ ਸਬੰਧੀ ਹੁਕਮ ਜਾਰੀ ਕਰਨ ਵਾਲੇ ਤਿੰਨ ਆਈਏਐਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...